Journalism Of Hope
BREAKING NEWS
CM ਮਾਨ ਕਰਨਗੇ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ.....ਆਪ MLA ਮਨਵਿੰਦਰ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗੀ ਮੁਆਫ਼ੀ.........ਅੰਮ੍ਰਿਤਪਾਲ ਸਿੰਘ ਦੀ ਰਿਹਾਈ ‘ਤੇ ਸਸਪੈਂਸ ਬਰਕਰਾਰ, ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ 17 ਨਵੰਬਰ ਤੱਕ ਸਮਾਂ ਮੰਗਣਗੇ ਵਕੀਲ..........ਪੰਜਾਬ ’ਚ ਅੱਜ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ......ASI ਅਤੇ ਸਾਬਕਾ NSG ਕਮਾਂਡੋ ਵਿਚਾਲੇ ਵਿਵਾਦ: ASI ‘ਤੇ ਥੱਪੜ ਮਾਰਨ ਦੇ ਦੋਸ਼......ਯਮੁਨਾ ਐਕਸਪ੍ਰੈੱਸਵੇਅ ’ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਨੇ ਛਾਲਾਂ ਮਾਰ ਕੇ ਬਚਾਈ ਜਾਨ......ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਸੋਨੀਆ ਗਾਂਧੀ ਬਾਰੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ FIR ਦਰਜ

ਘਰੇਲੂ ਵਿਵਾਦ ‘ਚ ਪਿਤਾ ਦਾ ਕਤਲ, ਪੁੱਤ ਤੇ ਨੂੰਹ ਖ਼ਿਲਾਫ਼ ਮਾਮਲਾ ਦਰਜ਼

Valtoha Murder Case; ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਵਿੱਚ ਘਰੇਲੂ ਵਿਵਾਦ ਦੇ ਚਲਦਿਆਂ ਇੱਕ ਬਜ਼ੁਰਗ ਦਾ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਵਲਟੋਹਾ ਦੀ ਪੁਲਿਸ ਨੇ ਮ੍ਰਿਤਕ ਦੇ ਪੁੱਤਰ ਹਰਪ੍ਰੀਤ ਸਿੰਘ ਲੱਭਾ ਅਤੇ ਨੂੰਹ ਜਸਨ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਘਰੇਲੂ ਵਿਵਾਦ ‘ਚ ਪਿਤਾ ਦਾ ਕਤਲ, ਪੁੱਤ ਤੇ ਨੂੰਹ ਖ਼ਿਲਾਫ਼ ਮਾਮਲਾ ਦਰਜ਼

Valtoha Murder Case; ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਵਿੱਚ ਘਰੇਲੂ ਵਿਵਾਦ ਦੇ ਚਲਦਿਆਂ ਇੱਕ ਬਜ਼ੁਰਗ ਦਾ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਵਲਟੋਹਾ ਦੀ ਪੁਲਿਸ ਨੇ ਮ੍ਰਿਤਕ ਦੇ ਪੁੱਤਰ ਹਰਪ੍ਰੀਤ ਸਿੰਘ ਲੱਭਾ ਅਤੇ ਨੂੰਹ ਜਸਨ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਪਿੰਡ ਵਲਟੋਹਾ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਲੱਖਾ ਦਾ ਆਪਣੇ ਪੁੱਤਰ ਅਤੇ ਨੂੰਹ ਨਾਲ ਵਿਵਾਦ ਚੱਲ ਰਿਹਾ ਸੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਰਿਵਾਰ ਵਿੱਚ ਚੱਲ ਰਹੇ ਘਰੇਲੂ ਝਗੜੇ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਪੋਸਟਮਾਰਟਮ ਲਈ ਭੇਜੀ ਲਾਸ਼

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਵਲਟੋਹਾ ਦੀ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਸਾਰੇ ਪਹਿਲੂਆਂ ਤੋਂ ਜਾਂਚ ਜਾਰੀ

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਵਿੱਚ ਦੋਵੇਂ ਮੁਲਜ਼ਮਾਂ ਦੀ ਭੂਮਿਕਾ ਅਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਜਾਂਚ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News