ਕਦੋਂ ਹੋਵੇਗੀ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ? ਸੋਸ਼ਲ ਮੀਡੀਆ ਪੋਸਟ ਰਾਹੀਂ ਦਿੱਤੀ ਜਾਣਕਾਰੀ
Bibi Jagir Kaur Akali Dal Return; ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਵਾਪਸੀ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਚਰਚਾਵਾਂ ਵਿਚਾਲੇ ਇੱਕ ਵਾਰ ਫਿਰ ਉਨ੍ਹਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਦਾ ਮਾਮਲਾ ਟਲ ਗਿਆ ਹੈ। 13 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਗੋਵਾਲ ਪਹੁੰਚਣਾ ਸੀ। ਇਸ ਦੌਰੇ ਦੌਰਾਨ ਬੀਬੀ ਜਗੀਰ ਕੌਰ ਦੀ ਪਾਰਟੀ ਵਿੱਚ ਵਾਪਸੀ ਦਾ ਪ੍ਰੋਗਰਾਮ ਵੀ ਤੈਅ ਮੰਨਿਆ ਜਾ ਰਿਹਾ ਸੀ।
ਹਾਲਾਂਕਿ, ਹੁਣ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਖ਼ੁਦ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੇ ਦਿੱਲੀ ਵਿੱਚ ਮੀਟਿੰਗਾਂ ਦੇ ਰੁਝੇਵਿਆਂ ਕਾਰਨ 13 ਨਵੰਬਰ ਦਾ ਪ੍ਰੋਗਰਾਮ ਅੱਗੇ ਪਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਪ੍ਰੋਗਰਾਮ ਦੀ ਤਰੀਕ ਬਾਰੇ ਜਲਦੀ ਹੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਜਾਰੀ ਸਨ। 13 ਨਵੰਬਰ ਨੂੰ ਸੁਖਬੀਰ ਬਾਦਲ ਦੇ ਬੇਗੋਵਾਲ ਦੌਰੇ ਨੂੰ ਇਸੇ ਸਿਆਸੀ ਘਟਨਾਕ੍ਰਮ ਨਾਲ ਜੋੜ ਕੇ ਦੇਖਿਆ ਜਾ ਰਿਹਾ ਸੀ। ਪਰ ਹੁਣ ਪ੍ਰੋਗਰਾਮ ਮੁਲਤਵੀ ਹੋਣ ਨਾਲ ਵਾਪਸੀ ਦੀਆਂ ਸੰਭਾਵਨਾਵਾਂ ‘ਤੇ ਫਿਲਹਾਲ ਸਥਿਤੀ ਸਪੱਸ਼ਟ ਨਹੀਂ ਹੋ ਸਕੀ।
ਫਿਲਹਾਲ ਪ੍ਰੋਗਰਾਮ ਮੁਲਤਵੀ ਕਰਨ ਦਾ ਕਾਰਨ ਸੁਖਬੀਰ ਬਾਦਲ ਦੇ ਦਿੱਲੀ ਵਿੱਚ ਮੀਟਿੰਗਾਂ ਦੇ ਰੁਝੇਵੇਂ ਦੱਸੇ ਗਏ ਹਨ। ਹੁਣ ਸਭ ਦੀਆਂ ਨਜ਼ਰਾਂ ਅਗਲੀ ਤਰੀਕ ਦੇ ਐਲਾਨ ‘ਤੇ ਟਿਕੀਆਂ ਹੋਈਆਂ ਹਨ ਕਿ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਕਦੋਂ ਅਤੇ ਕਿਸ ਤਰ੍ਹਾਂ ਹੁੰਦੀ ਹੈ।