Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਤੇਜ਼ ਰਫ਼ਤਾਰ SUV ਨੇ 3 ਸਾਲਾ ਮਾਸੂਮ ਬੱਚੀ ਨੂੰ ਕੁਚਲਿਆ, ਮੌਤ

ਕੋਟਪੁਤਲੀ : ਰਾਜਸਥਾਨ ਦੇ ਕੋਟਪੁਤਲੀ-ਬਹਿਰੋੜ ਜ਼ਿਲ੍ਹੇ ਦੇ ਕੋਟਪੁਤਲੀ ਵਿੱਚ ਹੈਰੀਅਰ SUV ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਸਾਲਾ ਮਾਸੂਮ ਬੱਚੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਦਿਵਿਆਂਸ਼ੀ ਵਜੋਂ ਹੋਈ ਹੈ। ਉਹ ਘਰ ਦੇ ਬਾਹਰ ਹੋਰ ਬੱਚਿਆਂ ਨਾਲ ਖੇਡ ਰਹੀ ਸੀ, ਜਦੋਂ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਕੁਚਲ ਦਿੱਤਾ। ਇਹ ਹਾਦਸਾ ਸੋਮਵਾਰ (9 ਨਵੰਬਰ) […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤੇਜ਼ ਰਫ਼ਤਾਰ SUV ਨੇ 3 ਸਾਲਾ ਮਾਸੂਮ ਬੱਚੀ ਨੂੰ ਕੁਚਲਿਆ, ਮੌਤ

ਕੋਟਪੁਤਲੀ : ਰਾਜਸਥਾਨ ਦੇ ਕੋਟਪੁਤਲੀ-ਬਹਿਰੋੜ ਜ਼ਿਲ੍ਹੇ ਦੇ ਕੋਟਪੁਤਲੀ ਵਿੱਚ ਹੈਰੀਅਰ SUV ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਸਾਲਾ ਮਾਸੂਮ ਬੱਚੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਦਿਵਿਆਂਸ਼ੀ ਵਜੋਂ ਹੋਈ ਹੈ। ਉਹ ਘਰ ਦੇ ਬਾਹਰ ਹੋਰ ਬੱਚਿਆਂ ਨਾਲ ਖੇਡ ਰਹੀ ਸੀ, ਜਦੋਂ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਕੁਚਲ ਦਿੱਤਾ। ਇਹ ਹਾਦਸਾ ਸੋਮਵਾਰ (9 ਨਵੰਬਰ) ਦੁਪਹਿਰ ਨੂੰ ਉਪਲੀ ਕੋਟੀ ਵਿੱਚ ਵਿਧਾਇਕ ਦੀ ਰਿਹਾਇਸ਼ ਨੇੜੇ ਵਾਪਰਿਆ। ਗੰਭੀਰ ਜ਼ਖ਼ਮੀ ਹਾਲਤ ਵਿੱਚ ਪਰਿਵਾਰਕ ਮੈਂਬਰ ਦਿਵਿਆਂਸ਼ੀ ਨੂੰ ਪਹਿਲਾਂ ਕੋਟਪੁਤਲੀ ਦੇ ਸਰਕਾਰੀ ਹਸਪਤਾਲ ਲੈ ਕੇ ਗਏ, ਜਿੱਥੋਂ ਉਸ ਨੂੰ ਜੈਪੁਰ ਰੈਫਰ ਕਰ ਦਿੱਤਾ ਗਿਆ। ਹਾਲਾਂਕਿ, ਰਸਤੇ ਵਿੱਚ ਹੀ ਬੱਚੀ ਨੇ ਦਮ ਤੋੜ ਦਿੱਤਾ। ਹਾਦਸੇ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ।

ਭੱਜ ਰਹੇ ਡਰਾਈਵਰ ਨੂੰ ਪਿੰਡ ਵਾਸੀਆਂ ਨੇ ਫੜਿਆ
ਥਾਣਾ ਇੰਚਾਰਜ ਬਲਰਾਮ ਯਾਦਵ ਮੁਤਾਬਕ, ਬੱਚੀ ਨੂੰ ਟੱਕਰ ਮਾਰਨ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਪਿੰਡ ਵਾਸੀਆਂ ਨੇ ਉਸ ਨੂੰ ਫੜ ਲਿਆ। ਪੁਲਿਸ ਨੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੂਜੇ ਪਾਸੇ, ਬੱਚੀ ਦੇ ਦਾਦਾ ਸੁਵਾਲਾਲ ਸੈਣੀ ਨੇ ਦੋਸ਼ ਲਾਇਆ ਕਿ ਹਾਦਸੇ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਪਰਿਵਾਰ ਦੀ ਕੋਈ ਸਾਰ ਨਹੀਂ ਲਈ। ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਧਰਨੇ ’ਤੇ ਬੈਠੇ ਹਨ। ਦੱਸਿਆ ਗਿਆ ਹੈ ਕਿ ਦਿਵਿਆਂਸ਼ੀ ਦੇ ਪਿਤਾ ਸਬਜ਼ੀ ਵੇਚਣ ਦਾ ਕੰਮ ਕਰਦੇ ਹਨ, ਜਦਕਿ ਉਸ ਦੀ ਮਾਂ ਘਰੇਲੂ ਔਰਤ ਹੈ।

Read Latest News and Breaking News at Daily Post TV, Browse for more News

Ad
Ad

Punjab District News