ਏਅਰ ਇੰਡੀਆ ਦੀ ਫਲਾਈਟ ‘ਚ ਹਾਈਜੈਕ ਦੀ ਧਮਕੀ, ਮੌਕੇ ‘ਤੇ ਪਹੁੰਚੀ CISF
Kolkata Airport Hijack Alert; ਪੱਛਮੀ ਬੰਗਾਲ ਦੇ ਕੋਲਕਾਤਾ ਏਅਰਪੋਰਟ ‘ਤੇ ਏਅਰ ਇੰਡੀਆ ਦੀ ਫਲਾਈਟ ਵਿੱਚ ਹਾਈਜੈਕ ਅਲਰਟ ਮਿਲਿਆ ਹੈ। ਬੁੱਧਵਾਰ ਸਵੇਰੇ ਕੋਲਕਾਤਾ ਏਅਰਪੋਰਟ ਤੋਂ ਮੁੰਬਈ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ ਵਿੱਚ ਹਾਈਜੈਕ ਅਲਰਟ ਜਾਰੀ ਕੀਤਾ ਗਿਆ। ਟੇਕਆਫ਼ ਤੋਂ ਠੀਕ ਪਹਿਲਾਂ ਪਾਇਲਟ ਨੇ ਏਅਰ ਟ੍ਰੈਫਿਕ ਕੰਟਰੋਲ (ATC) ਨੂੰ ਹਾਈਜੈਕ ਨਾਲ ਜੁੜਿਆ ਅਲਰਟ ਮੈਸੇਜ ਦਿੱਤਾ। ਇਸ ਤੋਂ ਬਾਅਦ ਜਹਾਜ਼ ਨੂੰ ਤੁਰੰਤ ਆਈਸੋਲੇਸ਼ਨ ਬੇ ਵਿੱਚ ਲਿਜਾਇਆ ਗਿਆ। ਜਾਣਕਾਰੀ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੂਤਰਾਂ ਮੁਤਾਬਕ, ਜਹਾਜ਼ ਨੂੰ ਧਮਕੀ ਮਿਲੀ ਸੀ। SOP ਦੇ ਤਹਿਤ ਸੁਰੱਖਿਆ ਏਜੰਸੀਆਂ ਜਹਾਜ਼ ਦੀ ਜਾਂਚ ਕਰ ਰਹੀਆਂ ਹਨ। ਫਿਲਹਾਲ ਜਾਂਚ ਤੋਂ ਬਾਅਦ ਹੀ ਪੂਰੀ ਜਾਣਕਾਰੀ ਸਾਹਮਣੇ ਆਵੇਗੀ। ਜਹਾਜ਼ ਵਿੱਚ ਸਵਾਰ ਯਾਤਰੀਆਂ ਦੀ ਸੂਚੀ ਦੇ ਨਾਲ-ਨਾਲ ਏਅਰਪੋਰਟ ਕੰਪਲੈਕਸ ਅਤੇ ਜਹਾਜ਼ ਦੇ ਅੰਦਰ ਲੱਗੇ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਫਿਲਹਾਲ ਜਾਂਚ ਏਜੰਸੀਆਂ ਪੂਰੇ ਮਾਮਲੇ ਦੀ ਪੜਤਾਲ ਵਿੱਚ ਜੁਟੀਆਂ ਹੋਈਆਂ ਹਨ।
ਕੀ ਹੈ ਪੂਰਾ ਮਾਮਲਾ?
ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬੁੱਧਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਮੁੰਬਈ ਜਾਣ ਵਾਲੀ ਏਅਰ ਇੰਡੀਆ ਦੀ ਇੱਕ ਫਲਾਈਟ ਵਿੱਚ ਹਾਈਜੈਕ ਦੀ ਧਮਕੀ ਮਿਲਣ ਦੀ ਸੂਚਨਾ ਸਾਹਮਣੇ ਆਈ। ਜਹਾਜ਼ ਦੇ ਟਾਇਲਟ ਦੇ ਸ਼ੀਸ਼ੇ ‘ਤੇ ਹਾਈਜੈਕ ਨਾਲ ਸਬੰਧਤ ਧਮਕੀ ਭਰਿਆ ਸੁਨੇਹਾ ਲਿਖਿਆ ਮਿਲਿਆ। ਮੰਤਰਾਲੇ ਨਾਲ ਜੁੜੇ ਅਧਿਕਾਰਤ ਸੂਤਰਾਂ ਮੁਤਾਬਕ, ਜਹਾਜ਼ ਦੇ ਟਾਇਲਟ ਵਿੱਚ ਇੱਕ ਧਮਕੀ ਭਰਿਆ ਨੋਟ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਏਅਰਪੋਰਟ ‘ਤੇ ਆਪਰੇਸ਼ਨਜ਼ ਕੰਟਰੋਲ ਦੀ ਮੀਟਿੰਗ ਚੱਲ ਰਹੀ ਹੈ ਅਤੇ ਜਹਾਜ਼ ਨੂੰ ਆਈਸੋਲੇਸ਼ਨ ਬੇ ਵਿੱਚ ਖੜ੍ਹਾ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ, ਜਹਾਜ਼ ਉਡਾਣ ਭਰਨ ਦੀ ਤਿਆਰੀ ਵਿੱਚ ਸੀ। ਇਸੇ ਦੌਰਾਨ ਟਾਇਲਟ ਦੇ ਸ਼ੀਸ਼ੇ ‘ਤੇ ਲਿਖੇ ਧਮਕੀ ਭਰੇ ਮੈਸੇਜ ‘ਤੇ ਨਜ਼ਰ ਪਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਾਇਲਟ ਨੇ ਏਅਰ ਟ੍ਰੈਫਿਕ ਕੰਟਰੋਲ (ATC) ਨੂੰ ਅਲਰਟ ਕਰ ਦਿੱਤਾ।
ਇਸ ਤੋਂ ਬਾਅਦ ਜਹਾਜ਼ ਨੂੰ ਆਈਸੋਲੇਸ਼ਨ ਬੇ ਵਿੱਚ ਲਿਜਾਇਆ ਗਿਆ, ਜਿੱਥੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਅਤੇ ਏਅਰਪੋਰਟ ਦੇ ਵਿਸ਼ੇਸ਼ ਸੁਰੱਖਿਆ ਅਧਿਕਾਰੀਆਂ ਨੇ ਸਘਨ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਜਹਾਜ਼ ਦੇ ਅੰਦਰ ਕਿਸੇ ਵੀ ਸ਼ੱਕੀ ਵਸਤੂ ਦੀ ਮੌਜੂਦਗੀ ਦਾ ਪਤਾ ਲਗਾਉਣ ਲਈ ਚੱਪੇ-ਚੱਪੇ ਦੀ ਜਾਂਚ ਕੀਤੀ ਜਾ ਰਹੀ ਹੈ।
ਉੱਥੇ ਹੀ, ਟਾਇਲਟ ਦੇ ਸ਼ੀਸ਼ੇ ‘ਤੇ ਧਮਕੀ ਭਰਿਆ ਮੈਸੇਜ ਕਿਸ ਨੇ ਲਿਖਿਆ ਅਤੇ ਇਸ ਪਿੱਛੇ ਕਿਸ ਦਾ ਹੱਥ ਹੈ, ਇਸ ਦੀ ਜਾਂਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।