ਅੰਡਰ-19 ਏਸ਼ੀਆ ਕੱਪ ਫਾਈਨਲ: ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ
ਨਵੀਂ ਦਿੱਲੀ: ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਖੇਡ ਰਹੀਆਂ ਹਨ। ਅਲ ਅਮੀਰਾਤ ਕ੍ਰਿਕਟ ਗਰਾਊਂਡ ਵਿੱਚ ਖੇਡੇ ਜਾ ਰਹੇ ਇਸ ਮੁਕਾਬਲੇ ਵਿੱਚ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਮੈਚ ਸਵੇਰੇ 10:30 ਵਜੇ ਸ਼ੁਰੂ ਹੋ ਗਿਆ ਹੈ। ਦੋਵੇਂ ਟੀਮਾਂ ਇਸ ਟੂਰਨਾਮੈਂਟ ਦੇ ਗਰੁੱਪ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
- ਭਾਰਤ ਨਾਲ ਖ਼ਿਤਾਬੀ ਮੁਕਾਬਲਾ; ਗਰੁੱਪ ਮੈਚ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ ਸੀ
ਨਵੀਂ ਦਿੱਲੀ: ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਆਹਮੋ-ਸਾਹਮਣੇ ਖੇਡ ਰਹੀਆਂ ਹਨ। ਅਲ ਅਮੀਰਾਤ ਕ੍ਰਿਕਟ ਗਰਾਊਂਡ ਵਿੱਚ ਖੇਡੇ ਜਾ ਰਹੇ ਇਸ ਮੁਕਾਬਲੇ ਵਿੱਚ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਮੈਚ ਸਵੇਰੇ 10:30 ਵਜੇ ਸ਼ੁਰੂ ਹੋ ਗਿਆ ਹੈ।
ਦੋਵੇਂ ਟੀਮਾਂ ਇਸ ਟੂਰਨਾਮੈਂਟ ਦੇ ਗਰੁੱਪ ਪੜਾਅ ਵਿੱਚ ਵੀ ਭਿੜ ਚੁੱਕੀਆਂ ਹਨ। ਉਸ ਮੁਕਾਬਲੇ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ ਸੀ। ਭਾਰਤ ਨੇ ਸੈਮੀਫਾਈਨਲ ਵਿੱਚ ਅਫ਼ਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾਈ, ਜਦਕਿ ਪਾਕਿਸਤਾਨ ਨੇ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਮਾਤ ਦਿੱਤੀ। ਪਾਕਿਸਤਾਨੀ ਟੀਮ ਟੂਰਨਾਮੈਂਟ ਵਿੱਚ ਹੁਣ ਤੱਕ ਅਜੇਤੂ ਰਹੀ ਹੈ। ਟੂਰਨਾਮੈਂਟ ਵਿੱਚ ਆਰਯਵੀਰ ਸਹਿਵਾਗ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਹਨ।