ਗੰਨੇ ਦੇ ਖੇਤ ਨੇੜਿਓਂ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼, ਪੁਲਿਸ ਜਾਂਚ ‘ਚ ਜੁਟੀ
Tanda Urmur Woman Dead Body Found; ਟਾਂਡਾ ਉੜਮੁੜ ਦੇ ਪਿੰਡ ਗਿੱਦੜ ਪਿੰਡੀ ਨੇੜੇ ਇੱਕ ਔਰਤ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਟਾਂਡਾ-ਖੱਖ-ਜਾਹੂਰਾ ਸੰਪਰਕ ਸੜਕ ‘ਤੇ ਗੰਨੇ ਦੇ ਖੇਤ ਕੋਲੋਂ ਪੁਲਿਸ ਨੇ ਔਰਤ ਦੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਦੀ ਪਛਾਣ ਰਸ਼ਪਿੰਦਰ ਕੌਰ ਉਰਫ਼ ਮੰਨ, ਪਤਨੀ ਜਤਿੰਦਰ ਸਿੰਘ, ਵਾਸੀ ਪਿੰਡ ਜਾਹੂਰਾ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ.ਐੱਚ.ਓ. ਇੰਸਪੈਕਟਰ ਅਮਰਜੀਤ ਕੌਰ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਔਰਤ ਦੀ ਮੌਤ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।
ਇਸ ਸਬੰਧੀ ਐੱਸ.ਐੱਚ.ਓ. ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।