Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਵਿਧਾਇਕ ਦੇ ਆਪਣੇ ਪਿੰਡ ‘ਚ ਹੀ ਨਸ਼ੇ ਦਾ ਕਹਿਰ, ਵੀਡੀਓ ਤੇਜ਼ੀ ਨਾਲ ਵਾਇਰਲ, ਆਵਾਜ਼ ਚੁੱਕਣ ਵਾਲੇ ਲੋਕਾਂ ਨੂੰ ਧਮਕੀਆਂ ਮਿਲਣ ਦੇ ਇਲਜ਼ਾਮ

MLA Labh Singh Ugoke drug Viral Video; ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਆਪ ਵਿਧਾਇਕ ਲਾਭ ਸਿੰਘ ਉਗੋਕੇ ਦੇ ਜੱਦੀ ਪਿੰਡ ਉਗੋਕੇ ਵਿਖੇ ਪਿੰਡ ਦੇ ਲੋਕਾਂ ਨੇ ਇਕੱਠੇ ਹੋ ਕੇ ਪਿੰਡ ਵਿੱਚ ਵੱਧ ਰਹੇ ਚਿੱਟੇ ਦੇ ਨਸ਼ੇ ਨੂੰ ਲੈ ਕੇ ਇੱਕ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਕਰ ਦਿੱਤੀ। ਜਿਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵਿਧਾਇਕ ਦੇ ਆਪਣੇ ਪਿੰਡ ‘ਚ ਹੀ ਨਸ਼ੇ ਦਾ ਕਹਿਰ, ਵੀਡੀਓ ਤੇਜ਼ੀ ਨਾਲ ਵਾਇਰਲ, ਆਵਾਜ਼ ਚੁੱਕਣ ਵਾਲੇ ਲੋਕਾਂ ਨੂੰ ਧਮਕੀਆਂ ਮਿਲਣ ਦੇ ਇਲਜ਼ਾਮ

MLA Labh Singh Ugoke drug Viral Video; ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਆਪ ਵਿਧਾਇਕ ਲਾਭ ਸਿੰਘ ਉਗੋਕੇ ਦੇ ਜੱਦੀ ਪਿੰਡ ਉਗੋਕੇ ਵਿਖੇ ਪਿੰਡ ਦੇ ਲੋਕਾਂ ਨੇ ਇਕੱਠੇ ਹੋ ਕੇ ਪਿੰਡ ਵਿੱਚ ਵੱਧ ਰਹੇ ਚਿੱਟੇ ਦੇ ਨਸ਼ੇ ਨੂੰ ਲੈ ਕੇ ਇੱਕ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਕਰ ਦਿੱਤੀ। ਜਿਸ ਵੀਡੀਓ ਵਾਇਰਲ ਵਿੱਚ ਪਿੰਡ ਦੀ ਧਰਮਸ਼ਾਲਾ ਵਿੱਚ ਨਸ਼ੇੜੀ ਚਿੱਟੇ ਦਾ ਨਸ਼ਾ ਕਰਦੇ ਹਨ ਇਹ ਧਰਮਸ਼ਾਲਾ ਘਰਾਂ ਦੇ ਕੋਲ ਹੋਣ ਕਾਰਨ ਨੇੜਲੇ ਘਰ ਦੇ ਲੋਕ ਪਰੇਸ਼ਾਨ ਹਨ ਅਤੇ ਪਿੰਡ ਵਿੱਚ ਵੱਧ ਰਹੇ ਚਿੱਟੇ ਦੇ ਨਸ਼ੇ ਨੂੰ ਲੈ ਕੇ ਉਹਨਾਂ ਨੇ ਮੌਜੂਦਾ ਸਰਕਾਰ ਤੇ ਵੀ ਸਵਾਲ ਚੁੱਕੇ ਹਨ। ਪਿੰਡ ਦੇ ਲੋਕਾਂ ਵੱਲੋਂ ਚਿੱਟੇ ਦੇ ਨਸ਼ੇ ਖਿਲਾਫ ਬਣਾਈ ਗਈ ਇੱਕ ਵਾਇਰਲ ਵੀਡੀਓ ਸੋਸ਼ਲ ਮੀਡੀਆ ਤੇ ਅੱਗ ਵਾਂਗ ਵਾਇਰਲ  ਹੋ ਰਹੀ ਹੈ।

ਜਿਹਦੇ ਵਿੱਚ ਮੌਜੂਦਾ ਸਰਕਾਰ ਦੇ ਆਪ ਵਿਧਾਇਕ ਲਾਭ ਸਿੰਘ ਉਗੋਕੇ ਦੇ ਜੱਦੀ ਪਿੰਡ ਚਿੱਟੇ ਦੇ ਨਸ਼ੇ ਨੂੰ ਲੈ ਕੇ ਉਹਨਾਂ ਨੇ ਸਵਾਲ ਖੜੇ ਕਰ ਦਿੱਤੇ।

