Journalism Of Hope
BREAKING NEWS
CM ਭਗਵੰਤ ਮਾਨ ਵੱਲੋਂ ਬਿਜਲੀ ਬਿੱਲਾਂ ਦੀ ਵਸੂਲੀ ਲਈ OTS ਸਕੀਮ ਦਾ ਐਲਾਨ, ਵਿਆਜ ਅਤੇ ਜੁਰਮਾਨੇ ਹੋਣਗੇ ਮੁਆਫ਼......ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵਲੋਂ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ.....ਚੌਥੇ ਵਨਡੇ ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 334 ਦੌੜਾਂ ਦਾ ਟੀਚਾ, ਵਿਲ ਯੰਗ ਨੇ ਜੜਿਆ ਸੈਂਕੜਾ.....ਬੀਬੀ ਜਗੀਰ ਕੌਰ ਦੀ 15 ਨਵੰਬਰ ਨੂੰ ਅਕਾਲੀ ਦਲ ’ਚ ਹੋਵੇਗੀ ਵਾਪਸੀ......ਲਾਤਿਨ ਗ੍ਰੈਮੀ ਐਵਾਰਡਜ਼ 2026 ਦੇ ਮੰਚ ’ਤੇ ਛਾਏ ਦਿਲਜੀਤ ਦੋਸਾਂਝ, ਕੌਮਾਂਤਰੀ ਕਲਾਕਾਰਾਂ ਨਾਲ ਕੀਤੀ ਪੇਸ਼ਕਾਰੀ.....ਵੇਰਕਾ ਦੁੱਧ ਅੱਜ ਤੋਂ ਹੋਇਆ ਮਹਿੰਗਾ, 8 ਰੁਪਏ ਤੱਕ ਵਧੀਆਂ ਕੀਮਤਾਂ.....ਸਿੱਧੂ ਮੂਸੇਵਾਲਾ ਦੇ ਗੀਤ ‘Phantom’ ਦੀ ਰਿਲੀਜ਼ ਨੂੰ ਲੈ ਕੇ ਵਿਵਾਦ: ਮਾਪਿਆਂ ਨੇ ਮਿਊਜ਼ਿਕ ਕੰਪਨੀ ’ਤੇ ਲਾਏ ਬਿਨਾਂ ਮਨਜ਼ੂਰੀ ਗੀਤ ਜਾਰੀ ਕਰਨ ਦੇ ਦੋਸ਼

ਪੰਜਾਬ ਦੀਆਂ 400 ਮੰਡੀਆਂ ’ਚ ਝੋਨੇ ਦੀ ਖਰੀਦ ਬੰਦ, ਕਿਸਾਨਾਂ ਨੇ ਦਿੱਤੀ ਵੱਡੇ ਸੰਘਰਸ਼ ਦੀ ਚਿਤਾਵਨੀ

Paddy Procurement Farmers Protest; ਪੰਜਾਬ ਦੀਆਂ 400 ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਨਾਭਾ ਦੇ SDM ਦਫ਼ਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਹਾਲੇ ਵੀ ਕਰੀਬ 25 ਫ਼ੀਸਦੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਸਰਕਾਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੀਆਂ 400 ਮੰਡੀਆਂ ’ਚ ਝੋਨੇ ਦੀ ਖਰੀਦ ਬੰਦ, ਕਿਸਾਨਾਂ ਨੇ ਦਿੱਤੀ ਵੱਡੇ ਸੰਘਰਸ਼ ਦੀ ਚਿਤਾਵਨੀ

Paddy Procurement Farmers Protest; ਪੰਜਾਬ ਦੀਆਂ 400 ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਨਾਭਾ ਦੇ SDM ਦਫ਼ਤਰ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਹਾਲੇ ਵੀ ਕਰੀਬ 25 ਫ਼ੀਸਦੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਸਰਕਾਰੀ ਖਰੀਦ ਨਹੀਂ ਹੋਈ। ਇਸ ਤੋਂ ਇਲਾਵਾ ਕਈ ਕਿਸਾਨਾਂ ਦਾ ਅਗੇਤਾ ਝੋਨਾ ਅਜੇ ਵੀ ਖੇਤਾਂ ਵਿੱਚ ਖੜ੍ਹਾ ਹੈ। ਅਜਿਹੇ ਵਿੱਚ ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸੇ ਕਾਰਨ ਉਨ੍ਹਾਂ ਨੂੰ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ।

ਇਸ ਮੌਕੇ ਕਿਸਾਨ ਆਗੂ ਹਰਦੀਪ ਸਿੰਘ, ਜਗਪਾਲ ਸਿੰਘ ਉਧਾ ਅਤੇ ਨਿਰਮਲ ਸਿੰਘ ਨਰਮਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਲੰਮਾ ਸੰਘਰਸ਼ ਲੜੇ ਜਾਣ ਕਾਰਨ ਹੁਣ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਅਤੇ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਨਾ ਕਰਵਾਈ ਗਈ ਤਾਂ ਕਿਸਾਨਾਂ ਵੱਲੋਂ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤਾ ਜਾਵੇਗਾ।

ਦੁਪਹਿਰ 2 ਵਜੇ ਤੋਂ ਖਰੀਦ ਸ਼ੁਰੂ ਹੋਣ ਦਾ SDM ਨੇ ਦਿੱਤਾ ਭਰੋਸਾ

ਦੂਜੇ ਪਾਸੇ, ਨਾਭਾ ਦੇ SDM ਅਰਵਿੰਦਰ ਪਾਲ ਸਿੰਘ ਸੋਮਲ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਦੁਪਹਿਰ 2 ਵਜੇ ਤੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਜਾਵੇਗੀ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਹੁਣ ਦੇਖਣਾ ਹੋਵੇਗਾ ਕਿ ਸਰਕਾਰੀ ਖਰੀਦ ਮੁੜ ਸ਼ੁਰੂ ਹੋਣ ਤੋਂ ਬਾਅਦ ਕਿਸਾਨਾਂ ਦੀ ਫ਼ਸਲ ਦੀ ਖਰੀਦ ਕਿੰਨੀ ਜਲਦੀ ਮੁਕੰਮਲ ਹੁੰਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News