ਦਿੜਬਾ ’ਚ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ, ਵੱਡੇ ਕਾਰੋਬਾਰੀ ਨਾਲ ਜੁੜੇ ਕਈ ਟਿਕਾਣਿਆਂ ’ਤੇ ਹੋ ਰਹੀ ਜਾਂਚ
ਸੰਗਰੂਰ: ਸੰਗਰੂਰ ਜ਼ਿਲ੍ਹੇ ਦੇ ਦਿੜਬਾ ਵਿੱਚ ਇਨਕਮ ਟੈਕਸ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਕਾਰੋਬਾਰੀ ਨਾਲ ਸਬੰਧਤ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਜਾਣਕਾਰੀ ਮੁਤਾਬਕ ਵਿਭਾਗ ਦੀਆਂ ਟੀਮਾਂ ਸਵੇਰ ਤੋਂ ਹੀ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਾਰੋਬਾਰੀ ਦੇ ਨਜ਼ਦੀਕੀਆਂ ਅਤੇ ਹੋਰ ਸਬੰਧਤ ਵਿਅਕਤੀਆਂ ਦੇ ਟਿਕਾਣਿਆਂ ਨੂੰ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
- ਸਵੇਰ ਤੋਂ ਵੱਖ-ਵੱਖ ਥਾਵਾਂ ’ਤੇ ਪਹੁੰਚੀਆਂ ਵਿਭਾਗ ਦੀਆਂ ਟੀਮਾਂ
- ਕਾਰਵਾਈ ਦੇ ਕਾਰਨਾਂ ਬਾਰੇ ਅਧਿਕਾਰਤ ਜਾਣਕਾਰੀ ਨਹੀਂ ਆਈ ਸਾਹਮਣੇ
ਸੰਗਰੂਰ: ਸੰਗਰੂਰ ਜ਼ਿਲ੍ਹੇ ਦੇ ਦਿੜਬਾ ਵਿੱਚ ਇਨਕਮ ਟੈਕਸ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਕਾਰੋਬਾਰੀ ਨਾਲ ਸਬੰਧਤ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਜਾਣਕਾਰੀ ਮੁਤਾਬਕ ਵਿਭਾਗ ਦੀਆਂ ਟੀਮਾਂ ਸਵੇਰ ਤੋਂ ਹੀ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਕਾਰੋਬਾਰੀ ਦੇ ਨਜ਼ਦੀਕੀਆਂ ਅਤੇ ਹੋਰ ਸਬੰਧਤ ਵਿਅਕਤੀਆਂ ਦੇ ਟਿਕਾਣਿਆਂ ਨੂੰ ਵੀ ਜਾਂਚ ਦੇ ਘੇਰੇ ਵਿੱਚ ਲਿਆ ਗਿਆ ਹੈ। ਸੂਤਰਾਂ ਅਨੁਸਾਰ ਦਿੜਬਾ ਤੋਂ ਇਲਾਵਾ ਕਿਸੇ ਹੋਰ ਇਲਾਕੇ ਵਿੱਚ ਵੀ ਵਿਭਾਗ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ।
ਹਾਲਾਂਕਿ, ਇਹ ਕਾਰਵਾਈ ਕਿਸ ਮਾਮਲੇ ਜਾਂ ਸ਼ੱਕ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ, ਇਸ ਬਾਰੇ ਇਨਕਮ ਟੈਕਸ ਵਿਭਾਗ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਫਿਲਹਾਲ ਜਾਂਚ ਜਾਰੀ ਹੈ ਅਤੇ ਕਾਰਵਾਈ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।