Journalism Of Hope
BREAKING NEWS
34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ.....39 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ.......ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ......ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ......ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਨੀਮ ਫ਼ੌਜੀ ਬਲਾਂ ਦੀਆਂ 3 ਕੰਪਨੀਆਂ ਤਾਇਨਾਤ.....ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ......ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ SRH ਦੀ ਮਾਲਕਣ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ.....ਅਲ ਨੀਨੋ ਦਾ ਪ੍ਰਭਾਵ: ਪੰਜਾਬ ‘ਚ ਨਵੰਬਰ ਮਹੀਨੇ ਵੀ ਦਿਨ ਵੇਲੇ ਗਰਮੀ ਦਾ ਅਹਿਸਾਸ, ਇਸ ਵਾਰ ਘੱਟ ਪੈ ਸਕਦੀ ਹੈ ਠੰਢ......ਹਾਥੀ ਦਾ ਬੁਲੇਟ ਸਵਾਰ ਨੌਜਵਾਨ ’ਤੇ ਹਮਲਾ, ਉੱਪਰੋਂ ਪੈਰ ਰੱਖ ਕੇ ਲੰਘਿਆ; ਵਾਲ-ਵਾਲ ਬਚੀ ਜਾਨ

50 ਰੁਪਏ ਦੀ ਟਿਕਟ ਨੇ ਬਦਲੀ ਕਿਸਮਤ, ਜਿੱਤੀ 21 ਲੱਖ ਰੁਪਏ ਦੀ ਲਾਟਰੀ

ਪਟਿਆਲਾ: ਕਿਸਮਤ ਕਦੋਂ ਕਿਸੇ ‘ਤੇ ਮਿਹਰਬਾਨ ਹੋ ਜਾਵੇ, ਇਸ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ। ਅਜਿਹਾ ਹੀ ਕੁਝ ਸਮਾਣਾ ਦੇ ਰਹਿਣ ਵਾਲੇ ਰੁਦਰ ਪ੍ਰਸਾਦ ਨਾਲ ਹੋਇਆ, ਜਿਨ੍ਹਾਂ ਦੀ 21 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ। ਖ਼ਾਸ ਗੱਲ ਇਹ ਹੈ ਕਿ ਰੁਦਰ ਦਾ ਲਾਟਰੀ ਦੀ ਟਿਕਟ ਖਰੀਦਣ ਦਾ ਕੋਈ ਇਰਾਦਾ ਨਹੀਂ ਸੀ, ਪਰ ਦੋਸਤ ਦੇ ਜ਼ੋਰ ਪਾਉਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
50 ਰੁਪਏ ਦੀ ਟਿਕਟ ਨੇ ਬਦਲੀ ਕਿਸਮਤ, ਜਿੱਤੀ 21 ਲੱਖ ਰੁਪਏ ਦੀ ਲਾਟਰੀ

ਪਟਿਆਲਾ: ਕਿਸਮਤ ਕਦੋਂ ਕਿਸੇ ‘ਤੇ ਮਿਹਰਬਾਨ ਹੋ ਜਾਵੇ, ਇਸ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ। ਅਜਿਹਾ ਹੀ ਕੁਝ ਸਮਾਣਾ ਦੇ ਰਹਿਣ ਵਾਲੇ ਰੁਦਰ ਪ੍ਰਸਾਦ ਨਾਲ ਹੋਇਆ, ਜਿਨ੍ਹਾਂ ਦੀ 21 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ। ਖ਼ਾਸ ਗੱਲ ਇਹ ਹੈ ਕਿ ਰੁਦਰ ਦਾ ਲਾਟਰੀ ਦੀ ਟਿਕਟ ਖਰੀਦਣ ਦਾ ਕੋਈ ਇਰਾਦਾ ਨਹੀਂ ਸੀ, ਪਰ ਦੋਸਤ ਦੇ ਜ਼ੋਰ ਪਾਉਣ ‘ਤੇ ਉਨ੍ਹਾਂ ਨੇ 50 ਰੁਪਏ ਦੀ ਟਿਕਟ ਖਰੀਦ ਲਈ। ਹੁਣ ਇਸੇ ਟਿਕਟ ਨੇ ਉਨ੍ਹਾਂ ਦੀ ਕਿਸਮਤ ਚਮਕਾ ਦਿੱਤੀ ਹੈ।

