Journalism Of Hope
BREAKING NEWS
ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ.... ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ ਰੱਦ, ਬਿਨਾਂ ਗੇਂਦ ਸੁੱਟੇ ਹੀ ਖ਼ਤਮ ਹੋਇਆ ਮੈਚ.... ਮੰਗਾਂ ਨੂੰ ਲੈ ਕੇ ਗੰਨਾ ਕਾਸ਼ਤਕਾਰ ਕਿਸਾਨਾਂ ਦਾ ਸੰਘਰਸ਼ ਤੇਜ਼, ਹਾਈਵੇ ਤੇ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ.... ਸੋਨੀਆ ਗਾਂਧੀ ਦੀ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ ਲਵ’ ਹੋਈ ਲਾਂਚ.... ਰਾਹੁਲ ਗਾਂਧੀ ਨੇ PM ਮੋਦੀ ਨੂੰ ਮੁੜ ਬਹਿਸ ਦੀ ਦਿੱਤੀ ਚੁਣੌਤੀ, 8 ਦਿਨਾਂ ਵਿੱਚ ਛੇਵੀਂ ਵਾਰ ਕੀਤਾ ਚੈਲੇਂਜ..... ਕਪੂਰਥਲਾ ’ਚ ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ..... ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਹੋਰ ਪ੍ਰਦੂਸ਼ਿਤ, ਔਸਤ AQI 287 ’ਤੇ ਪੁੱਜਿਆ....

ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈੱਸ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

ਅਸਾਮ: ਅਸਾਮ ਦੇ ਕਾਮਰੂਪ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਵੱਡਾ ਰੇਲ ਹਾਦਸਾ ਵਾਪਰ ਗਿਆ। ਡਿਗਾਰੂ ਰੇਲਵੇ ਸਟੇਸ਼ਨ ’ਤੇ ਸਵੇਰੇ ਕਰੀਬ 6:54 ਵਜੇ ਕੋਲਕਾਤਾ-ਸੈਰੰਗ ਐਕਸਪ੍ਰੈੱਸ (13125) ਦਾ ਇੰਜਣ ਅਤੇ ਪੰਜ ਡੱਬੇ ਪਟੜੀ ਤੋਂ ਉਤਰ ਗਏ। ਸਥਾਨਕ ਲੋਕਾਂ ਮੁਤਾਬਕ ਹਾਦਸੇ ਵਿੱਚ ਕਰੀਬ 50 ਯਾਤਰੀ ਜ਼ਖ਼ਮੀ ਹੋਏ ਹਨ, ਹਾਲਾਂਕਿ ਰੇਲਵੇ ਨੇ ਦਾਅਵਾ ਕੀਤਾ ਹੈ ਕਿ ਸਾਰੇ ਯਾਤਰੀ ਸੁਰੱਖਿਅਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈੱਸ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

ਅਸਾਮ: ਅਸਾਮ ਦੇ ਕਾਮਰੂਪ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਵੱਡਾ ਰੇਲ ਹਾਦਸਾ ਵਾਪਰ ਗਿਆ। ਡਿਗਾਰੂ ਰੇਲਵੇ ਸਟੇਸ਼ਨ ’ਤੇ ਸਵੇਰੇ ਕਰੀਬ 6:54 ਵਜੇ ਕੋਲਕਾਤਾ-ਸੈਰੰਗ ਐਕਸਪ੍ਰੈੱਸ (13125) ਦਾ ਇੰਜਣ ਅਤੇ ਪੰਜ ਡੱਬੇ ਪਟੜੀ ਤੋਂ ਉਤਰ ਗਏ। ਸਥਾਨਕ ਲੋਕਾਂ ਮੁਤਾਬਕ ਹਾਦਸੇ ਵਿੱਚ ਕਰੀਬ 50 ਯਾਤਰੀ ਜ਼ਖ਼ਮੀ ਹੋਏ ਹਨ, ਹਾਲਾਂਕਿ ਰੇਲਵੇ ਨੇ ਦਾਅਵਾ ਕੀਤਾ ਹੈ ਕਿ ਸਾਰੇ ਯਾਤਰੀ ਸੁਰੱਖਿਅਤ ਹਨ।

ਉੱਤਰ-ਪੂਰਬੀ ਸੀਮਾਂਤ ਰੇਲਵੇ (NFR) ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਟ੍ਰੇਨ ਨੂੰ ਡਿਗਾਰੂ ਸਟੇਸ਼ਨ ’ਤੇ ਦੂਜੀ ਲਾਈਨ ’ਤੇ ਲਿਜਾਇਆ ਜਾ ਰਿਹਾ ਸੀ। ਮੁੱਢਲੀ ਜਾਣਕਾਰੀ ਮੁਤਾਬਕ, ਦੂਜੀ ਟ੍ਰੇਨ ਨੂੰ ਪਹਿਲ ਦੇਣ ਦੀ ਪ੍ਰਕਿਰਿਆ ਦੌਰਾਨ ਲੋਕੋ ਪਾਇਲਟ ਰਫ਼ਤਾਰ ਘੱਟ ਨਹੀਂ ਕਰ ਸਕਿਆ। ਇਸ ਕਾਰਨ ਇੰਜਣ ਪਟੜੀ ’ਤੇ ਲੱਗੇ ਬੈਰੀਕੇਡਾਂ ਨਾਲ ਟਕਰਾ ਗਿਆ ਅਤੇ ਇੰਜਣ ਸਮੇਤ ਪੰਜ ਡੱਬੇ ਪਟੜੀ ਤੋਂ ਉਤਰ ਗਏ।

ਲੋਕੋ ਪਾਇਲਟ ਦੀ ਵੀਡੀਓ ਆਈ ਸਾਹਮਣੇ
ਹਾਦਸੇ ਨਾਲ ਸਬੰਧਤ ਇੱਕ 45 ਸਕਿੰਟ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਸ ਵਿੱਚ ਲੋਕੋ ਪਾਇਲਟ ਦੇ ਕੈਬਿਨ ਦਾ ਅੰਦਰੂਨੀ ਹਿੱਸਾ ਅਤੇ ਕੰਟਰੋਲ ਪੈਨਲ ਦਿਖਾਈ ਦੇ ਰਿਹਾ ਹੈ। ਵੀਡੀਓ ਵਿੱਚ ਲੋਕੋ ਪਾਇਲਟ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਸਿਸਟਮ ਕੰਮ ਨਹੀਂ ਕਰ ਰਿਹਾ ਅਤੇ ਸਿਗਨਲ ਫੇਲ੍ਹ ਹੈ। ਉਹ ਐਮਰਜੈਂਸੀ ਸਿਸਟਮ ਅਤੇ ਹੋਰ ਉਪਕਰਨਾਂ ਦੇ ਕੰਮ ਨਾ ਕਰਨ ਬਾਰੇ ਵੀ ਗੱਲ ਕਰ ਰਹੇ ਹਨ।

ਰਾਹਤ ਅਤੇ ਬਚਾਅ ਕਾਰਜ ਸ਼ੁਰੂ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਅਧਿਕਾਰੀ, ਕਰਮਚਾਰੀ ਅਤੇ ਰਾਹਤ-ਬਚਾਅ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਡੱਬਿਆਂ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਰੇਲਵੇ ਵੱਲੋਂ ਪ੍ਰਭਾਵਿਤ ਯਾਤਰੀਆਂ ਦੀ ਅੱਗੇ ਦੀ ਯਾਤਰਾ ਲਈ ਦੂਜੀ ਟ੍ਰੇਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News