Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਪਤਨੀ ਨੇ ਪਤੀ ਨੂੰ ਮੁਟਿਆਰ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਚੱਪਲਾਂ ਨਾਲ ਕੀਤੀ ਪਰੇਡ

ਜਲੰਧਰ: ਜਲੰਧਰ ਦੇ ਲੈਦਰ ਕੰਪਲੈਕਸ ਵਿੱਚ ਸੋਮਵਾਰ ਨੂੰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇੱਕ ਔਰਤ ਨੇ ਆਪਣੇ ਪਤੀ ਨੂੰ ਦੂਜੀ ਮੁਟਿਆਰ ਨਾਲ ਕਮਰੇ ਵਿੱਚ ਫੜ ਲਿਆ। ਗੁੱਸੇ ਵਿੱਚ ਆਈ ਪਤਨੀ ਨੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਪਤੀ ਦੀ ਥੱਪੜਾਂ ਅਤੇ ਚੱਪਲਾਂ ਨਾਲ ਕੁੱਟਮਾਰ ਕਰ ਦਿੱਤੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਔਰਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਤਨੀ ਨੇ ਪਤੀ ਨੂੰ ਮੁਟਿਆਰ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਚੱਪਲਾਂ ਨਾਲ ਕੀਤੀ ਪਰੇਡ

ਜਲੰਧਰ: ਜਲੰਧਰ ਦੇ ਲੈਦਰ ਕੰਪਲੈਕਸ ਵਿੱਚ ਸੋਮਵਾਰ ਨੂੰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇੱਕ ਔਰਤ ਨੇ ਆਪਣੇ ਪਤੀ ਨੂੰ ਦੂਜੀ ਮੁਟਿਆਰ ਨਾਲ ਕਮਰੇ ਵਿੱਚ ਫੜ ਲਿਆ। ਗੁੱਸੇ ਵਿੱਚ ਆਈ ਪਤਨੀ ਨੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਪਤੀ ਦੀ ਥੱਪੜਾਂ ਅਤੇ ਚੱਪਲਾਂ ਨਾਲ ਕੁੱਟਮਾਰ ਕਰ ਦਿੱਤੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਔਰਤ ਮੋਨਿਕਾ ਮੁਤਾਬਕ ਉਸ ਦਾ ਪਤੀ ਪਿਛਲੇ ਪੰਜ ਸਾਲਾਂ ਤੋਂ ਇੱਕ ਅਣਵਿਆਹੀ ਲੜਕੀ ਨਾਲ ਰਿਲੇਸ਼ਨਸ਼ਿਪ ਵਿੱਚ ਹੈ। ਉਕਤ ਲੜਕੀ ਪੁੱਡਾ ਕੰਪਲੈਕਸ ਵਿੱਚ ਨੌਕਰੀ ਕਰਦੀ ਹੈ। ਇਸ ਮਾਮਲੇ ਨੂੰ ਲੈ ਕੇ ਪਰਿਵਾਰ ਵਿੱਚ ਪਹਿਲਾਂ ਵੀ ਕਈ ਵਾਰ ਵਿਵਾਦ ਹੋ ਚੁੱਕਾ ਹੈ ਅਤੇ ਸਮਝੌਤਾ ਵੀ ਕਰਵਾਇਆ ਗਿਆ ਸੀ, ਪਰ ਪਤੀ ਨੇ ਆਪਣਾ ਰਵੱਈਆ ਨਹੀਂ ਬਦਲਿਆ।

ਮੋਨਿਕਾ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਮਰੇ ਵਿੱਚ ਪਹੁੰਚੀ ਸੀ, ਜਿੱਥੇ ਪਤੀ ਨੂੰ ਮੁਟਿਆਰ ਨਾਲ ਦੇਖ ਕੇ ਹੰਗਾਮਾ ਹੋ ਗਿਆ। ਇਸ ਦੌਰਾਨ ਕਮਰੇ ਵਿੱਚੋਂ ਕੁਝ ਇਤਰਾਜ਼ਯੋਗ ਸਾਮਾਨ ਮਿਲਣ ਦਾ ਵੀ ਦਾਅਵਾ ਕੀਤਾ ਗਿਆ ਹੈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਚਰਚਾ ਵਿੱਚ ਹੈ।

Read Latest News and Breaking News at Daily Post TV, Browse for more News

Ad
Ad

Punjab District News