Journalism Of Hope
BREAKING NEWS
CM ਮਾਨ ਕਰਨਗੇ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ.....ਆਪ MLA ਮਨਵਿੰਦਰ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗੀ ਮੁਆਫ਼ੀ.........ਅੰਮ੍ਰਿਤਪਾਲ ਸਿੰਘ ਦੀ ਰਿਹਾਈ ‘ਤੇ ਸਸਪੈਂਸ ਬਰਕਰਾਰ, ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ 17 ਨਵੰਬਰ ਤੱਕ ਸਮਾਂ ਮੰਗਣਗੇ ਵਕੀਲ..........ਪੰਜਾਬ ’ਚ ਅੱਜ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ......ASI ਅਤੇ ਸਾਬਕਾ NSG ਕਮਾਂਡੋ ਵਿਚਾਲੇ ਵਿਵਾਦ: ASI ‘ਤੇ ਥੱਪੜ ਮਾਰਨ ਦੇ ਦੋਸ਼......ਯਮੁਨਾ ਐਕਸਪ੍ਰੈੱਸਵੇਅ ’ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਨੇ ਛਾਲਾਂ ਮਾਰ ਕੇ ਬਚਾਈ ਜਾਨ......ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਸੋਨੀਆ ਗਾਂਧੀ ਬਾਰੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ FIR ਦਰਜ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਹੋਵੇਗੀ ਵਾਪਸੀ, ਸੁਖਬੀਰ ਬਾਦਲ ਅੱਜ ਬੇਗੋਵਾਲ ਪਹੁੰਚਣਗੇ

ਕਪੂਰਥਲਾ : ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਉਣ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਰਹਿ ਚੁੱਕੀ ਬੀਬੀ ਜਗੀਰ ਕੌਰ ਦੀ ਪਾਰਟੀ ਵਿੱਚ ਮੁੜ ਵਾਪਸੀ ਹੋਣ ਜਾ ਰਹੀ ਹੈ। ਇਸ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 15 ਨਵੰਬਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਬੇਗੋਵਾਲ ਪਹੁੰਚਣਗੇ। ਪ੍ਰਾਪਤ ਜਾਣਕਾਰੀ ਅਨੁਸਾਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਹੋਵੇਗੀ ਵਾਪਸੀ, ਸੁਖਬੀਰ ਬਾਦਲ ਅੱਜ ਬੇਗੋਵਾਲ ਪਹੁੰਚਣਗੇ

ਕਪੂਰਥਲਾ : ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਉਣ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਰਹਿ ਚੁੱਕੀ ਬੀਬੀ ਜਗੀਰ ਕੌਰ ਦੀ ਪਾਰਟੀ ਵਿੱਚ ਮੁੜ ਵਾਪਸੀ ਹੋਣ ਜਾ ਰਹੀ ਹੈ। ਇਸ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 15 ਨਵੰਬਰ ਨੂੰ ਕਪੂਰਥਲਾ ਜ਼ਿਲ੍ਹੇ ਦੇ ਬੇਗੋਵਾਲ ਪਹੁੰਚਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਦੁਪਹਿਰ ਕਰੀਬ 1:30 ਵਜੇ ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਦੀ ਰਿਹਾਇਸ਼ ‘ਤੇ ਪਹੁੰਚਣਗੇ। ਇੱਥੇ ਉਨ੍ਹਾਂ ਦੀ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਸਬੰਧੀ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਿਆਸੀ ਮੁਲਾਕਾਤ ਨੂੰ ਪਾਰਟੀ ਲਈ ਅਹਿਮ ਮੰਨਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਇਹ ਪ੍ਰੋਗਰਾਮ 13 ਨਵੰਬਰ ਨੂੰ ਰੱਖਿਆ ਗਿਆ ਸੀ, ਪਰ ਸੁਖਬੀਰ ਸਿੰਘ ਬਾਦਲ ਦੇ ਦਿੱਲੀ ਵਿੱਚ ਰੁਝੇਵਿਆਂ ਕਾਰਨ ਇਸ ਨੂੰ ਦੋ ਦਿਨਾਂ ਲਈ ਅੱਗੇ ਵਧਾ ਦਿੱਤਾ ਗਿਆ ਸੀ। ਹੁਣ ਨਵੇਂ ਪ੍ਰੋਗਰਾਮ ਅਨੁਸਾਰ 15 ਨਵੰਬਰ ਨੂੰ ਬੇਗੋਵਾਲ ਵਿਖੇ ਉਨ੍ਹਾਂ ਦੀ ਵਾਪਸੀ ਦੀ ਰਸਮੀ ਕਾਰਵਾਈ ਹੋਵੇਗੀ।

