Journalism Of Hope
BREAKING NEWS
CM ਮਾਨ ਕਰਨਗੇ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ.....ਆਪ MLA ਮਨਵਿੰਦਰ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗੀ ਮੁਆਫ਼ੀ.........ਅੰਮ੍ਰਿਤਪਾਲ ਸਿੰਘ ਦੀ ਰਿਹਾਈ ‘ਤੇ ਸਸਪੈਂਸ ਬਰਕਰਾਰ, ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ 17 ਨਵੰਬਰ ਤੱਕ ਸਮਾਂ ਮੰਗਣਗੇ ਵਕੀਲ..........ਪੰਜਾਬ ’ਚ ਅੱਜ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ......ASI ਅਤੇ ਸਾਬਕਾ NSG ਕਮਾਂਡੋ ਵਿਚਾਲੇ ਵਿਵਾਦ: ASI ‘ਤੇ ਥੱਪੜ ਮਾਰਨ ਦੇ ਦੋਸ਼......ਯਮੁਨਾ ਐਕਸਪ੍ਰੈੱਸਵੇਅ ’ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਨੇ ਛਾਲਾਂ ਮਾਰ ਕੇ ਬਚਾਈ ਜਾਨ......ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਸੋਨੀਆ ਗਾਂਧੀ ਬਾਰੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ FIR ਦਰਜ

IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

ਨਵੀਂ ਦਿੱਲੀ: ਆਈਪੀਐਲ (IPL) ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੇ ਬ੍ਰਿਟਿਸ਼ ਨਾਗਰਿਕਤਾ ਹਾਸਲ ਕਰ ਲਈ ਹੈ। ਉਨ੍ਹਾਂ ਨੇ ਸ਼ਨੀਵਾਰ, 14 ਨਵੰਬਰ ਨੂੰ ਆਕਸਫੋਰਡ ਯੂਨੀਅਨ ਵਿੱਚ ਸੰਬੋਧਨ ਦੌਰਾਨ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ 15 ਸਤੰਬਰ 2026 ਨੂੰ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉਨ੍ਹਾਂ ਨੂੰ ਬ੍ਰਿਟੇਨ ਦੀ ਨਾਗਰਿਕਤਾ ਮਿਲੀ ਸੀ, ਜਿਸ ਵਿੱਚ ਉਨ੍ਹਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

ਨਵੀਂ ਦਿੱਲੀ: ਆਈਪੀਐਲ (IPL) ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੇ ਬ੍ਰਿਟਿਸ਼ ਨਾਗਰਿਕਤਾ ਹਾਸਲ ਕਰ ਲਈ ਹੈ। ਉਨ੍ਹਾਂ ਨੇ ਸ਼ਨੀਵਾਰ, 14 ਨਵੰਬਰ ਨੂੰ ਆਕਸਫੋਰਡ ਯੂਨੀਅਨ ਵਿੱਚ ਸੰਬੋਧਨ ਦੌਰਾਨ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ 15 ਸਤੰਬਰ 2026 ਨੂੰ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉਨ੍ਹਾਂ ਨੂੰ ਬ੍ਰਿਟੇਨ ਦੀ ਨਾਗਰਿਕਤਾ ਮਿਲੀ ਸੀ, ਜਿਸ ਵਿੱਚ ਉਨ੍ਹਾਂ ਦਾ ਪਰਿਵਾਰ ਅਤੇ ਦੋਸਤ ਵੀ ਮੌਜੂਦ ਸਨ। ਲਲਿਤ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਵੀ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਬ੍ਰਿਟੇਨ ਨੂੰ ਆਪਣਾ ਘਰ ਦੱਸਦਿਆਂ ਕਿਹਾ ਕਿ ਉਹ ਉੱਥੋਂ ਦੇ ਲੋਕਾਂ, ਸੰਸਥਾਵਾਂ, ਰਵਾਇਤਾਂ ਅਤੇ ਕਦਰਾਂ-ਕੀਮਤਾਂ ਦਾ ਡੂੰਘਾ ਸਤਿਕਾਰ ਕਰਦੇ ਹਨ।