ਇਸ ਮੌਕੇ ਪਿੰਡ ਦੇ ਨੌਜਵਾਨਾਂ ਔਰਤਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਦੇ ਪਿੰਡ ਇੱਕ ਪੁਰਾਣੀ ਧਰਮਸ਼ਾਲਾ ਵਿੱਚ ਨਸ਼ੇੜੀ ਚਿੱਟੇ ਦਾ ਨਸ਼ਾ ਕਰਦੇ ਹਨ ਇਹ ਧਰਮਸ਼ਾਲਾ ਨਾ ਹੋ ਕੇ ਇੱਕ ਚਿੱਟੇ ਦਾ ਘਰ ਬਣ ਗਈ ਹੈ। ਜਿੱਥੇ ਬੇਖੌਫ ਹੋ ਕੇ ਨਸ਼ੇੜੀ ਚਿੱਟੇ ਦਾ ਨਸ਼ਾ ਕਰਦੇ ਹਨ। ਉਹਨਾਂ ਮੌਜੂਦਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਕਿਹਾ ਕਿ ਵਧ ਰਹੇ ਪਿੰਡ ਉਗੋਕੇ ਵਿੱਚ ਵਧ ਰਹੇ ਚਿੱਟੇ ਦੇ ਨਸ਼ੇ ਤੇ ਨੱਥ ਪਾਈ ਜਾਵੇ ਅਤੇ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿ ਇਸ ਧਰਮਸ਼ਾਲਾ ਵਿੱਚ ਪਾਰਕ ਜਾਂ ਜਿੰਮ ਬਣਾਈ ਜਾਵੇ ਤਾਂ ਜੋ ਪਿੰਡ ਦੇ ਲੋਕ ਅਤੇ ਨੌਜਵਾਨ ਨਸ਼ੇ ਤੋਂ ਦੂਰ ਰਹਿ ਸਕਣ।

ਇਸ ਧਰਮਸ਼ਾਲਾ ਵਿੱਚ ਚਿੱਟੇ ਦੇ ਨਸ਼ੇ ਦੀਆਂ ਖਾਲੀ ਪੁੜੀਆਂ, ਸਰਿੰਜਾਂ ਅਤੇ ਪੰਨੀਆ ਅਤੇ ਸਿਲਵਰ ਰੋਲ ਦਿਖਾਈ ਦਿੱਤੇ ਜਿਸ ਨਾਲ ਨਸ਼ੇੜੀ ਬੇਖੌਫ ਹੋਕੇ ਚਿੱਟੇ ਦਾ ਨਸ਼ਾ ਕਰਨ ਲਈ ਉਨਾਂ ਨੇ ਧਰਮਸ਼ਾਲਾ ਨੂੰ ਨਸ਼ੇ ਕਰਨ ਦਾ  ਦਾ ਅੱਡਾ ਬਣਾਇਆ ਹੋਇਆ ਸੀ।

ਪਿੰਡ ਦੇ ਨੌਜਵਾਨਾਂ ਅਤੇ ਔਰਤਾਂ ਨੇ ਇਹ ਵੀ ਦੱਸਿਆ ਕਿ ਵਾਇਰਲ ਵੀਡੀਓ ਹੋਣ ਤੋਂ ਬਾਅਦ ਨਸ਼ਾ ਤਸਕਰਾਂ ਵੱਲੋਂ ਉਹਨਾਂ ਨੂੰ ਸ਼ਰੇਆਮ ਧਮਕੀਆਂ ਮਿਲ ਰਹੀਆਂ ਹਨ ਉਹਨਾਂ ਦੀ ਜਾਨਮਾਲ ਦੀ ਰੱਖਿਆ ਕੀਤੀ ਜਾਵੇ।

