Journalism Of Hope
BREAKING NEWS
CM ਮਾਨ ਕਰਨਗੇ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ.....ਆਪ MLA ਮਨਵਿੰਦਰ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗੀ ਮੁਆਫ਼ੀ.........ਅੰਮ੍ਰਿਤਪਾਲ ਸਿੰਘ ਦੀ ਰਿਹਾਈ ‘ਤੇ ਸਸਪੈਂਸ ਬਰਕਰਾਰ, ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ 17 ਨਵੰਬਰ ਤੱਕ ਸਮਾਂ ਮੰਗਣਗੇ ਵਕੀਲ..........ਪੰਜਾਬ ’ਚ ਅੱਜ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ......ASI ਅਤੇ ਸਾਬਕਾ NSG ਕਮਾਂਡੋ ਵਿਚਾਲੇ ਵਿਵਾਦ: ASI ‘ਤੇ ਥੱਪੜ ਮਾਰਨ ਦੇ ਦੋਸ਼......ਯਮੁਨਾ ਐਕਸਪ੍ਰੈੱਸਵੇਅ ’ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਨੇ ਛਾਲਾਂ ਮਾਰ ਕੇ ਬਚਾਈ ਜਾਨ......ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਸੋਨੀਆ ਗਾਂਧੀ ਬਾਰੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ FIR ਦਰਜ

ਦਾਦੀ ਦੇ ਸਸਕਾਰ ਲਈ ਪੰਜਾਬ ਨਹੀਂ ਆ ਸਕੇ MP ਅੰਮ੍ਰਿਤਪਾਲ ਸਿੰਘ, ਹੁਣ ਸੋਮਵਾਰ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ

ਖਡੂਰ ਸਾਹਿਬ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ। ਅਦਾਲਤ ਵੱਲੋਂ ਇੱਕ ਦਿਨ ਦੀ ਕਸਟਡੀਅਲ ਪੈਰੋਲ ਮਨਜ਼ੂਰ ਕੀਤੇ ਜਾਣ ਦੇ ਬਾਵਜੂਦ ਹੁਕਮਾਂ ’ਤੇ ਸਮੇਂ ਸਿਰ ਅਮਲ ਨਾ ਹੋਣ ਕਾਰਨ ਪਰਿਵਾਰ ਨੂੰ ਸਸਕਾਰ ਦੀ ਤਰੀਕ ਅੱਗੇ ਪਾਉਣੀ ਪਈ। ਅੰਮ੍ਰਿਤਪਾਲ ਸਿੰਘ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਾਦੀ ਦੇ ਸਸਕਾਰ ਲਈ ਪੰਜਾਬ ਨਹੀਂ ਆ ਸਕੇ MP ਅੰਮ੍ਰਿਤਪਾਲ ਸਿੰਘ, ਹੁਣ ਸੋਮਵਾਰ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
  • ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੇ ਦਿੱਤਾ ਛੋਟੇ ਨੋਟਿਸ ਦਾ ਹਵਾਲਾ
  • ਵਕੀਲ ਕਰਮਵੀਰ ਸਿੰਘ ਨੇ ਪੰਜਾਬ ਸਰਕਾਰ ’ਤੇ ਮਾਮਲਾ ਲਟਕਾਉਣ ਦੇ ਲਾਏ ਦੋਸ਼

ਖਡੂਰ ਸਾਹਿਬ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ। ਅਦਾਲਤ ਵੱਲੋਂ ਇੱਕ ਦਿਨ ਦੀ ਕਸਟਡੀਅਲ ਪੈਰੋਲ ਮਨਜ਼ੂਰ ਕੀਤੇ ਜਾਣ ਦੇ ਬਾਵਜੂਦ ਹੁਕਮਾਂ ’ਤੇ ਸਮੇਂ ਸਿਰ ਅਮਲ ਨਾ ਹੋਣ ਕਾਰਨ ਪਰਿਵਾਰ ਨੂੰ ਸਸਕਾਰ ਦੀ ਤਰੀਕ ਅੱਗੇ ਪਾਉਣੀ ਪਈ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਜੇਲ੍ਹ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਕਾਰਵਾਈ ’ਤੇ ਸਵਾਲ ਚੁੱਕੇ। ਉਨ੍ਹਾਂ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੇ ਪੈਰੋਲ ਦੇ ਹੁਕਮ ਲਾਗੂ ਨਾ ਕਰਨ ਪਿੱਛੇ ਛੋਟੇ ਨੋਟਿਸ ਦਾ ਹਵਾਲਾ ਦਿੱਤਾ ਹੈ। ਵਕੀਲ ਨੇ ਪੰਜਾਬ ਸਰਕਾਰ ’ਤੇ ਵੀ ਮਾਮਲੇ ਨੂੰ ਜਾਣਬੁੱਝ ਕੇ ਲਟਕਾਉਣ ਦੇ ਦੋਸ਼ ਲਾਏ।

ਉਨ੍ਹਾਂ ਦੱਸਿਆ ਕਿ ਪੈਰੋਲ ਲਈ ਨਵੀਆਂ ਤਰੀਕਾਂ ਤੈਅ ਕਰਵਾਉਣ ਵਾਸਤੇ ਦਾਇਰ ਕੀਤੀ ਗਈ ਸੋਧ ਅਰਜ਼ੀ ਮਨਜ਼ੂਰ ਨਹੀਂ ਹੋ ਸਕੀ। ਹੁਣ ਇਸ ਮਾਮਲੇ ’ਤੇ ਸੋਮਵਾਰ ਨੂੰ ਅਦਾਲਤ ਵਿੱਚ ਸੁਣਵਾਈ ਹੋਵੇਗੀ। ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਦੇ ਪਹੁੰਚਣ ਦੀ ਉਡੀਕ ਵਿੱਚ ਅੰਤਿਮ ਸੰਸਕਾਰ ਮੁਲਤਵੀ ਕਰ ਦਿੱਤਾ ਹੈ। ਹੁਣ ਪਰਿਵਾਰ ਵੱਲੋਂ 20 ਨਵੰਬਰ ਨੂੰ ਦਾਦੀ ਦਾ ਸਸਕਾਰ ਅਤੇ 22 ਨਵੰਬਰ ਨੂੰ ਅੰਤਿਮ ਅਰਦਾਸ ਕਰਨ ਦਾ ਫੈਸਲਾ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News