Journalism Of Hope
BREAKING NEWS
CM ਭਗਵੰਤ ਮਾਨ ਵੱਲੋਂ ਬਿਜਲੀ ਬਿੱਲਾਂ ਦੀ ਵਸੂਲੀ ਲਈ OTS ਸਕੀਮ ਦਾ ਐਲਾਨ, ਵਿਆਜ ਅਤੇ ਜੁਰਮਾਨੇ ਹੋਣਗੇ ਮੁਆਫ਼......ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵਲੋਂ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ.....ਚੌਥੇ ਵਨਡੇ ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 334 ਦੌੜਾਂ ਦਾ ਟੀਚਾ, ਵਿਲ ਯੰਗ ਨੇ ਜੜਿਆ ਸੈਂਕੜਾ.....ਬੀਬੀ ਜਗੀਰ ਕੌਰ ਦੀ 15 ਨਵੰਬਰ ਨੂੰ ਅਕਾਲੀ ਦਲ ’ਚ ਹੋਵੇਗੀ ਵਾਪਸੀ......ਲਾਤਿਨ ਗ੍ਰੈਮੀ ਐਵਾਰਡਜ਼ 2026 ਦੇ ਮੰਚ ’ਤੇ ਛਾਏ ਦਿਲਜੀਤ ਦੋਸਾਂਝ, ਕੌਮਾਂਤਰੀ ਕਲਾਕਾਰਾਂ ਨਾਲ ਕੀਤੀ ਪੇਸ਼ਕਾਰੀ.....ਵੇਰਕਾ ਦੁੱਧ ਅੱਜ ਤੋਂ ਹੋਇਆ ਮਹਿੰਗਾ, 8 ਰੁਪਏ ਤੱਕ ਵਧੀਆਂ ਕੀਮਤਾਂ.....ਸਿੱਧੂ ਮੂਸੇਵਾਲਾ ਦੇ ਗੀਤ ‘Phantom’ ਦੀ ਰਿਲੀਜ਼ ਨੂੰ ਲੈ ਕੇ ਵਿਵਾਦ: ਮਾਪਿਆਂ ਨੇ ਮਿਊਜ਼ਿਕ ਕੰਪਨੀ ’ਤੇ ਲਾਏ ਬਿਨਾਂ ਮਨਜ਼ੂਰੀ ਗੀਤ ਜਾਰੀ ਕਰਨ ਦੇ ਦੋਸ਼

ਸੁਖਬੀਰ ਬਾਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੁਖਬੀਰ ਬਾਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਰਹੀ ਹੈ ਜਿਸ ਵਿੱਚ ਮਿਹਨਤੀ, ਤਜਰਬੇਕਾਰ ਅਤੇ ਪਾਰਟੀ ਨਾਲ ਪਿਛਲੇ ਲੰਮੇ ਸਮੇ ਤੋਂ ਜੁੜੀਆਂ ਬੀਬੀਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਵੱਖ—ਵੱਖ ਅਹੁਦਿਆਂ ਉਪਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ :
ਜਿਹਨਾਂ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਕੰਚਨਪ੍ਰੀਤ ਕੌਰ ਤਰਨ ਤਾਰਨ, ਬੀਬੀ ਰਮਨਦੀਪ ਕੌਰ ਸ਼ੇਰੋਂ ਖਡੂਰ ਸਾਹਿਬ, ਬੀਬੀ ਪਰਮਜੀਤ ਕੌਰ ਵਿਰਕ ਸੰਗਰੂਰ, ਬੀਬੀ ਤਜਿੰਦਰ ਕੌਰ ਸੰਧੂ ਲੁਧਿਆਣਾ, ਬੀਬੀ ਕਸ਼ਮੀਰ ਕੌਰ ਗੁਰੂ ਹਰਸਹਾਏ, ਬੀਬੀ ਸ਼ਰਨਜੀਤ ਕੌਰ ਜੀਂਦੜ ਗੁਰਦਾਸਪੁਰ,ਬੀਬੀ ਕਿਰਨਦੀਪ ਕੌਰ ਕਾਦੀਆਂ ਲੁਧਿਆਣਾ, ਬੀਬੀ ਦਵਿੰਦਰ ਕੌਰ ਖਾਲਸਾ ਬਠਿੰਡਾ, ਬੀਬੀ ਪਾਲੋ ਕੌਰ ਮਲੋਟ, ਬੀਬੀ ਪ੍ਰੀਤਮ ਕੌਰ ਭਿਉਰਾ ਅਤੇ ਬੀਬੀ ਅਮਰਜੀਤ ਕੌਰ ਪੰਜਗਰਾਈਆਂ ਦੇ ਨਾਮ ਸ਼ਾਮਲ ਹਨ।

