Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 29 IAS ਅਧਿਕਾਰੀਆਂ ਦੇ ਤਬਾਦਲੇ, ਰੋਪੜ, ਲੁਧਿਆਣਾ, ਬਰਨਾਲਾ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ਦੇ DC ਬਦਲੇ...... ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਅਤੇ 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ...... ਪੰਜਾਬ ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ...... IPL 2027: ਹਾਰਦਿਕ ਪਾਂਡਿਆ ਪੰਜਾਬ ਕਿੰਗਜ਼ ’ਚ ਸ਼ਾਮਲ, ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਨਾਲ ਜੁੜੇ...... ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ...... ਸੰਜੀਵ ਅਰੋੜਾ ਨੇ ED ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਹੁਕਮ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ...... ਨਿਊਜ਼ੀਲੈਂਡ ’ਚ ਦਿਵਾਲੀ ਦੀ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ....... ਦੁਨੀਆ ਦੇ 50 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚੋਂ 49 ਭਾਰਤ ਦੇ...... ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈੱਸ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ......

ਇਨਸਾਨੀਅਤ ਦੀ ਮਿਸਾਲ: ਦੋ ਮੁਸਲਿਮ ਭਰਾਵਾਂ ਨੇ ਹਿੰਦੂ ਬਜ਼ੁਰਗ ਮਹਿਲਾ ਦਾ ਕੀਤਾ ਅੰਤਿਮ ਸਸਕਾਰ

ਕੇਰਲ: ਕੇਰਲ ਵਿੱਚ ਧਾਰਮਿਕ ਸਾਂਝ ਅਤੇ ਇਨਸਾਨੀਅਤ ਦੀ ਇੱਕ ਮਿਸਾਲ ਸਾਹਮਣੇ ਆਈ ਹੈ। ਇੱਥੇ ਦੋ ਮੁਸਲਿਮ ਭਰਾਵਾਂ ਨੇ 85 ਸਾਲਾ ਹਿੰਦੂ ਬਜ਼ੁਰਗ ਮਹਿਲਾ ਦਾ ਉਸ ਦੀ ਇੱਛਾ ਅਨੁਸਾਰ ਹਿੰਦੂ ਰੀਤੀ-ਰਿਵਾਜਾਂ ਨਾਲ ਅੰਤਿਮ ਸਸਕਾਰ ਕੀਤਾ। ਦੋਵੇਂ ਭਰਾ ਪਿਛਲੇ ਕਰੀਬ ਪੰਜ ਦਹਾਕਿਆਂ ਤੋਂ ਮਹਿਲਾ ਦੀ ਦੇਖਭਾਲ ਕਰ ਰਹੇ ਸਨ ਅਤੇ ਉਸ ਨੂੰ ਆਪਣੀ ਮਾਂ ਵਾਂਗ ਪਿਆਰ ਕਰਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਇਨਸਾਨੀਅਤ ਦੀ ਮਿਸਾਲ: ਦੋ ਮੁਸਲਿਮ ਭਰਾਵਾਂ ਨੇ ਹਿੰਦੂ ਬਜ਼ੁਰਗ ਮਹਿਲਾ ਦਾ ਕੀਤਾ ਅੰਤਿਮ ਸਸਕਾਰ

ਕੇਰਲ: ਕੇਰਲ ਵਿੱਚ ਧਾਰਮਿਕ ਸਾਂਝ ਅਤੇ ਇਨਸਾਨੀਅਤ ਦੀ ਇੱਕ ਮਿਸਾਲ ਸਾਹਮਣੇ ਆਈ ਹੈ। ਇੱਥੇ ਦੋ ਮੁਸਲਿਮ ਭਰਾਵਾਂ ਨੇ 85 ਸਾਲਾ ਹਿੰਦੂ ਬਜ਼ੁਰਗ ਮਹਿਲਾ ਦਾ ਉਸ ਦੀ ਇੱਛਾ ਅਨੁਸਾਰ ਹਿੰਦੂ ਰੀਤੀ-ਰਿਵਾਜਾਂ ਨਾਲ ਅੰਤਿਮ ਸਸਕਾਰ ਕੀਤਾ। ਦੋਵੇਂ ਭਰਾ ਪਿਛਲੇ ਕਰੀਬ ਪੰਜ ਦਹਾਕਿਆਂ ਤੋਂ ਮਹਿਲਾ ਦੀ ਦੇਖਭਾਲ ਕਰ ਰਹੇ ਸਨ ਅਤੇ ਉਸ ਨੂੰ ਆਪਣੀ ਮਾਂ ਵਾਂਗ ਪਿਆਰ ਕਰਦੇ ਸਨ।