ਕਰੀਬ ਚਾਰ ਸਾਲ ਪਹਿਲਾਂ ਅਕਾਲੀ ਦਲ ਤੋਂ ਹੋ ਗਏ ਸਨ ਵੱਖ
ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਦੀਆਂ ਸੀਨੀਅਰ ਆਗੂਆਂ ਵਿੱਚੋਂ ਇੱਕ ਰਹੇ ਹਨ। ਉਹ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿਣ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਐੱਸਜੀਪੀਸੀ ਦੀ ਪਹਿਲੀ ਮਹਿਲਾ ਪ੍ਰਧਾਨ ਬਣਨ ਦਾ ਮਾਣ ਵੀ ਹਾਸਲ ਕਰ ਚੁੱਕੇ ਹਨ ਅਤੇ ਤਿੰਨ ਵਾਰ ਇਸ ਅਹੁਦੇ ‘ਤੇ ਰਹੇ ਹਨ। ਨਵੰਬਰ 2022 ਵਿੱਚ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਸੀ। ਉਸ ਸਮੇਂ ਉਨ੍ਹਾਂ ਨੇ ਪਾਰਟੀ ਦੇ ਅਧਿਕਾਰਤ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਦੇ ਮੁਕਾਬਲੇ ਐੱਸਜੀਪੀਸੀ ਪ੍ਰਧਾਨਗੀ ਦੀ ਚੋਣ ਲੜੀ ਸੀ। ਇਸ ਤੋਂ ਬਾਅਦ ਉਹ ਪਾਰਟੀ ਦੀ ਲੀਡਰਸ਼ਿਪ, ਖ਼ਾਸ ਕਰਕੇ ਸੁਖਬੀਰ ਸਿੰਘ ਬਾਦਲ ਦੀ ਕਾਰਜਸ਼ੈਲੀ ਦੀ ਆਲੋਚਨਾ ਕਰਦੇ ਰਹੇ।

ਅਕਾਲੀ ਦਲ (ਪੁਨਰ ਸੁਰਜੀਤ) ਨਾਲ ਵੀ ਜੁੜੇ ਰਹੇ
ਅਕਾਲੀ ਦਲ ਤੋਂ ਵੱਖ ਹੋਣ ਮਗਰੋਂ ਬੀਬੀ ਜਗੀਰ ਕੌਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜ ਗਏ ਸਨ। ਪਿਛਲੇ ਕੁਝ ਸਮੇਂ ਤੋਂ ਉਹ ਅਕਾਲੀ ਆਗੂਆਂ ਨੂੰ ਇਕੱਠੇ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਵਕਾਲਤ ਕਰਦੇ ਆ ਰਹੇ ਸਨ। ਉਨ੍ਹਾਂ ਦਾ ਕਹਿਣਾ ਰਿਹਾ ਹੈ ਕਿ ਅਕਾਲੀ ਦਲ ਵਿੱਚ ਰਹਿ ਕੇ ਹੀ ਪਾਰਟੀ ਅੰਦਰ ਸੁਧਾਰ ਲਿਆਂਦੇ ਜਾ ਸਕਦੇ ਹਨ। ਹੁਣ ਉਨ੍ਹਾਂ ਦੀ ਮੁੜ ਵਾਪਸੀ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੀ ਸਿਆਸੀ ਤਾਕਤ ਵਧਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਬੀਬੀ ਜਗੀਰ ਕੌਰ ਦੀ ਭੁਲੱਥ ਹਲਕੇ ਵਿੱਚ ਮਜ਼ਬੂਤ ਸਿਆਸੀ ਪਕੜ ਰਹੀ ਹੈ। ਉਹ ਇਸ ਹਲਕੇ ਤੋਂ ਕਈ ਵਾਰ ਵਿਧਾਇਕ ਵੀ ਚੁਣੇ ਜਾ ਚੁੱਕੇ ਹਨ। ਉਨ੍ਹਾਂ ਦੀ ਵਾਪਸੀ ਨਾਲ ਦੁਆਬੇ ਖ਼ਾਸ ਕਰਕੇ ਕਪੂਰਥਲਾ ਜ਼ਿਲ੍ਹੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News