Journalism Of Hope
BREAKING NEWS
CM ਭਗਵੰਤ ਮਾਨ ਵੱਲੋਂ ਬਿਜਲੀ ਬਿੱਲਾਂ ਦੀ ਵਸੂਲੀ ਲਈ OTS ਸਕੀਮ ਦਾ ਐਲਾਨ, ਵਿਆਜ ਅਤੇ ਜੁਰਮਾਨੇ ਹੋਣਗੇ ਮੁਆਫ਼......ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵਲੋਂ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ.....ਚੌਥੇ ਵਨਡੇ ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 334 ਦੌੜਾਂ ਦਾ ਟੀਚਾ, ਵਿਲ ਯੰਗ ਨੇ ਜੜਿਆ ਸੈਂਕੜਾ.....ਬੀਬੀ ਜਗੀਰ ਕੌਰ ਦੀ 15 ਨਵੰਬਰ ਨੂੰ ਅਕਾਲੀ ਦਲ ’ਚ ਹੋਵੇਗੀ ਵਾਪਸੀ......ਲਾਤਿਨ ਗ੍ਰੈਮੀ ਐਵਾਰਡਜ਼ 2026 ਦੇ ਮੰਚ ’ਤੇ ਛਾਏ ਦਿਲਜੀਤ ਦੋਸਾਂਝ, ਕੌਮਾਂਤਰੀ ਕਲਾਕਾਰਾਂ ਨਾਲ ਕੀਤੀ ਪੇਸ਼ਕਾਰੀ.....ਵੇਰਕਾ ਦੁੱਧ ਅੱਜ ਤੋਂ ਹੋਇਆ ਮਹਿੰਗਾ, 8 ਰੁਪਏ ਤੱਕ ਵਧੀਆਂ ਕੀਮਤਾਂ.....ਸਿੱਧੂ ਮੂਸੇਵਾਲਾ ਦੇ ਗੀਤ ‘Phantom’ ਦੀ ਰਿਲੀਜ਼ ਨੂੰ ਲੈ ਕੇ ਵਿਵਾਦ: ਮਾਪਿਆਂ ਨੇ ਮਿਊਜ਼ਿਕ ਕੰਪਨੀ ’ਤੇ ਲਾਏ ਬਿਨਾਂ ਮਨਜ਼ੂਰੀ ਗੀਤ ਜਾਰੀ ਕਰਨ ਦੇ ਦੋਸ਼

ਅੰਮ੍ਰਿਤਪਾਲ ਸਿੰਘ ਦੀ ਰਿਹਾਈ ‘ਤੇ ਸਸਪੈਂਸ ਬਰਕਰਾਰ, ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ 17 ਨਵੰਬਰ ਤੱਕ ਸਮਾਂ ਮੰਗਣਗੇ ਵਕੀਲ

ਅੰਮ੍ਰਿਤਸਰ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਉਨ੍ਹਾਂ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਹਾਲਾਂਕਿ, ਵਕੀਲਾਂ ਦਾ ਕਹਿਣਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਪਾਲ ਸਿੰਘ ਦੀ ਰਿਹਾਈ ‘ਤੇ ਸਸਪੈਂਸ ਬਰਕਰਾਰ, ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ 17 ਨਵੰਬਰ ਤੱਕ ਸਮਾਂ ਮੰਗਣਗੇ ਵਕੀਲ
  • ਅਦਾਲਤ ਨੇ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ
  • ਵਕੀਲਾਂ ਦਾ ਕਹਿਣਾ- ਇੰਨੀ ਜਲਦੀ ਅਸਮ ਤੋਂ ਪੰਜਾਬ ਲਿਆਉਣ ਦੇ ਪ੍ਰਬੰਧ ਕਰਨਾ ਮੁਸ਼ਕਲ

ਅੰਮ੍ਰਿਤਸਰ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਉਨ੍ਹਾਂ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਹਾਲਾਂਕਿ, ਵਕੀਲਾਂ ਦਾ ਕਹਿਣਾ ਹੈ ਕਿ ਇੰਨੇ ਘੱਟ ਸਮੇਂ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਤੋਂ ਪੰਜਾਬ ਲਿਆਉਣ ਲਈ ਲੋੜੀਂਦੇ ਪ੍ਰਬੰਧ ਕਰਨਾ ਮੁਸ਼ਕਲ ਹੈ। ਵਕੀਲਾਂ ਅਨੁਸਾਰ, ਇਸੇ ਕਾਰਨ ਅੰਤਰਿਮ ਜ਼ਮਾਨਤ ਦੀ ਮਿਆਦ ਵਧਾਉਣ ਲਈ ਮੁੜ ਪਟੀਸ਼ਨ ਦਾਇਰ ਕਰਨ ਦੀ ਯੋਜਨਾ ਸੀ, ਪਰ ਅਦਾਲਤ ਬੰਦ ਹੋਣ ਕਾਰਨ ਪਟੀਸ਼ਨ ਦਾਇਰ ਨਹੀਂ ਕੀਤੀ ਜਾ ਸਕੀ।

ਸਵੇਰੇ 10 ਵਜੇ ਜੱਜ ਦੀ ਰਿਹਾਇਸ਼ ‘ਤੇ ਪਟੀਸ਼ਨ ਦੇਣਗੇ ਵਕੀਲ
ਵਕੀਲਾਂ ਵੱਲੋਂ ਹੁਣ ਸਵੇਰੇ 10 ਵਜੇ ਜੱਜ ਦੀ ਰਿਹਾਇਸ਼ ‘ਤੇ ਪਹੁੰਚ ਕੇ ਨਵੀਂ ਪਟੀਸ਼ਨ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਵਿੱਚ ਅੰਮ੍ਰਿਤਪਾਲ ਸਿੰਘ ਨੂੰ 17 ਨਵੰਬਰ ਤੱਕ ਦਾ ਸਮਾਂ ਦੇਣ ਦੀ ਮੰਗ ਕੀਤੀ ਜਾਵੇਗੀ, ਤਾਂ ਜੋ ਉਨ੍ਹਾਂ ਨੂੰ ਅਸਾਮ ਤੋਂ ਪੰਜਾਬ ਲਿਆਉਣ ਦੇ ਪ੍ਰਬੰਧ ਕੀਤੇ ਜਾ ਸਕਣ।

ਅੰਮ੍ਰਿਤਪਾਲ ਦੇ ਆਉਣ ਤੱਕ ਅੰਤਿਮ ਸਸਕਾਰ ਟਾਲਿਆ
ਦਾਦੀ ਮਾਤਾ ਚਰਨ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਵਿੱਚ ਅੰਤਿਮ ਸਸਕਾਰ ਕਰਨ ਦੀ ਇੱਛਾ ਜਤਾਈ ਸੀ। ਪਰਿਵਾਰ ਨੇ ਫ਼ੈਸਲਾ ਕੀਤਾ ਸੀ ਕਿ ਜਦੋਂ ਤੱਕ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਨਹੀਂ ਮਿਲਦੀ, ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਦਾ ਕਹਿਣਾ ਸੀ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਅਤੇ ਇਹ ਉਨ੍ਹਾਂ ਦਾ ਪਰਿਵਾਰਕ ਤੇ ਮਨੁੱਖੀ ਅਧਿਕਾਰ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਅਦਾਲਤ ਦੇ ਅਗਲੇ ਫ਼ੈਸਲੇ ‘ਤੇ ਟਿਕੀਆਂ ਹੋਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News