Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 29 IAS ਅਧਿਕਾਰੀਆਂ ਦੇ ਤਬਾਦਲੇ, ਰੋਪੜ, ਲੁਧਿਆਣਾ, ਬਰਨਾਲਾ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ਦੇ DC ਬਦਲੇ...... ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਅਤੇ 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ...... ਪੰਜਾਬ ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ...... IPL 2027: ਹਾਰਦਿਕ ਪਾਂਡਿਆ ਪੰਜਾਬ ਕਿੰਗਜ਼ ’ਚ ਸ਼ਾਮਲ, ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਨਾਲ ਜੁੜੇ...... ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ...... ਸੰਜੀਵ ਅਰੋੜਾ ਨੇ ED ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਹੁਕਮ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ...... ਨਿਊਜ਼ੀਲੈਂਡ ’ਚ ਦਿਵਾਲੀ ਦੀ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ....... ਦੁਨੀਆ ਦੇ 50 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚੋਂ 49 ਭਾਰਤ ਦੇ...... ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈੱਸ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ......

ਮਾਮੂਲੀ ਬਹਿਸ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰਾਂ ਵਿਅਕਤੀ ਦਾ ਕਤਲ

Ludhiana Daba Area Murder; ਲੁਧਿਆਣਾ ਦੇ ਡਾਬਾ ਇਲਾਕੇ ਵਿੱਚ ਬੁੱਧਵਾਰ ਸਵੇਰੇ ਮਾਮੂਲੀ ਵਿਵਾਦ ਤੋਂ ਬਾਅਦ 50 ਸਾਲਾ ਪਰਮਜੀਤ ਸਿੰਘ ਦੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ ਗਈ। ਮਹਿੰਦਰ ਨਗਰ ਦੇ ਰਹਿਣ ਵਾਲੇ ਪਰਮਜੀਤ ਸਵੇਰੇ ਕਰੀਬ 5:30 ਵਜੇ ਬਾਪੂ ਮਾਰਕੀਟ ਵਿੱਚ ਦੁੱਧ ਲੈਣ ਗਏ ਸਨ। ਉੱਥੇ ਕੁਝ ਨੌਜਵਾਨਾਂ ਨਾਲ ਉਨ੍ਹਾਂ ਦੀ ਬਹਿਸ ਹੋ ਗਈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਾਮੂਲੀ ਬਹਿਸ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰਾਂ ਵਿਅਕਤੀ ਦਾ ਕਤਲ

Ludhiana Daba Area Murder; ਲੁਧਿਆਣਾ ਦੇ ਡਾਬਾ ਇਲਾਕੇ ਵਿੱਚ ਬੁੱਧਵਾਰ ਸਵੇਰੇ ਮਾਮੂਲੀ ਵਿਵਾਦ ਤੋਂ ਬਾਅਦ 50 ਸਾਲਾ ਪਰਮਜੀਤ ਸਿੰਘ ਦੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ ਗਈ। ਮਹਿੰਦਰ ਨਗਰ ਦੇ ਰਹਿਣ ਵਾਲੇ ਪਰਮਜੀਤ ਸਵੇਰੇ ਕਰੀਬ 5:30 ਵਜੇ ਬਾਪੂ ਮਾਰਕੀਟ ਵਿੱਚ ਦੁੱਧ ਲੈਣ ਗਏ ਸਨ। ਉੱਥੇ ਕੁਝ ਨੌਜਵਾਨਾਂ ਨਾਲ ਉਨ੍ਹਾਂ ਦੀ ਬਹਿਸ ਹੋ ਗਈ। ਇਸ ਤੋਂ ਬਾਅਦ ਨੌਜਵਾਨਾਂ ਨੇ ਉਨ੍ਹਾਂ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ।

ਗੰਭੀਰ ਰੂਪ ਵਿੱਚ ਜ਼ਖ਼ਮੀ ਪਰਮਜੀਤ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਤਿੰਨ ਹੋਰਾਂ ਦੀ ਭਾਲ ਜਾਰੀ ਹੈ।

ਘੂਰ ਕੇ ਦੇਖਣ ‘ਤੇ ਇਤਰਾਜ਼ ਜਤਾਉਣ ਕਾਰਨ ਹੋਈ ਬਹਿਸ

ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਦੇ ਪਤੀ ਦੀ ਬਾਪੂ ਮਾਰਕੀਟ ਵਿੱਚ ਕੁਝ ਨੌਜਵਾਨਾਂ ਨਾਲ ਬਹਿਸ ਹੋਈ ਸੀ। ਸ਼ਿਕਾਇਤ ਮੁਤਾਬਕ, ਪਰਮਜੀਤ ਨੇ ਨੌਜਵਾਨਾਂ ਵੱਲੋਂ ਘੂਰ ਕੇ ਦੇਖਣ ‘ਤੇ ਇਤਰਾਜ਼ ਜਤਾਇਆ ਸੀ। ਇਸੇ ਗੱਲ ਨੂੰ ਲੈ ਕੇ ਵਿਵਾਦ ਵਧ ਗਿਆ।

ਦੋਸ਼ ਹੈ ਕਿ ਨੌਜਵਾਨਾਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪਤਨੀ ਮੁਤਾਬਕ, ਚਸ਼ਮਦੀਦਾਂ ਨੇ ਦੱਸਿਆ ਕਿ ਹਮਲੇ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।

ਤਿੰਨ ਮੁਲਜ਼ਮ ਗ੍ਰਿਫ਼ਤਾਰ, ਤਿੰਨ ਦੀ ਭਾਲ ਜਾਰੀ

ਡਾਬਾ ਥਾਣੇ ਦੀ ਪੁਲਿਸ ਨੇ ਈਸ਼ਵਰ ਨਗਰ ਦੇ ਰਹਿਣ ਵਾਲੇ ਜਤਿਨ ਸ਼ਰਮਾ, ਗੁਰੂ ਗੋਬਿੰਦ ਸਿੰਘ ਨਗਰ ਦੇ ਲਵਿਸ਼ ਕੁਮਾਰ ਅਤੇ ਸੁਖਦੇਵ ਸਿੰਘ ਨਗਰ ਦੇ ਰੋਹਿਤ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਪੁੱਛਗਿੱਛ ਦੌਰਾਨ ਤਿੰਨਾਂ ਨੇ ਪਰਮਜੀਤ ਨਾਲ ਕਿਸੇ ਪੁਰਾਣੀ ਰੰਜਿਸ਼ ਹੋਣ ਤੋਂ ਇਨਕਾਰ ਕੀਤਾ ਹੈ।

ਥਾਣਾ ਮੁਖੀ ਇੰਸਪੈਕਟਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 103 (ਕਤਲ), 126(2) (ਗਲਤ ਤਰੀਕੇ ਨਾਲ ਰੋਕਣਾ), 191(3) (ਘਾਤਕ ਹਥਿਆਰਾਂ ਨਾਲ ਦੰਗਾ) ਅਤੇ 190 (ਗੈਰ-ਕਾਨੂੰਨੀ ਇਕੱਠ ਦੇ ਸਾਂਝੇ ਮਕਸਦ ਤਹਿਤ ਅਪਰਾਧ) ਅਧੀਨ ਕੇਸ ਦਰਜ ਕੀਤਾ ਗਿਆ ਹੈ।

ਫ਼ਰਾਰ ਤਿੰਨ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News