Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 29 IAS ਅਧਿਕਾਰੀਆਂ ਦੇ ਤਬਾਦਲੇ, ਰੋਪੜ, ਲੁਧਿਆਣਾ, ਬਰਨਾਲਾ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ਦੇ DC ਬਦਲੇ...... ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਅਤੇ 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ...... ਪੰਜਾਬ ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ...... IPL 2027: ਹਾਰਦਿਕ ਪਾਂਡਿਆ ਪੰਜਾਬ ਕਿੰਗਜ਼ ’ਚ ਸ਼ਾਮਲ, ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਨਾਲ ਜੁੜੇ...... ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ...... ਸੰਜੀਵ ਅਰੋੜਾ ਨੇ ED ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਹੁਕਮ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ...... ਨਿਊਜ਼ੀਲੈਂਡ ’ਚ ਦਿਵਾਲੀ ਦੀ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ....... ਦੁਨੀਆ ਦੇ 50 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚੋਂ 49 ਭਾਰਤ ਦੇ...... ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈੱਸ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ......

ਦਿੱਲੀ: ਖੁੱਲ੍ਹੇ ਸੀਵਰ ’ਚ ਡਿੱਗਿਆ 4 ਸਾਲਾ ਬੱਚਾ, ਰਾਤ ਤੋਂ ਬਚਾਅ ਮੁਹਿੰਮ ਜਾਰੀ

ਨਵੀਂ ਦਿੱਲੀ: ਦਿੱਲੀ ਦੇ ਨੰਗਲੋਈ ਵਿਹਾਰ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਚਾਰ ਸਾਲਾ ਬੱਚਾ ਖੇਡਦੇ ਸਮੇਂ ਖੁੱਲ੍ਹੇ ਸੀਵਰ ਵਿੱਚ ਡਿੱਗ ਕੇ ਲਾਪਤਾ ਹੋ ਗਿਆ। ਬੱਚੇ ਦੀ ਭਾਲ ਲਈ ਬੀਤੀ ਰਾਤ ਤੋਂ ਹੀ ਵੱਡੇ ਪੱਧਰ ’ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ, ਪਰ ਅਜੇ ਤੱਕ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ। ਇਹ ਘਟਨਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਿੱਲੀ: ਖੁੱਲ੍ਹੇ ਸੀਵਰ ’ਚ ਡਿੱਗਿਆ 4 ਸਾਲਾ ਬੱਚਾ, ਰਾਤ ਤੋਂ ਬਚਾਅ ਮੁਹਿੰਮ ਜਾਰੀ

ਨਵੀਂ ਦਿੱਲੀ: ਦਿੱਲੀ ਦੇ ਨੰਗਲੋਈ ਵਿਹਾਰ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਚਾਰ ਸਾਲਾ ਬੱਚਾ ਖੇਡਦੇ ਸਮੇਂ ਖੁੱਲ੍ਹੇ ਸੀਵਰ ਵਿੱਚ ਡਿੱਗ ਕੇ ਲਾਪਤਾ ਹੋ ਗਿਆ। ਬੱਚੇ ਦੀ ਭਾਲ ਲਈ ਬੀਤੀ ਰਾਤ ਤੋਂ ਹੀ ਵੱਡੇ ਪੱਧਰ ’ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ, ਪਰ ਅਜੇ ਤੱਕ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ। ਇਹ ਘਟਨਾ ਦਾਸ ਗਾਰਡਨ ਕਾਲੋਨੀ ਦੇ ਇੱਕ ਪਾਰਕ ਵਿੱਚ ਵਾਪਰੀ। ਜਾਣਕਾਰੀ ਮੁਤਾਬਕ ਬੱਚਾ ਆਪਣੀ ਮਾਂ ਨਾਲ ਪਾਰਕ ਵਿੱਚ ਮੌਜੂਦ ਸੀ। ਇਸੇ ਦੌਰਾਨ ਉਹ ਖੁੱਲ੍ਹੇ ਮੈਨਹੋਲ ਨੇੜੇ ਗਿਆ ਅਤੇ ਅਚਾਨਕ ਸੀਵਰ ਵਿੱਚ ਡਿੱਗ ਗਿਆ।

ਲਾਪਤਾ ਬੱਚੇ ਦੀ ਪਛਾਣ ਇਮਰਾਨ ਵਜੋਂ ਹੋਈ ਹੈ। ਉਸ ਦੇ ਪਿਤਾ ਖੁਰਸ਼ੀਦ ਆਲਮ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਖੇਡਣ ਲਈ ਪਾਰਕ ਵਿੱਚ ਗਿਆ ਸੀ ਅਤੇ ਪਖਾਨੇ ਲਈ ਸੀਵਰ ਨੇੜੇ ਪਹੁੰਚਿਆ ਸੀ। ਮੈਨਹੋਲ ਖੁੱਲ੍ਹਾ ਹੋਣ ਕਾਰਨ ਉਹ ਉਸ ਵਿੱਚ ਡਿੱਗ ਗਿਆ। ਪਰਿਵਾਰ ਮੁਤਾਬਕ ਇਹ ਹਾਦਸਾ ਦੁਪਹਿਰ ਕਰੀਬ ਢਾਈ ਵਜੇ ਵਾਪਰਿਆ।

ਕਈ ਏਜੰਸੀਆਂ ਦੀਆਂ ਟੀਮਾਂ ਭਾਲ ’ਚ ਲੱਗੀਆਂ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਦਿੱਲੀ ਫਾਇਰ ਸਰਵਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਫਾਇਰ ਸਰਵਿਸ ਦੇ ਇੱਕ ਅਧਿਕਾਰੀ ਅਨੁਸਾਰ, ਵਿਭਾਗ ਨੂੰ ਰਾਤ 9:45 ਵਜੇ ਇਸ ਸਬੰਧੀ ਫੋਨ ਆਇਆ ਸੀ, ਜਿਸ ਤੋਂ ਬਾਅਦ ਬਚਾਅ ਟੀਮ ਤਾਇਨਾਤ ਕਰ ਦਿੱਤੀ ਗਈ। ਬੱਚੇ ਦੀ ਭਾਲ ਲਈ NDRF, ਦਿੱਲੀ ਫਾਇਰ ਸਰਵਿਸ, ਦਿੱਲੀ ਪੁਲਿਸ, ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਅਤੇ BSF ਦੀਆਂ ਸਾਂਝੀਆਂ ਟੀਮਾਂ ਕੰਮ ਕਰ ਰਹੀਆਂ ਹਨ। ਕਈ ਘੰਟਿਆਂ ਤੋਂ ਜਾਰੀ ਮੁਹਿੰਮ ਦੇ ਬਾਵਜੂਦ ਬੱਚੇ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।

ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਦਾ ਭਰੋਸਾ
ਮੌਕੇ ’ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ SDM ਰਜਤ ਮਲਹੋਤਰਾ ਨੇ ਕਿਹਾ ਕਿ NDRF ਅਤੇ ਪੂਰਾ ਪ੍ਰਸ਼ਾਸਨ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਕੋਈ ਨਵੀਂ ਜਾਣਕਾਰੀ ਮਿਲਣ ’ਤੇ ਸਾਂਝੀ ਕੀਤੀ ਜਾਵੇਗੀ। ਇਸ ਘਟਨਾ ਨੇ ਇਲਾਕੇ ਵਿੱਚ ਖੁੱਲ੍ਹੇ ਮੈਨਹੋਲ ਅਤੇ ਸੀਵਰਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

Read Latest News and Breaking News at Daily Post TV, Browse for more News

Ad
Ad

Punjab District News