ਜਿਹਨਾਂ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਰਜਿੰਦਰ ਕੌਰ ਬਠਿੰਡਾ, ਬੀਬੀ ਤੇਜ ਕੌਰ ਬਠਿੰਡਾ, ਬੀਬੀ ਬਲਜਿੰਦਰ ਕੌਰ ਕਪੂਰਥਲਾ, ਬੀਬੀ ਹਰਕਿਰਨਜੀਤ ਕੌਰ ਹੁਸਿ਼ਆਰਪੁਰ, ਬੀਬੀ ਪਵਨਦੀਪ ਕੌਰ ਗਿੱਲ ਲੁਧਿਆਣਾ, ਬੀਬੀ ਮਨੀਸ਼ਾ ਮਲਿਕ ਡੇਰਾਬਸੀ, ਬੀਬੀ ਸਤਵੰਤ ਕੌਰ ਜਲੰਧਰ, ਬੀਬੀ ਦਲਜੀਤ ਕੌਰ ਪਠਾਨਕੋਟ, ਬੀਬੀ ਹਰਜੀਤ ਕੌਰ ਸਾਬਕਾ ਐਮ.ਸੀ ਰੋਪੜ੍ਹ, ਬੀਬੀ ਬਲਜੀਤ ਕੌਰ ਰੋਪੜ੍ਹ, ਬੀਬੀ ਜਸਪ੍ਰੀਤ ਕੌਰ ਪਾਇਲ, ਬੀਬੀ ਕਰਮਦੀਪ ਕੌਰ ਢਿੱਲੋਂ ਅਬੋਹਰ, ਬੀਬੀ ਸ਼ੈਰੀ ਗੋਇਲ ਬਠਿੰਡਾ, ਬੀਬੀ ਹਰਮਨ ਸ਼ਰਮਾ ਬਠਿੰਡਾ, ਬੀਬੀ ਹਰਪ੍ਰੀਤ ਕੌਰ ਨਾਭਾ, ਬੀਬੀ ਜਸਵਿੰਦਰ ਕੌਰ ਜਲੰਧਰ ਦੇ ਨਾਮ ਸ਼ਾਮਲ ਹਨ।

ਬੀਬੀ ਰਚਨਾ ਉਬਰਾਏ ਅਤੇ ਬੀਬੀ ਬਲਜਿੰਦਰ ਕੌਰ ਕਲਮਾਂ ਰੋਪੜ੍ਹ ਇਸਤਰੀ ਅਕਾਲੀ ਦਲ ਦੇ ਜਨਰਲ ਸਕੱਤਰ ਹੋਣਗੇ।

ਜਿਹਨਾਂ ਬੀਬੀਆਂ ਨੁੰ ਇਸਤਰੀ ਅਕਾਲੀ ਦਲ ਦਾ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਤਰਸੇਮ ਕੌਰ ਫਿਲੌਰ, ਬੀਬੀ ਦਲਜੀਤ ਕੌਰ ਲਹਿਰਾਗਾਗਾ, ਡਾ ਸੰਦੀਪ ਕੌਰ ਲਹਿਰਾ, ਬੀਬੀ ਡਿੰਪੀ ਬਠਿੰਡਾ, ਸ਼੍ਰੀਮਤੀ ਨੀਤੀ ਤਲਵਾੜ ਹੁਸਿ਼ਆਰਪੁਰ, ਬੀਬੀ ਦਲਜੀਤ ਕੌਰ ਫਗਵਾੜਾ, ਬੀਬੀ ਬਲਵਿੰਦਰ ਕੌਰ ਜਲੰਧਰ, ਬੀਬੀ ਗੁਰਪ੍ਰੀਤ ਕੌਰ ਮੂਸਾ ਮਾਨਸਾ, ਬੀਬੀ ਮੀਰਾ ਕਪੂਰਥਲਾ, ਬੀਬੀ ਰਜਨੀ ਕਪੂਰਥਲਾ, ਬੀਬੀ ਚਰਨਜੀਤ ਕੌਰ ਸ਼ਾਮਪੁਰਾ ਰੋਪੜ੍ਹ ਅਤੇ ਬੀਬੀ ਹਰਸਿਮਰਨਜੀਤ ਕੌਰ ਮੋਹਾਲੀ ਦੇ ਨਾਮ ਸ਼ਾਮਲ ਹਨ।

ਜਿਹਨਾਂ ਇਸਤਰੀ ਆਗੂਆਂ ਨੂੰ ਇਸਤਰੀ ਅਕਾਲੀ ਦਲ ਦਾ ਜਥੇਬੰਦਕ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਦਲਜੀਤ ਕੌਰ ਰੋਪੜ੍ਹ, ਬੀਬੀ ਹਰਭਜਨ ਕੌਰ, ਬੀਬੀ ਹਰਬੰਸ ਕੌਰ ਪਪਰਾਲਾ ਅਤੇ ਬੀਬੀ ਗੁਰਦੇਵ ਕੌਰ ਰੋਪੜ੍ਹ ਦੇ ਨਾਮ ਸ਼ਾਮਲ ਹਨ।

ਜਿਹਨਾਂ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਸੰਯੁਕਤ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਸੰਤੋਸ਼ ਫਾਜਲਿਕਾ, ਬੀਬੀ ਕੰਵਲਜੀਤ ਕੌਰ ਬਾਮੁਵਾਲ ਭੁਲੱਥ, ਬੀਬੀ ਜਸਵੀਰ ਕੌਰ ਲੰਡੇ ਬਾਘਾਪੁਰਾਣਾ, ਬੀਬੀ ਜੋਗਿੰਦਰ ਕੌਰ ਸੁਜਾਨਪੁਰ, ਬੀਬੀ ਰੀਤਿਕਾ ਪਠਾਨਕੋਟ ਅਤੇ ਬੀਬੀ ਰਾਣੀ ਧਾਲੀਵਾਲ ਲੁਧਿਆਣਾ ਦੇ ਨਾਮ ਸ਼ਾਮਲ ਹਨ ।

ਉਹਨਾਂ ਦੱਸਿਆ ਕਿ ਬੀਬੀ ਰਮਨਦੀਪ ਕੌਰ ਪਾਂਘਲੀਆ ਲੁਧਿਆਣਾ ਨੂੰ ਇਸਤਰੀ ਅਕਾਲੀ ਦਲ ਦਾ ਬੁਲਾਰਾ ਬਣਾਇਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News