Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸਫਾਈ ਦੇ ਸੰਬੰਧ ਵਿੱਚ ਮਾਡਲ ਸ਼ਹਿਰ ਬਣੇਗਾ ਰੂਪਨਗਰ: ਤਰੁਨਪ੍ਰੀਤ ਸਿੰਘ ਸੌਂਦ

Punjab News: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਜਾਣਕਾਰੀ ਦਿੰਦਿਆਂ ਕਿਹਾ ਕਿ ਰੂਪਨਗਰ ਨੂੰ ਜਲਦੀ ਹੀ ਸਾਫ਼-ਸਫ਼ਾਈ ਦੇ ਸੰਬੰਧ ਵਿੱਚ ਮਾਡਲ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਮੌਕੇ ਮਨੀਸ਼ ਸਿਸੋਦੀਆ ਅਤੇ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਵੀ ਹਾਜ਼ਰ ਸਨ। ਉਨ੍ਹਾਂ ਸ਼ਹਿਰ ਦਾ ਦੌਰਾ ਕਰਦਿਆਂ ਸ਼ਹਿਰ ਵਿਚ ਮੁਹਈਆ ਕਰਵਾਈਆਂ ਜਾ ਰਹੀਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਫਾਈ ਦੇ ਸੰਬੰਧ ਵਿੱਚ ਮਾਡਲ ਸ਼ਹਿਰ ਬਣੇਗਾ ਰੂਪਨਗਰ: ਤਰੁਨਪ੍ਰੀਤ ਸਿੰਘ ਸੌਂਦ

Punjab News: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਜਾਣਕਾਰੀ ਦਿੰਦਿਆਂ ਕਿਹਾ ਕਿ ਰੂਪਨਗਰ ਨੂੰ ਜਲਦੀ ਹੀ ਸਾਫ਼-ਸਫ਼ਾਈ ਦੇ ਸੰਬੰਧ ਵਿੱਚ ਮਾਡਲ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਮੌਕੇ ਮਨੀਸ਼ ਸਿਸੋਦੀਆ ਅਤੇ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਵੀ ਹਾਜ਼ਰ ਸਨ।

ਉਨ੍ਹਾਂ ਸ਼ਹਿਰ ਦਾ ਦੌਰਾ ਕਰਦਿਆਂ ਸ਼ਹਿਰ ਵਿਚ ਮੁਹਈਆ ਕਰਵਾਈਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਅਤੇ ਕੀਤੇ ਜਾਣ ਵਾਲੇ ਅਤਿ ਜਰੂਰੀ ਵਿਕਾਸ ਕਾਰਜਾਂ ਉੱਤੇ ਚਰਚਾ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੂਪਨਗਰ ਵਿੱਚ ਸਫਾਈ, ਵਾਤਾਵਰਣ ਸੰਭਾਲ, ਟ੍ਰੈਫਿਕ ਪ੍ਰਬੰਧ ਅਤੇ ਆਧੁਨਿਕ ਬੁਨਿਆਦੀ ਢਾਂਚੇ ਦੀ ਵਿਸ਼ੇਸ਼ ਯੋਜਨਾ ਤਹਿਤ ਵਿਕਾਸ ਕੀਤਾ ਜਾਵੇਗਾ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਯੋਜਨਾ ਸਿਰਫ ਕਾਗਜ਼ੀ ਨਹੀਂ ਰਹੇਗੀ, ਸਗੋਂ ਮੌਕੇ ’ਤੇ ਲਾਗੂ ਕੀਤੇ ਜਾਣ ਵਾਲੇ ਫੈਸਲਿਆਂ ਰਾਹੀਂ ਰੂਪਨਗਰ ਦੀ ਤਸਵੀਰ ਬਦਲੀ ਜਾਵੇਗੀ। ਸ਼ਹਿਰ ਵਿੱਚ ਨਵੀਂ ਸਫਾਈ ਮਸ਼ੀਨਰੀ ਲਿਆਂਦੀ ਜਾਵੇਗੀ, ਘਰ-ਘਰ ਕੂੜਾ ਇਕੱਠਾ ਕਰਨ ਦੀ ਵਿਵਸਥਾ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ ਅਤੇ ਕੂੜਾ ਪ੍ਰਬੰਧਨ ਲਈ ਰੀ-ਸਾਈਕਲਿੰਗ ਯੂਨਿਟ ਵੀ ਕਾਇਮ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਹ ਪੂਰਾ ਪ੍ਰਾਜੈਕਟ ਆਮ ਲੋਕਾਂ ਦੀ ਭਾਗੀਦਾਰੀ ਨਾਲ ਅੱਗੇ ਵਧਾਇਆ ਜਾਵੇਗਾ, ਜਿਸ ਵਿੱਚ ਨਗਰ ਨਿਗਮ, ਸਥਾਨਕ ਨਿਵਾਸੀ, ਅਤੇ ਗੈਰ-ਸਰਕਾਰੀ ਸੰਗਠਨਾਂ ਦੀ ਭੂਮਿਕਾ ਮਹੱਤਵਪੂਰਣ ਹੋਵੇਗੀ।

ਇਸ ਮੌਕੇ ਵਿਧਾਇਕ ਚੱਢਾ ਨੇ ਰੂਪਨਗਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਅਤੇ ਆਪਣੇ ਸ਼ਹਿਰ ਨੂੰ ਮਿਸਾਲੀ ਬਣਾਉਣ ਵਿੱਚ ਭਰਪੂਰ ਯੋਗਦਾਨ ਪਾਉਣ।

ਉਨ੍ਹਾਂ ਦੱਸਿਆ ਕਿ ਇਹ ਦੇਖਣ ਵਿੱਚ ਆਉਂਦਾ ਹੈ ਕਿ ਕੁਝ ਲੋਕ ਆਪਣੇ ਘਰਾਂ ਦਾ ਕੂੜਾ ਸੜਕਾਂ ਅਤੇ ਚੌਰਾਹਿਆਂ ਵਿੱਚ ਸੁੱਟ ਦਿੰਦੇ ਹਨ ਜਿਸ ਕਾਰਨ ਸ਼ਹਿਰ ਵਿੱਚ ਜਿਆਦਾ ਗੰਦਗੀ ਫੈਲਦੀ ਹੈ। ਜਿਸ ਲਈ ਜਰੂਰੀ ਹੈ ਕਿ ਅਸੀਂ ਸਾਰੇ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਆਪਣੇ ਆਲੇ-ਦੁਆਲੇ ਦੀ ਸਾਫ਼-ਸਫਾਈ ਦਾ ਧਿਆਨ ਖੁਦ ਰੱਖੀਏ।

Read Latest News and Breaking News at Daily Post TV, Browse for more News

Ad
Ad

Punjab District News