ਇਸ ਮੌਕੇ ਕਾਂਗਰਸ ਪਾਰਟੀ ਦੇ ਲੀਡਰ ਅਤੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੋਲਾ ਨੇ ਹਲਕਾ ਭਦੌੜ ਤੋਂ ਆਪ ਵਿਧਾਇਕ ਲਾਭ ਸਿੰਘ ਉਗੋਕੇ ਦੇ ਜੱਦੀ ਪਿੰਡ ਚਿੱਟੇ ਦੇ ਨਸ਼ੇ ਨੂੰ ਲੈਕੇ ਲੋਕਾਂ ਦੇ ਨਾਲ ਚਟਾਨ ਵਾਂਗ ਖੜਨ ਦਾ ਵਿਸ਼ਵਾਸ ਦਵਾਇਆ,ਉਹਨਾਂ ਸਵਾਲ ਕਰਦੇ ਕਿਹਾ ਕਿ ਜੇਕਰ ਆਪ ਵਿਧਾਇਕ ਲਾਭ ਸਿੰਘ ਉਗੋਕੇ ਆਪਣੇ ਪਿੰਡ ਵਿੱਚ ਹੀ ਚਿੱਟੇ ਦਾ ਨਸ਼ਾ ਨਹੀਂ ਰੋਕ ਸਕਦਾ ਤਾਂ ਕਿਸ ਤਰ੍ਹਾਂ ਨਸ਼ੇ ਤੇ ਕੰਟਰੋਲ ਕਰੇਗਾ। ਉਹਨਾਂ ਕਿਹਾ ਕਿ ਜੇਕਰ ਨਸ਼ਾ ਤਸਕਰਾਂ ਵੱਲੋਂ  ਨਸ਼ੇ ਖਿਲਾਫ ਲੜਨ ਵਾਲੇ ਨੌਜਵਾਨਾਂ ਜਾਂ ਪਿੰਡ ਵਾਸੀਆਂ ਨੂੰ ਡਰਾਇਆ ਧਮਕਾਇਆ ਜਾਂ ਕੋਈ ਨੁਕਸਾਨ ਪਹੁੰਚਾਇਆ ਗਿਆ ਤਾਂ ਸਮੁੱਚੀ ਕਾਂਗਰਸ ਪਾਰਟੀ ਪਿੰਡ ਦੇ ਲੋਕਾਂ ਨਾਲ ਖੜੀ ਹੈ।

ਸੋਸ਼ਲ ਮੀਡੀਆ ਤੇ ਨਸ਼ੇ ਦਾ ਵਿਰੋਧ ਕਰਨ ਵਾਲੀ ਵਾਇਰਲ ਵੀਡੀਓ ਨੂੰ ਲੈ ਕੇ ਡੀਐਸਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਸਮੁੱਚੀ ਪੁਲਿਸ ਪਾਰਟੀ ਅੱਜ ਉਸ ਧਰਮਸ਼ਾਲਾ ਵਿੱਚ ਪਹੁੰਚੀ ਜਿੱਥੇ ਉਹਨਾਂ ਨੇ ਜੇਸੀਬੀ ਦੀ ਮਦਦ ਨਾਲ ਧਰਮਸ਼ਾਲਾ ਨੂੰ ਸਾਫ ਕਰਵਾਇਆ ਗਿਆ ਅਤੇ ਉਹਨਾਂ ਕਿਹਾ ਕਿ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕੋਈ ਵੀ ਨਸ਼ਾ ਤਸਕਰ ਇਲਾਕੇ ਅੰਦਰ ਨਸ਼ਾ ਕਰਦਾ ਜਾਂ ਵੇਚਦਾ ਪਾਇਆ ਗਿਆ ਤਾਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।। ਉਹਨਾਂ ਇਹ ਵੀ ਕਿਹਾ ਕਿ ਪੁਰਾਣੀ ਧਰਮਸ਼ਾਲਾ ਵਿੱਚ ਦਰਵਾਜ਼ੇ ਅਤੇ ਖਿੜਕਿਆਂ ਦੇ ਪ੍ਰਬੰਧ ਕਰਨ ਲਈ ਸਮੁੱਚੀ ਪਿੰਡ ਪੰਚਾਇਤ ਨੂੰ ਕਹਿ ਦਿੱਤਾ ਗਿਆ ਹੈ।

ਸੋ ਜਿੱਥੇ ਆਮ ਆਦਮੀ ਪਾਰਟੀ ਤੇ ਆਪ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਲੋਕ ਅੱਜ ਚਿੱਟੇ ਦੇ ਨਸ਼ੇ ਖਿਲਾਫ ਆਵਾਜ਼ ਉਠਾ ਰਹੇ ਹਨ ਉੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਇਸ ਮਾਮਲੇ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੰਜਾਬ ਅੰਦਰ ਹੁਣ ਪਰ ਵੱਧ ਰਹੇ ਨਸ਼ੇ ਨੂੰ ਲੈਕੇ ਹੁਣ ਪਿੰਡਾਂ ਦੇ ਲੋਕ, ਨੌਜਵਾਨ ਅਤੇ ਔਰਤਾਂ  ਆਪ ਮੁਹਾਰੇ ਅੱਗੇ ਆਉਣ ਲੱਗ ਪਏ ਹਨ।

Read Latest News and Breaking News at Daily Post TV, Browse for more News

Ad
Ad

Punjab District News