Journalism Of Hope
BREAKING NEWS
34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ.....39 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ.......ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ......ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ......ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਨੀਮ ਫ਼ੌਜੀ ਬਲਾਂ ਦੀਆਂ 3 ਕੰਪਨੀਆਂ ਤਾਇਨਾਤ.....ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ......ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ SRH ਦੀ ਮਾਲਕਣ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ.....ਅਲ ਨੀਨੋ ਦਾ ਪ੍ਰਭਾਵ: ਪੰਜਾਬ ‘ਚ ਨਵੰਬਰ ਮਹੀਨੇ ਵੀ ਦਿਨ ਵੇਲੇ ਗਰਮੀ ਦਾ ਅਹਿਸਾਸ, ਇਸ ਵਾਰ ਘੱਟ ਪੈ ਸਕਦੀ ਹੈ ਠੰਢ......ਹਾਥੀ ਦਾ ਬੁਲੇਟ ਸਵਾਰ ਨੌਜਵਾਨ ’ਤੇ ਹਮਲਾ, ਉੱਪਰੋਂ ਪੈਰ ਰੱਖ ਕੇ ਲੰਘਿਆ; ਵਾਲ-ਵਾਲ ਬਚੀ ਜਾਨ

ਚੌਥੇ ਵਨਡੇ ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 334 ਦੌੜਾਂ ਦਾ ਟੀਚਾ, ਵਿਲ ਯੰਗ ਨੇ ਜੜਿਆ ਸੈਂਕੜਾ

ਨਵੀਂ ਦਿੱਲੀ: ਮਾਊਂਟ ਮੌਂਗਾਨੁਈ ਵਿੱਚ ਖੇਡੇ ਜਾ ਰਹੇ ਚੌਥੇ ਵਨਡੇ ਮੁਕਾਬਲੇ ਵਿੱਚ ਨਿਊਜ਼ੀਲੈਂਡ ਨੇ ਭਾਰਤ ਸਾਹਮਣੇ 334 ਦੌੜਾਂ ਦਾ ਟੀਚਾ ਰੱਖਿਆ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਪੂਰੇ 50 ਓਵਰਾਂ ਵਿੱਚ 333 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਨਿਊਜ਼ੀਲੈਂਡ ਵੱਲੋਂ ਸਲਾਮੀ ਬੱਲੇਬਾਜ਼ ਵਿਲ ਯੰਗ ਨੇ ਸ਼ਾਨਦਾਰ ਸੈਂਕੜਾ ਲਗਾਉਂਦਿਆਂ 108 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੌਥੇ ਵਨਡੇ ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 334 ਦੌੜਾਂ ਦਾ ਟੀਚਾ, ਵਿਲ ਯੰਗ ਨੇ ਜੜਿਆ ਸੈਂਕੜਾ
  • ਨਿਊਜ਼ੀਲੈਂਡ ਦੀ ਟੀਮ 50 ਓਵਰਾਂ ’ਚ 333 ਦੌੜਾਂ ਬਣਾ ਕੇ ਹੋਈ ਆਲ ਆਊਟ

ਨਵੀਂ ਦਿੱਲੀ: ਮਾਊਂਟ ਮੌਂਗਾਨੁਈ ਵਿੱਚ ਖੇਡੇ ਜਾ ਰਹੇ ਚੌਥੇ ਵਨਡੇ ਮੁਕਾਬਲੇ ਵਿੱਚ ਨਿਊਜ਼ੀਲੈਂਡ ਨੇ ਭਾਰਤ ਸਾਹਮਣੇ 334 ਦੌੜਾਂ ਦਾ ਟੀਚਾ ਰੱਖਿਆ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਪੂਰੇ 50 ਓਵਰਾਂ ਵਿੱਚ 333 ਦੌੜਾਂ ਬਣਾ ਕੇ ਆਲ ਆਊਟ ਹੋ ਗਈ।

ਨਿਊਜ਼ੀਲੈਂਡ ਵੱਲੋਂ ਸਲਾਮੀ ਬੱਲੇਬਾਜ਼ ਵਿਲ ਯੰਗ ਨੇ ਸ਼ਾਨਦਾਰ ਸੈਂਕੜਾ ਲਗਾਉਂਦਿਆਂ 108 ਗੇਂਦਾਂ ਵਿੱਚ 125 ਦੌੜਾਂ ਬਣਾਈਆਂ। ਉਨ੍ਹਾਂ ਦੀ ਪਾਰੀ ਵਿੱਚ 14 ਚੌਕੇ ਅਤੇ 4 ਛੱਕੇ ਸ਼ਾਮਲ ਰਹੇ। ਇਸ ਤੋਂ ਇਲਾਵਾ ਟਿਮ ਸਾਈਫਰਟ ਨੇ 58 ਦੌੜਾਂ ਦਾ ਯੋਗਦਾਨ ਪਾਇਆ।

ਭਾਰਤੀ ਗੇਂਦਬਾਜ਼ਾਂ ਵਿੱਚ ਆਕਿਬ ਨਬੀ, ਗੁਰਨੂਰ ਬਰਾੜ ਅਤੇ ਅਕਸ਼ਰ ਪਟੇਲ ਨੇ 2-2 ਵਿਕਟਾਂ ਹਾਸਲ ਕੀਤੀਆਂ। ਅਰਸ਼ਦੀਪ ਸਿੰਘ ਅਤੇ ਨਮਨ ਧੀਰ ਦੇ ਖਾਤੇ ਇੱਕ-ਇੱਕ ਵਿਕਟ ਆਈ। ਨਿਊਜ਼ੀਲੈਂਡ ਦੇ ਬੱਲੇਬਾਜ਼ ਮੈਟ ਹੈਨਰੀ ਅਤੇ ਮੈਥਿਊ ਫਿਸ਼ਰ ਰਨ ਆਊਟ ਹੋਏ। ਹੁਣ ਭਾਰਤੀ ਟੀਮ ਨੂੰ ਜਿੱਤ ਲਈ 334 ਦੌੜਾਂ ਬਣਾਉਣੀਆਂ ਪੈਣਗੀਆਂ।

Read Latest News and Breaking News at Daily Post TV, Browse for more News

Ad
Ad

Punjab District News