Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਹੈਂਡਲਰਾਂ ਦਾ ਨੈੱਟਵਰਕ ਬੇਨਕਾਬ, 14 ਪਿਸਤੌਲ ਸਮੇਤ 6 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Amritsar Police Bust Illegal Arms Network; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 14 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਨੇ ਅੱਜ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਹੈਂਡਲਰਾਂ ਦਾ ਨੈੱਟਵਰਕ ਬੇਨਕਾਬ, 14 ਪਿਸਤੌਲ ਸਮੇਤ 6 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Amritsar Police Bust Illegal Arms Network; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 14 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਨੇ ਅੱਜ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸਾਂਝੀ ਕੀਤੀ।

DGP ਗੌਰਵ ਯਾਦਵ ਮੁਤਾਬਕ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਹ ਹੈਂਡਲਰ ਸੋਸ਼ਲ ਮੀਡੀਆ ਰਾਹੀਂ ਮੁਲਜ਼ਮਾਂ ਨਾਲ ਸੰਪਰਕ ਬਣਾਉਂਦੇ ਸਨ ਅਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਵਾਉਂਦੇ ਸਨ।

ਜਾਂਚ ਮੁਤਾਬਕ ਹਥਿਆਰਾਂ ਦੀਆਂ ਖੇਪਾਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਸਨ। ਇਸ ਤੋਂ ਬਾਅਦ ਮੁਲਜ਼ਮ ਡਰੋਨ ਰਾਹੀਂ ਪਹੁੰਚਣ ਵਾਲੇ ਹਥਿਆਰ ਇਕੱਠੇ ਕਰਕੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਤੱਕ ਪਹੁੰਚਾਉਂਦੇ ਸਨ।

ਛੇਹਰਟਾ ਅਤੇ ਸਿਵਲ ਲਾਈਨ ਥਾਣੇ ਵਿੱਚ 2 FIR ਦਰਜ

ਪੁਲਿਸ ਨੇ ਦੋਵਾਂ ਨੈੱਟਵਰਕਾਂ ਸਬੰਧੀ ਵੱਖ-ਵੱਖ ਦੋ FIR ਦਰਜ ਕੀਤੀਆਂ ਹਨ। ਇਨ੍ਹਾਂ ਵਿੱਚੋਂ ਇੱਕ ਮਾਮਲਾ ਥਾਣਾ ਛੇਹਰਟਾ ਅਤੇ ਦੂਜਾ ਥਾਣਾ ਸਿਵਲ ਲਾਈਨ ਵਿੱਚ ਦਰਜ ਕੀਤਾ ਗਿਆ ਹੈ। ਪੁਲਿਸ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਸਕੇ।

ਹਥਿਆਰਾਂ ਦੀ ਸਪਲਾਈ ਦੇ ਸਰੋਤ ਦੀ ਜਾਂਚ ਜਾਰੀ

ਜਾਂਚ ਦੌਰਾਨ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਥਿਆਰਾਂ ਦੀ ਸਪਲਾਈ ਕਿੱਥੋਂ ਕੀਤੀ ਜਾ ਰਹੀ ਸੀ ਅਤੇ ਇਨ੍ਹਾਂ ਨੂੰ ਅੱਗੇ ਕਿਹੜੇ ਲੋਕਾਂ ਤੱਕ ਪਹੁੰਚਾਇਆ ਜਾਣਾ ਸੀ। ਪੁਲਿਸ ਇਸ ਨੈੱਟਵਰਕ ਨਾਲ ਜੁੜੇ ਸਾਰੇ ਸੰਪਰਕਾਂ ਦੀ ਪੜਤਾਲ ਕਰ ਰਹੀ ਹੈ।

DGP ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ, ਨਾਜਾਇਜ਼ ਹਥਿਆਰਾਂ ਦੀ ਤਸਕਰੀ ਰੋਕਣ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਤੇ ਸੁਰੱਖਿਆ ਬਣਾਈ ਰੱਖਣ ਲਈ ਵਚਨਬੱਧ ਹੈ।

Read Latest News and Breaking News at Daily Post TV, Browse for more News

Ad
Ad

Punjab District News