ਜਾਣਕਾਰੀ ਮੁਤਾਬਕ ਪਟਿਆਲਾ ਦੇ ਸ਼ੇਰਾਂ ਵਾਲੇ ਗੇਟ ਸਥਿਤ ਅਗਰਵਾਲ ਲਾਟਰੀ ਸਟਾਲ ਤੋਂ ਵਿਕੀ ਟਿਕਟ ‘ਤੇ ਰੁਦਰ ਪ੍ਰਸਾਦ ਦਾ 21 ਲੱਖ ਰੁਪਏ ਦਾ ਇਨਾਮ ਨਿਕਲਿਆ ਹੈ। ਇਸ ਸਬੰਧੀ ਰੁਦਰ ਨੇ ਦੱਸਿਆ ਕਿ ਜਿਸ ਦਿਨ ਉਨ੍ਹਾਂ ਨੇ ਲਾਟਰੀ ਦੀ ਟਿਕਟ ਖਰੀਦੀ ਸੀ, ਉਸ ਦਿਨ ਉਨ੍ਹਾਂ ਦਾ ਮਨ ਕਾਫ਼ੀ ਖ਼ਰਾਬ ਸੀ। ਉਹ ਲਾਟਰੀ ਖਰੀਦਣਾ ਨਹੀਂ ਚਾਹੁੰਦੇ ਸਨ, ਪਰ ਦੋਸਤ ਦੇ ਕਹਿਣ ‘ਤੇ ਉਨ੍ਹਾਂ ਨੇ ਟਿਕਟ ਲੈ ਲਈ।

ਰੁਦਰ ਦੇ ਦੋਸਤ ਨੇ ਦੱਸਿਆ ਕਿ ਜਦੋਂ ਉਸ ਨੂੰ ਪਤਾ ਲੱਗਿਆ ਕਿ ਰੁਦਰ ਦੀ ਲਾਟਰੀ ਨਿਕਲ ਆਈ ਹੈ ਤਾਂ ਉਸ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਉਹ ਤੁਰੰਤ ਰੁਦਰ ਨੂੰ ਨਾਲ ਲੈ ਕੇ ਲਾਟਰੀ ਸਟਾਲ ਪਹੁੰਚਿਆ। ਉੱਥੇ ਟਿਕਟ ਚੈੱਕ ਕਰਵਾਉਣ ‘ਤੇ ਪੁਸ਼ਟੀ ਹੋਈ ਕਿ ਉਨ੍ਹਾਂ ਦਾ 21 ਲੱਖ ਰੁਪਏ ਦਾ ਇਨਾਮ ਨਿਕਲਿਆ ਹੈ।

ਦੋਸਤ ਨੇ ਇਹ ਵੀ ਦੱਸਿਆ ਕਿ ਉਸ ਨੇ ਖ਼ੁਦ ਵੀ ਲਾਟਰੀ ਦੀ ਟਿਕਟ ਖਰੀਦੀ ਸੀ ਅਤੇ ਰੁਦਰ ਦੀ ਟਿਕਟ ਦੇ 50 ਰੁਪਏ ਵੀ ਉਸ ਨੇ ਹੀ ਦਿੱਤੇ ਸਨ। ਇਸ ਤਰ੍ਹਾਂ ਦੋਸਤ ਦੇ ਜ਼ੋਰ ਪਾਉਣ ‘ਤੇ ਖਰੀਦੀ ਗਈ ਟਿਕਟ ਰੁਦਰ ਲਈ ਵੱਡੀ ਖ਼ੁਸ਼ਖ਼ਬਰੀ ਲੈ ਕੇ ਆਈ।

ਉੱਧਰ, ਇਨਾਮ ਨਿਕਲਣ ਦੀ ਖ਼ਬਰ ਮਿਲਦਿਆਂ ਹੀ ਪਟਿਆਲਾ ਦੇ ਸ਼ੇਰਾਂ ਵਾਲੇ ਗੇਟ ਸਥਿਤ ਅਗਰਵਾਲ ਲਾਟਰੀ ਸਟਾਲ ‘ਤੇ ਜਸ਼ਨ ਦਾ ਮਾਹੌਲ ਬਣ ਗਿਆ। ਸਟਾਲ ‘ਤੇ ਢੋਲ ਵਜਾ ਕੇ ਅਤੇ ਮਿਠਾਈ ਵੰਡ ਕੇ ਖ਼ੁਸ਼ੀ ਮਨਾਈ ਗਈ।

Read Latest News and Breaking News at Daily Post TV, Browse for more News

Ad
Ad

Punjab District News