Journalism Of Hope
BREAKING NEWS
34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ.....39 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ.......ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ......ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ......ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਨੀਮ ਫ਼ੌਜੀ ਬਲਾਂ ਦੀਆਂ 3 ਕੰਪਨੀਆਂ ਤਾਇਨਾਤ.....ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ......ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ SRH ਦੀ ਮਾਲਕਣ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ.....ਅਲ ਨੀਨੋ ਦਾ ਪ੍ਰਭਾਵ: ਪੰਜਾਬ ‘ਚ ਨਵੰਬਰ ਮਹੀਨੇ ਵੀ ਦਿਨ ਵੇਲੇ ਗਰਮੀ ਦਾ ਅਹਿਸਾਸ, ਇਸ ਵਾਰ ਘੱਟ ਪੈ ਸਕਦੀ ਹੈ ਠੰਢ......ਹਾਥੀ ਦਾ ਬੁਲੇਟ ਸਵਾਰ ਨੌਜਵਾਨ ’ਤੇ ਹਮਲਾ, ਉੱਪਰੋਂ ਪੈਰ ਰੱਖ ਕੇ ਲੰਘਿਆ; ਵਾਲ-ਵਾਲ ਬਚੀ ਜਾਨ

ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ

ਕਿਸ਼ਤਵਾੜ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਬੁੱਧਵਾਰ ਸ਼ਾਮ ਤੋਂ ਲਾਪਤਾ ਜੰਮੂ-ਕਸ਼ਮੀਰ ਪੁਲਿਸ ਦੇ ਦੋ ਸਪੈਸ਼ਲ ਪੁਲਿਸ ਅਫਸਰਾਂ (SPO) ਦੀਆਂ ਲਾਸ਼ਾਂ ਮਾਰਵਾਹ ਦੇ ਜੰਗਲ ਵਿੱਚੋਂ ਮਿਲੀਆਂ ਹਨ। ਦੋਵਾਂ ਦੇ ਸਰੀਰਾਂ ’ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ, ਜਦਕਿ ਉਨ੍ਹਾਂ ਦੇ ਹਥਿਆਰ ਵੀ ਗਾਇਬ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਪਛਾਣ ਰਸ਼ਪਾਲ ਕੁਮਾਰ ਅਤੇ ਬਾਬੀ ਚੰਦ ਵਜੋਂ ਹੋਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ
  • ਮਾਰਵਾਹ ਦੇ ਜੰਗਲ ’ਚੋਂ ਮਿਲੇ ਦੋਵੇਂ ਜਵਾਨਾਂ ਦੇ ਮ੍ਰਿਤਕ ਸਰੀਰ
  • ਹਥਿਆਰ ਵੀ ਗਾਇਬ; ਸੁਰੱਖਿਆ ਬਲਾਂ ਵੱਲੋਂ ਸਰਚ ਆਪ੍ਰੇਸ਼ਨ ਸ਼ੁਰੂ

ਕਿਸ਼ਤਵਾੜ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਬੁੱਧਵਾਰ ਸ਼ਾਮ ਤੋਂ ਲਾਪਤਾ ਜੰਮੂ-ਕਸ਼ਮੀਰ ਪੁਲਿਸ ਦੇ ਦੋ ਸਪੈਸ਼ਲ ਪੁਲਿਸ ਅਫਸਰਾਂ (SPO) ਦੀਆਂ ਲਾਸ਼ਾਂ ਮਾਰਵਾਹ ਦੇ ਜੰਗਲ ਵਿੱਚੋਂ ਮਿਲੀਆਂ ਹਨ। ਦੋਵਾਂ ਦੇ ਸਰੀਰਾਂ ’ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ, ਜਦਕਿ ਉਨ੍ਹਾਂ ਦੇ ਹਥਿਆਰ ਵੀ ਗਾਇਬ ਦੱਸੇ ਜਾ ਰਹੇ ਹਨ।

ਮ੍ਰਿਤਕਾਂ ਦੀ ਪਛਾਣ ਰਸ਼ਪਾਲ ਕੁਮਾਰ ਅਤੇ ਬਾਬੀ ਚੰਦ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਜਵਾਨ ਫੌਜ ਦੇ ਨਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਲਈ ਗਏ ਸਨ। ਇਸ ਦੌਰਾਨ ਉਹ ਲਾਪਤਾ ਹੋ ਗਏ ਸਨ। ਉਨ੍ਹਾਂ ਦੇ ਲਾਪਤਾ ਹੋਣ ਸਮੇਂ ਜੰਗਲ ਵਿੱਚੋਂ ਗੋਲੀਬਾਰੀ ਦੀਆਂ ਆਵਾਜ਼ਾਂ ਸੁਣਾਈ ਦੇਣ ਦੀ ਗੱਲ ਵੀ ਸਾਹਮਣੇ ਆਈ ਸੀ।

ਦੋਵਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ। ਸੁਰੱਖਿਆ ਬਲਾਂ ਨੇ ਘਟਨਾ ਸਬੰਧੀ ਜਾਂਚ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਘਟਨਾ ਦੌਰਾਨ ਇਲਾਕੇ ਵਿੱਚ ਏਅਰਟੈੱਲ ਦੀਆਂ ਮੋਬਾਈਲ ਨੈੱਟਵਰਕ ਸੇਵਾਵਾਂ ਪ੍ਰਭਾਵਿਤ ਹੋਣ ਦੀ ਜਾਣਕਾਰੀ ਵੀ ਮਿਲੀ ਹੈ। ਜ਼ਿਕਰਯੋਗ ਹੈ ਕਿ ਏਅਰਟੈੱਲ ਨੇ ਇਸੇ ਸਾਲ 10 ਮਾਰਚ ਨੂੰ ਪਹਿਲੀ ਵਾਰ ਮਾਰਵਾਹ ਇਲਾਕੇ ਵਿੱਚ ਮੋਬਾਈਲ ਨੈੱਟਵਰਕ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।

Read Latest News and Breaking News at Daily Post TV, Browse for more News

Ad
Ad

Punjab District News