Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ 29 IAS ਅਧਿਕਾਰੀਆਂ ਦੇ ਤਬਾਦਲੇ, ਰੋਪੜ, ਲੁਧਿਆਣਾ, ਬਰਨਾਲਾ, ਪਟਿਆਲਾ, ਮੋਹਾਲੀ ਅਤੇ ਤਰਨਤਾਰਨ ਦੇ DC ਬਦਲੇ...... ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਅਤੇ 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ...... ਪੰਜਾਬ ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ...... IPL 2027: ਹਾਰਦਿਕ ਪਾਂਡਿਆ ਪੰਜਾਬ ਕਿੰਗਜ਼ ’ਚ ਸ਼ਾਮਲ, ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਨਾਲ ਜੁੜੇ...... ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਕੀਤਾ ਜਾਰੀ...... ਸੰਜੀਵ ਅਰੋੜਾ ਨੇ ED ਦੀ ਗ੍ਰਿਫ਼ਤਾਰੀ ਅਤੇ ਰਿਮਾਂਡ ਹੁਕਮ ਨੂੰ ਹਾਈਕੋਰਟ ’ਚ ਦਿੱਤੀ ਚੁਣੌਤੀ...... ਨਿਊਜ਼ੀਲੈਂਡ ’ਚ ਦਿਵਾਲੀ ਦੀ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ....... ਦੁਨੀਆ ਦੇ 50 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ’ਚੋਂ 49 ਭਾਰਤ ਦੇ...... ਅਸਾਮ ’ਚ ਕੋਲਕਾਤਾ-ਸੈਰੰਗ ਐਕਸਪ੍ਰੈੱਸ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ......

ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ

ਮੰਡੀ ਗੋਬਿੰਦਗੜ੍ਹ: ਮੰਡੀ ਗੋਬਿੰਦਗੜ੍ਹ ਵਿੱਚ ਫੀਡ ਫੈਕਟਰੀ ਦੇ ਪੈਸਿਆਂ ਦੇ ਵਿਵਾਦ ਨੇ ਅਗਵਾ ਅਤੇ ਜਬਰੀ ਵਸੂਲੀ ਦਾ ਰੂਪ ਧਾਰ ਲਿਆ। ਉੱਤਰ ਪ੍ਰਦੇਸ਼ ਦੇ ਗੋਰਖਪੁਰ ਨਾਲ ਸਬੰਧਤ ਦੋ ਭਰਾਵਾਂ ਨੂੰ ਕਥਿਤ ਤੌਰ ’ਤੇ ਰਸਤੇ ਵਿੱਚ ਘੇਰ ਕੇ ਅਗਵਾ ਕੀਤਾ ਗਿਆ ਅਤੇ ਖੰਨਾ ਦੇ ਇੱਕ ਰਾਈਸ ਸ਼ੈਲਰ ਵਿੱਚ ਬੰਧਕ ਬਣਾ ਕੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚੋਂ 72 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ

ਮੰਡੀ ਗੋਬਿੰਦਗੜ੍ਹ: ਮੰਡੀ ਗੋਬਿੰਦਗੜ੍ਹ ਵਿੱਚ ਫੀਡ ਫੈਕਟਰੀ ਦੇ ਪੈਸਿਆਂ ਦੇ ਵਿਵਾਦ ਨੇ ਅਗਵਾ ਅਤੇ ਜਬਰੀ ਵਸੂਲੀ ਦਾ ਰੂਪ ਧਾਰ ਲਿਆ। ਉੱਤਰ ਪ੍ਰਦੇਸ਼ ਦੇ ਗੋਰਖਪੁਰ ਨਾਲ ਸਬੰਧਤ ਦੋ ਭਰਾਵਾਂ ਨੂੰ ਕਥਿਤ ਤੌਰ ’ਤੇ ਰਸਤੇ ਵਿੱਚ ਘੇਰ ਕੇ ਅਗਵਾ ਕੀਤਾ ਗਿਆ ਅਤੇ ਖੰਨਾ ਦੇ ਇੱਕ ਰਾਈਸ ਸ਼ੈਲਰ ਵਿੱਚ ਬੰਧਕ ਬਣਾ ਕੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚੋਂ 72 ਲੱਖ ਰੁਪਏ ਦੂਜੇ ਖਾਤਿਆਂ ਵਿੱਚ ਟਰਾਂਸਫਰ ਕਰਵਾ ਲਏ ਗਏ। ਪੁਲਿਸ ਨੇ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਅਤੇ ਉਸ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਥਾਣਾ ਮੰਡੀ ਗੋਬਿੰਦਗੜ੍ਹ ਦੇ ਇੰਚਾਰਜ ਇੰਸਪੈਕਟਰ ਸੰਦੀਪ ਸਿੰਘ ਮੁਤਾਬਕ, ਗੋਰਖਪੁਰ ਵਾਸੀ ਸੂਬੇਦਾਰ ਪ੍ਰਸਾਦ ਦਾ ਖੰਨਾ ਦੇ ਰਹਿਣ ਵਾਲੇ ਗੋਪਾਲ ਕ੍ਰਿਸ਼ਨ ਨਾਲ ਫੀਡ ਫੈਕਟਰੀ ਦੇ ਮਾਲ ਦੀ ਅਦਾਇਗੀ ਸਬੰਧੀ ਕਰੀਬ 49.60 ਲੱਖ ਰੁਪਏ ਦਾ ਵਿਵਾਦ ਚੱਲ ਰਿਹਾ ਸੀ। ਇਸੇ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਸੂਬੇਦਾਰ ਪ੍ਰਸਾਦ ਆਪਣੇ ਭਰਾ ਜਨਮਦਾਸ ਨਾਲ ਖੰਨਾ ਆਏ ਸਨ।

