MP ਅੰਮ੍ਰਿਤਪਾਲ ਸਿੰਘ ਦੇ ਚਾਚਾ ਤੇ ਸਾਥੀ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਪੜ੍ਹੋ ਵੇਰਵਾ
- ਅਜਨਾਲਾ ਮਾਮਲੇ ਵਿੱਚ ਦੋਵੇਂ ਹਨ ਮੁਲਜ਼ਮ
- ਸਿਹਤ ਖਰਾਬ ਹੋਣ ਕਾਰਨ ਕਰਵਾਈ ਜਾ ਰਹੀ ਡਾਕਟਰੀ ਜਾਂਚ
ਬਠਿੰਡਾ: ਬਠਿੰਡਾ ਜੇਲ੍ਹ ‘ਚ ਬੰਦ ‘ਵਾਰਿਸ ਪੰਜਾਬ ਦੇ’ ਪਾਰਟੀ ਦੇ MP ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਬਸੰਤ ਸਿੰਘ ਨੂੰ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। ਦੋਵੇਂ ਅਜਨਾਲਾ ਮਾਮਲੇ ਵਿੱਚ ਮੁਲਜ਼ਮ ਹਨ।
ਜਾਣਕਾਰੀ ਅਨੁਸਾਰ, ਬਸੰਤ ਸਿੰਘ ਨੂੰ ਨਿਊਰੋ ਨਾਲ ਸਬੰਧਤ ਬਿਮਾਰੀ ਹੈ, ਜਦਕਿ ਹਰਜੀਤ ਸਿੰਘ ਨੂੰ ਚਮੜੀ ਅਤੇ ਗੁਰਦਿਆਂ ਨਾਲ ਜੁੜੀਆਂ ਸਮੱਸਿਆਵਾਂ ਹਨ। ਦੋਵਾਂ ਦੇ ਵਕੀਲ ਮਨਪ੍ਰੀਤ ਸਿੰਘ ਬਰਾੜ ਨੇ ਦੱਸਿਆ ਕਿ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਲੋੜੀਂਦੇ ਮੈਡੀਕਲ ਟੈਸਟ ਵੀ ਕਰਵਾਏ ਜਾਣਗੇ।
ਵਕੀਲ ਮੁਤਾਬਕ, ਡਾਕਟਰਾਂ ਵੱਲੋਂ ਜਾਂਚ ਅਤੇ ਸਿਹਤ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਫੈਸਲਾ ਕੀਤਾ ਜਾਵੇਗਾ ਕਿ ਦੋਵਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਨ ਦੀ ਲੋੜ ਹੈ ਜਾਂ ਦਵਾਈ ਦੇਣ ਮਗਰੋਂ ਵਾਪਸ ਜੇਲ੍ਹ ਭੇਜਿਆ ਜਾਵੇਗਾ। ਫਿਲਹਾਲ ਦੋਵਾਂ ਦੀ ਡਾਕਟਰੀ ਜਾਂਚ ਜਾਰੀ ਹੈ ਅਤੇ ਅਗਲਾ ਫੈਸਲਾ ਡਾਕਟਰਾਂ ਦੀ ਰਿਪੋਰਟ ਦੇ ਆਧਾਰ ’ਤੇ ਲਿਆ ਜਾਵੇਗਾ।