ਪਰਿਵਾਰਕ ਸੂਤਰਾਂ ਮੁਤਾਬਕ, ਮੁਪੈਨਾਡ ਪੰਚਾਇਤ ਦੇ ਚਿੱਤਰਗਿਰੀ ਇਲਾਕੇ ਦੀ ਰਹਿਣ ਵਾਲੀ ਕਲਿਆਣੀ ਅੰਮਾ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਆਪਣਾ ਕੋਈ ਬੱਚਾ ਜਾਂ ਹੋਰ ਨਜ਼ਦੀਕੀ ਰਿਸ਼ਤੇਦਾਰ ਨਹੀਂ ਸੀ। ਅਜਿਹੇ ਵਿੱਚ ਰੱਜਾਕ ਅਤੇ ਸੁਲੇਮਾਨ ਨੇ ਅੱਗੇ ਆ ਕੇ ਉਨ੍ਹਾਂ ਦੇ ਅੰਤਿਮ ਸਸਕਾਰ ਦੀ ਜ਼ਿੰਮੇਵਾਰੀ ਨਿਭਾਈ।

ਦੋਵੇਂ ਭਰਾ ਆਪਣੇ ਪਰਿਵਾਰਾਂ ਸਮੇਤ ਕਰੀਬ 50 ਸਾਲਾਂ ਤੋਂ ਕਲਿਆਣੀ ਅੰਮਾ ਦੇ ਗੁਆਂਢੀ ਸਨ। ਇਸ ਦੌਰਾਨ ਉਨ੍ਹਾਂ ਨੇ ਬਜ਼ੁਰਗ ਮਹਿਲਾ ਦੀਆਂ ਰੋਜ਼ਾਨਾ ਲੋੜਾਂ ਦਾ ਖ਼ਿਆਲ ਰੱਖਿਆ, ਦਵਾਈਆਂ ਦਾ ਪ੍ਰਬੰਧ ਕੀਤਾ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਹਸਪਤਾਲ ਵੀ ਲੈ ਕੇ ਜਾਂਦੇ ਰਹੇ।

ਕਲਿਆਣੀ ਅੰਮਾ ਦਾ ਦੋਵਾਂ ਪਰਿਵਾਰਾਂ ਨਾਲ ਇੰਨਾ ਗੂੜ੍ਹਾ ਰਿਸ਼ਤਾ ਬਣ ਗਿਆ ਸੀ ਕਿ ਉਹ ਉਨ੍ਹਾਂ ਦੇ ਪਰਿਵਾਰਕ ਸਮਾਗਮਾਂ ਅਤੇ ਤਿਉਹਾਰਾਂ ਵਿੱਚ ਵੀ ਸ਼ਾਮਲ ਹੁੰਦੀ ਸੀ। ਸਮੇਂ ਦੇ ਨਾਲ ਇਹ ਰਿਸ਼ਤਾ ਹੋਰ ਵੀ ਗਹਿਰਾ ਹੁੰਦਾ ਗਿਆ।

ਪਰਿਵਾਰਕ ਮੈਂਬਰਾਂ ਅਨੁਸਾਰ, ਕਲਿਆਣੀ ਅੰਮਾ ਦੀ ਆਖਰੀ ਇੱਛਾ ਸੀ ਕਿ ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਰੱਜਾਕ ਅਤੇ ਸੁਲੇਮਾਨ ਹੀ ਉਨ੍ਹਾਂ ਦਾ ਅੰਤਿਮ ਸਸਕਾਰ ਕਰਨ। ਉਹ ਦੋਵਾਂ ਨੂੰ ਆਪਣੇ ਸਕੇ ਪੁੱਤਰਾਂ ਵਾਂਗ ਮੰਨਦੀ ਸੀ। ਇਸੇ ਇੱਛਾ ਦਾ ਸਤਿਕਾਰ ਕਰਦਿਆਂ ਦੋਵਾਂ ਭਰਾਵਾਂ ਨੇ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਉਨ੍ਹਾਂ ਦੀ ਚਿਖਾ ਨੂੰ ਅਗਨੀ ਦਿੱਤੀ।

Read Latest News and Breaking News at Daily Post TV, Browse for more News

Ad
Ad

Punjab District News