ਉਨ੍ਹਾਂ ਕਿਹਾ ਕਿ ਬ੍ਰਿਟਿਸ਼ ਨਾਗਰਿਕ ਬਣਨਾ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਇਸ ਨਵੇਂ ਅਧਿਆਏ ਦੀ ਸ਼ੁਰੂਆਤ ਮਾਣ, ਧੰਨਵਾਦ ਅਤੇ ਆਪਣੇਪਣ ਦੀ ਭਾਵਨਾ ਨਾਲ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵੱਖ-ਵੱਖ ਸੱਭਿਆਚਾਰਾਂ ਅਤੇ ਤਜਰਬਿਆਂ ਵਿੱਚੋਂ ਲੰਘਿਆ ਉਨ੍ਹਾਂ ਦਾ ਜੀਵਨ ਸਫ਼ਰ ਹੁਣ ਉਨ੍ਹਾਂ ਨੂੰ ਬ੍ਰਿਟੇਨ ਲਈ ਸਕਾਰਾਤਮਕ ਯੋਗਦਾਨ ਪਾਉਣ ਦਾ ਮੌਕਾ ਦੇਵੇਗਾ। ਲਲਿਤ ਮੋਦੀ ਨੇ ਇਸ ਮੌਕੇ ਆਪਣੇ ਪਰਿਵਾਰ, ਦੋਸਤਾਂ ਅਤੇ ਆਕਸਫੋਰਡ ਯੂਨੀਅਨ ਦਾ ਧੰਨਵਾਦ ਕੀਤਾ। ਉਨ੍ਹਾਂ ਆਪਣੀ ਪੋਸਟ ਦੇ ਅਖੀਰ ਵਿੱਚ ‘ਗੌਡ ਸੇਵ ਦ ਕਿੰਗ’ ਲਿਖ ਕੇ ਬ੍ਰਿਟਿਸ਼ ਰਾਜ ਪਰਿਵਾਰ ਪ੍ਰਤੀ ਸਤਿਕਾਰ ਵੀ ਪ੍ਰਗਟਾਇਆ।

2010 ਵਿੱਚ ਭਾਰਤ ਛੱਡ ਕੇ ਚਲੇ ਗਏ ਸਨ ਲਲਿਤ ਮੋਦੀ
ਲਲਿਤ ਮੋਦੀ ਨੂੰ ਸਾਲ 2008 ਵਿੱਚ ਇੰਡੀਅਨ ਪ੍ਰੀਮੀਅਰ ਲੀਗ (IPL) ਦੀ ਸ਼ੁਰੂਆਤ ਕਰਨ ਅਤੇ ਇਸ ਨੂੰ ਦੁਨੀਆ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਵਿੱਚ ਸ਼ਾਮਲ ਕਰਨ ਦਾ ਸਿਹਰਾ ਦਿੱਤਾ ਜਾਂਦਾ ਹੈ। ਉਹ ਆਈਪੀਐਲ ਦੇ ਪਹਿਲੇ ਚੇਅਰਮੈਨ ਅਤੇ ਕਮਿਸ਼ਨਰ ਰਹਿ ਚੁੱਕੇ ਹਨ। ਹਾਲਾਂਕਿ, ਟੂਰਨਾਮੈਂਟ ਦੇ ਸ਼ੁਰੂਆਤੀ ਸਾਲਾਂ ਤੋਂ ਬਾਅਦ ਉਹ ਕਈ ਵਿਵਾਦਾਂ ਵਿੱਚ ਘਿਰ ਗਏ ਸਨ। ਸਾਲ 2010 ਵਿੱਚ ਆਈਪੀਐਲ ਨਾਲ ਜੁੜੀਆਂ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਸ਼ੁਰੂ ਹੋਣ ਤੋਂ ਬਾਅਦ ਉਹ ਭਾਰਤ ਛੱਡ ਕੇ ਬ੍ਰਿਟੇਨ ਚਲੇ ਗਏ ਸਨ। ਉਦੋਂ ਤੋਂ ਉਹ ਲੰਡਨ ਵਿੱਚ ਰਹਿ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News