ਪੰਜਾਬ ’ਚ ਕੱਲ੍ਹ ਤੋਂ ਬਦਲੇਗਾ ਮੌਸਮ: ਬਾਰਿਸ਼ ਦੀ ਸੰਭਾਵਨਾ
ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ 12 ਅਤੇ 13 ਨਵੰਬਰ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਮੌਸਮ ਮੁੜ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਹਾਲਾਂਕਿ ਇਹ ਆਮ ਦੇ ਨੇੜੇ ਬਣਿਆ ਹੋਇਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 32.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਦੂਜੇ ਪਾਸੇ, ਰਾਤ ਦੇ ਤਾਪਮਾਨ ਵਿੱਚ ਔਸਤਨ 0.5 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਨਾਲੋਂ 3.2 ਡਿਗਰੀ ਵੱਧ ਹੈ। ਪਠਾਨਕੋਟ ਦੇ ਕ੍ਰਿਸ਼ੀ ਵਿਗਿਆਨ ਕੇਂਦਰ (KVK) ਵਿੱਚ ਸਭ ਤੋਂ ਘੱਟ 12.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਲਾਹੌਲ-ਸਪੀਤੀ ਵਿੱਚ ਬਰਫ਼ਬਾਰੀ ਦੀ ਸੰਭਾਵਨਾ
ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ਵਿੱਚ ਮੌਸਮ ਵਿਗਿਆਨ ਕੇਂਦਰ ਨੇ 11 ਤੋਂ 14 ਨਵੰਬਰ ਤੱਕ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ ਇਲਾਕੇ ਵਿੱਚ ਬਰਫ਼ਬਾਰੀ ਹੋਣ ਦਾ ਵੀ ਅਨੁਮਾਨ ਹੈ।