ਪੁਲਿਸ ਕੋਲ ਬਿਆਨ ਦਰਜ ਕਰਵਾਉਣ ਤੋਂ ਬਾਅਦ ਜਦੋਂ ਦੋਵੇਂ ਭਰਾ ਵਾਪਸ ਜਾ ਰਹੇ ਸਨ ਤਾਂ ਮੰਡੀ ਗੋਬਿੰਦਗੜ੍ਹ ਦੇ ਮੁੱਖ ਹਾਈਵੇਅ ’ਤੇ ਗੋਪਾਲ ਕ੍ਰਿਸ਼ਨ, ਉਸ ਦੇ ਪੁੱਤਰ ਅਤੇ ਕੁਝ ਹੋਰ ਵਿਅਕਤੀਆਂ ਨੇ ਉਨ੍ਹਾਂ ਦੀ ਕਾਰ ਘੇਰ ਲਈ। ਦੋਸ਼ ਹੈ ਕਿ ਮੁਲਜ਼ਮਾਂ ਨੇ ਦੋਵਾਂ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਅਗਵਾ ਕਰਕੇ ਖੰਨਾ ਸਥਿਤ ਇੱਕ ਰਾਈਸ ਸ਼ੈਲਰ ਵਿੱਚ ਲੈ ਗਏ। ਸ਼ੈਲਰ ਵਿੱਚ ਬੰਧਕ ਬਣਾਉਣ ਤੋਂ ਬਾਅਦ ਕਥਿਤ ਤੌਰ ’ਤੇ ਦੋਵਾਂ ਭਰਾਵਾਂ ’ਤੇ ਦਬਾਅ ਪਾ ਕੇ ਉਨ੍ਹਾਂ ਦੇ ਮੋਬਾਈਲ ਫੋਨਾਂ ਦੇ ਪਾਸਵਰਡ ਲਏ ਗਏ। ਇਸ ਤੋਂ ਬਾਅਦ ਬੈਂਕ ਖਾਤਿਆਂ ਵਿੱਚੋਂ 72 ਲੱਖ ਰੁਪਏ ਮੁਲਜ਼ਮਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰਵਾ ਲਏ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ।

ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕਾਰਵਾਈ ਕਰਦਿਆਂ ਗੋਪਾਲ ਕ੍ਰਿਸ਼ਨ ਅਤੇ ਉਸ ਦੇ ਪੁੱਤਰ ਕਾਵਿਆ ਵਰਮਾ ਨੂੰ ਕਾਬੂ ਕਰ ਲਿਆ ਹੈ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋ ਨਾਬਾਲਗਾਂ ਨੂੰ ਬਾਲ ਸੁਧਾਰ ਘਰ ਭੇਜਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਬੈਂਕ ਖਾਤੇ ਵੀ ਫ੍ਰੀਜ਼ ਕਰਵਾ ਦਿੱਤੇ ਹਨ, ਤਾਂ ਜੋ ਟਰਾਂਸਫਰ ਕੀਤੀ ਗਈ ਰਕਮ ਕਢਵਾਈ ਨਾ ਜਾ ਸਕੇ। ਮਾਮਲੇ ਵਿੱਚ ਸ਼ਾਮਲ ਹੋਰ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News