Journalism Of Hope
BREAKING NEWS
34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ.....39 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ.......ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ......ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ......ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਨੀਮ ਫ਼ੌਜੀ ਬਲਾਂ ਦੀਆਂ 3 ਕੰਪਨੀਆਂ ਤਾਇਨਾਤ.....ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ......ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ SRH ਦੀ ਮਾਲਕਣ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ.....ਅਲ ਨੀਨੋ ਦਾ ਪ੍ਰਭਾਵ: ਪੰਜਾਬ ‘ਚ ਨਵੰਬਰ ਮਹੀਨੇ ਵੀ ਦਿਨ ਵੇਲੇ ਗਰਮੀ ਦਾ ਅਹਿਸਾਸ, ਇਸ ਵਾਰ ਘੱਟ ਪੈ ਸਕਦੀ ਹੈ ਠੰਢ......ਹਾਥੀ ਦਾ ਬੁਲੇਟ ਸਵਾਰ ਨੌਜਵਾਨ ’ਤੇ ਹਮਲਾ, ਉੱਪਰੋਂ ਪੈਰ ਰੱਖ ਕੇ ਲੰਘਿਆ; ਵਾਲ-ਵਾਲ ਬਚੀ ਜਾਨ

ਅਮੂਲ ਤੇ ਮਦਰ ਡੇਅਰੀ ਤੋਂ ਬਾਅਦ ਹੁਣ ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ, ਭਲਕੇ ਜਾਣੋ ਕਿੰਨਾ ਮਹਿੰਗਾ ਮਿਲੇਗਾ ਦੁੱਧ…..

13 ਨਵੰਬਰ ਦੀ ਸਵੇਰ ਤੋਂ ਲਾਗੂ ਹੋਣਗੇ ਨਵੇਂ ਰੇਟ, ਫੁੱਲ ਕਰੀਮ, ਸਟੈਂਡਰਡ ਤੇ ਡਬਲ ਟੋਨਡ ਦੁੱਧ 1 ਤੋਂ 8 ਰੁਪਏ ਤੱਕ ਹੋਇਆ ਮਹਿੰਗਾ verka Milk Price Hike; ਅਮੂਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਵੇਰਕਾ ਦੁੱਧ ਦੇ ਨਵੇਂ ਰੇਟ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਮੂਲ ਤੇ ਮਦਰ ਡੇਅਰੀ ਤੋਂ ਬਾਅਦ ਹੁਣ ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ, ਭਲਕੇ ਜਾਣੋ ਕਿੰਨਾ ਮਹਿੰਗਾ ਮਿਲੇਗਾ ਦੁੱਧ…..

13 ਨਵੰਬਰ ਦੀ ਸਵੇਰ ਤੋਂ ਲਾਗੂ ਹੋਣਗੇ ਨਵੇਂ ਰੇਟ, ਫੁੱਲ ਕਰੀਮ, ਸਟੈਂਡਰਡ ਤੇ ਡਬਲ ਟੋਨਡ ਦੁੱਧ 1 ਤੋਂ 8 ਰੁਪਏ ਤੱਕ ਹੋਇਆ ਮਹਿੰਗਾ

verka Milk Price Hike; ਅਮੂਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਵੇਰਕਾ ਦੁੱਧ ਦੇ ਨਵੇਂ ਰੇਟ 13 ਨਵੰਬਰ 2026 ਦੀ ਸਵੇਰ ਤੋਂ ਲਾਗੂ ਹੋਣਗੇ।

ਲੁਧਿਆਣਾ ਡਿਸਟ੍ਰਿਕਟ ਕੋਆਪਰੇਟਿਵ ਮਿਲਕ ਪ੍ਰੋਡਿਊਸਰਜ਼ ਯੂਨੀਅਨ ਲਿਮਟਿਡ ਵੱਲੋਂ ਜਾਰੀ ਹੁਕਮਾਂ ਮੁਤਾਬਕ ਵੇਰਕਾ ਦੇ ਫੁੱਲ ਕਰੀਮ, ਸਟੈਂਡਰਡ ਅਤੇ ਡਬਲ ਟੋਨਡ ਦੁੱਧ ਦੇ ਪੈਕੇਟ 1 ਤੋਂ 8 ਰੁਪਏ ਤੱਕ ਮਹਿੰਗੇ ਹੋ ਗਏ ਹਨ। ਇਸ ਨਾਲ ਹੁਣ ਦੁੱਧ ਖਰੀਦਣ ਵਾਲੇ ਗਾਹਕਾਂ ਦੀ ਜੇਬ ‘ਤੇ ਹੋਰ ਬੋਝ ਪਵੇਗਾ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਮੂਲ ਅਤੇ ਮਦਰ ਡੇਅਰੀ ਨੇ ਵੀ 12 ਨਵੰਬਰ 2026 ਤੋਂ ਦੁੱਧ ਦੀਆਂ ਕੀਮਤਾਂ ਵਿੱਚ 2 ਤੋਂ 4 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਕੀਤਾ ਸੀ। ਹੁਣ ਵੇਰਕਾ ਵੱਲੋਂ ਵੀ ਕੀਮਤਾਂ ਵਧਾਏ ਜਾਣ ਨਾਲ ਦੁੱਧ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਗਾਹਕਾਂ ‘ਤੇ ਪੈਣਾ ਤੈਅ ਹੈ।

ਪੈਕੇਟ ‘ਤੇ ਛਪੇ ਹੋਣਗੇ ਪੁਰਾਣੇ ਰੇਟ, ਗਾਹਕਾਂ ਨੂੰ ਦੇਣੇ ਪੈਣਗੇ ਨਵੇਂ ਰੇਟ

ਵੇਰਕਾ ਪ੍ਰਬੰਧਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਕੋਲ ਪੁਰਾਣੀ ਪੈਕੇਜਿੰਗ ਯਾਨੀ ਪੌਲੀਥੀਨ ਫ਼ਿਲਮ ਦਾ ਸਟਾਕ ਮੌਜੂਦ ਹੈ। ਇਸ ਲਈ ਜਦੋਂ ਤੱਕ ਪੁਰਾਣਾ ਸਟਾਕ ਖ਼ਤਮ ਨਹੀਂ ਹੁੰਦਾ, ਦੁੱਧ ਦੇ ਪੈਕੇਟਾਂ ‘ਤੇ ਪਹਿਲਾਂ ਵਾਲੀਆਂ ਕੀਮਤਾਂ ਹੀ ਛਪੀਆਂ ਹੋਣਗੀਆਂ।

ਹਾਲਾਂਕਿ, ਗਾਹਕਾਂ ਨੂੰ ਦੁੱਧ ਦੀ ਅਦਾਇਗੀ ਨਵੀਂ ਰੇਟ ਲਿਸਟ ਮੁਤਾਬਕ ਹੀ ਕਰਨੀ ਪਵੇਗੀ। ਇਸ ਸਬੰਧੀ ਸਾਰੇ ਡੀਲਰਾਂ ਅਤੇ ਡਿਸਟ੍ਰੀਬਿਊਟਰਾਂ ਨੂੰ ਆਪਣੀਆਂ ਦੁਕਾਨਾਂ ‘ਤੇ ਨਵੀਂ ਰੇਟ ਲਿਸਟ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਗਾਹਕਾਂ ਨੂੰ ਨਵੀਆਂ ਕੀਮਤਾਂ ਸਬੰਧੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।

Read Latest News and Breaking News at Daily Post TV, Browse for more News

Ad
Ad

Punjab District News