Journalism Of Hope
BREAKING NEWS
CM ਮਾਨ ਕਰਨਗੇ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲੇ ਦੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ.....ਆਪ MLA ਮਨਵਿੰਦਰ ਗਿਆਸਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਿੱਠੀ ਲਿਖ ਕੇ ਮੰਗੀ ਮੁਆਫ਼ੀ.........ਅੰਮ੍ਰਿਤਪਾਲ ਸਿੰਘ ਦੀ ਰਿਹਾਈ ‘ਤੇ ਸਸਪੈਂਸ ਬਰਕਰਾਰ, ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ 17 ਨਵੰਬਰ ਤੱਕ ਸਮਾਂ ਮੰਗਣਗੇ ਵਕੀਲ..........ਪੰਜਾਬ ’ਚ ਅੱਜ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ......ASI ਅਤੇ ਸਾਬਕਾ NSG ਕਮਾਂਡੋ ਵਿਚਾਲੇ ਵਿਵਾਦ: ASI ‘ਤੇ ਥੱਪੜ ਮਾਰਨ ਦੇ ਦੋਸ਼......ਯਮੁਨਾ ਐਕਸਪ੍ਰੈੱਸਵੇਅ ’ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਨੇ ਛਾਲਾਂ ਮਾਰ ਕੇ ਬਚਾਈ ਜਾਨ......ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਸੋਨੀਆ ਗਾਂਧੀ ਬਾਰੇ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ FIR ਦਰਜ

ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

ਮੁੰਬਈ: ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਦੇ ਮੁੰਬਈ ਸਥਿਤ ਘਰ ‘ਜਲਸਾ’ ਦੇ ਬਾਹਰ ਗੋਲੀਬਾਰੀ ਕਰਨ ਦੀ ਕਥਿਤ ਸਾਜ਼ਿਸ਼ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਦੋ ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਜਲੰਧਰ ਦੇ ਨਿਊ ਗਾਂਧੀ ਨਗਰ ਵਾਸੀ ਵਿਕਾਸ ਠਾਕੁਰ ਅਤੇ ਤਰਨਤਾਰਨ ਦੇ ਦੀਪਕ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਦੋਵੇਂ ਵਿਦੇਸ਼ ਵਿੱਚ ਬੈਠੇ ਇੱਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

ਮੁੰਬਈ: ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਦੇ ਮੁੰਬਈ ਸਥਿਤ ਘਰ ‘ਜਲਸਾ’ ਦੇ ਬਾਹਰ ਗੋਲੀਬਾਰੀ ਕਰਨ ਦੀ ਕਥਿਤ ਸਾਜ਼ਿਸ਼ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਦੋ ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਜਲੰਧਰ ਦੇ ਨਿਊ ਗਾਂਧੀ ਨਗਰ ਵਾਸੀ ਵਿਕਾਸ ਠਾਕੁਰ ਅਤੇ ਤਰਨਤਾਰਨ ਦੇ ਦੀਪਕ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਦੋਵੇਂ ਵਿਦੇਸ਼ ਵਿੱਚ ਬੈਠੇ ਇੱਕ ਗੈਂਗਸਟਰ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ। ਪੁਲਿਸ ਸੂਤਰਾਂ ਅਨੁਸਾਰ, ਗੈਂਗਸਟਰ ਅਮਿਤਾਭ ਬੱਚਨ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਬਾਰੇ ਉਨ੍ਹਾਂ ਦੇ ਕਥਿਤ ਬਿਆਨ ਕਾਰਨ ਨਿਸ਼ਾਨਾ ਬਣਾਉਣਾ ਚਾਹੁੰਦਾ ਸੀ। ਹਾਲਾਂਕਿ, ਅਮਿਤਾਭ ਬੱਚਨ ਅਜਿਹਾ ਕੋਈ ਬਿਆਨ ਦੇਣ ਤੋਂ ਇਨਕਾਰ ਕਰ ਚੁੱਕੇ ਹਨ।

ਦੀਪਕ ਨੂੰ ਮੁੰਬਈ ’ਚ ਰੁਕ ਕੇ ਜਲਸਾ ਦੇ ਬਾਹਰ ਗੋਲੀਬਾਰੀ ਕਰਨ ਦੀ ਜ਼ਿੰਮੇਵਾਰੀ
ਪੁਲਿਸ ਜਾਂਚ ਮੁਤਾਬਕ, ਦੀਪਕ ਸਿੰਘ ਨੂੰ ਮੁੰਬਈ ਵਿੱਚ ਵੱਧ ਸਮਾਂ ਰਹਿਣ ਲਈ ਕਿਹਾ ਗਿਆ ਸੀ। ਉਸ ਨੂੰ ਅਮਿਤਾਭ ਬੱਚਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਦਾ ਕੰਮ ਸੌਂਪਿਆ ਗਿਆ ਸੀ। ਦੀਪਕ ਅੰਮ੍ਰਿਤਸਰ ਵਿੱਚ 3 ਅਕਤੂਬਰ ਨੂੰ ਹੋਏ ਇੰਸਟਾਗ੍ਰਾਮ ਇਨਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਵੀ ਲੋੜੀਂਦਾ ਸੀ। ਇਸ ਕੇਸ ਵਿੱਚ ਉਸ ਦੇ ਕਥਿਤ ਸਾਥੀ ਪਲਵਿੰਦਰ ਸਿੰਘ ਉਰਫ਼ ਕਾਕਾ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।

ਦਿੱਲੀ ਦੇ ਕਾਰੋਬਾਰੀ ਤੋਂ ਫਿਰੌਤੀ ਮੰਗਣ ਲਈ ਵੀ ਸੀ ਫਾਇਰਿੰਗ ਦੀ ਯੋਜਨਾ
ਦਿੱਲੀ ਪੁਲਿਸ ਦੇ ਡਿਪਟੀ ਕਮਿਸ਼ਨਰ ਨਾਰਾ ਚੈਤਨਿਆ ਅਨੁਸਾਰ, ਵਿਕਾਸ ਠਾਕੁਰ ਨੂੰ ਮੁੰਬਈ ਤੋਂ ਦਿੱਲੀ ਭੇਜਿਆ ਗਿਆ ਸੀ। ਉਸ ਨੇ ਇੱਥੇ ਇੱਕ ਕਾਰੋਬਾਰੀ ਤੋਂ ਫਿਰੌਤੀ ਮੰਗਣ ਲਈ ਉਸ ’ਤੇ ਗੋਲੀਬਾਰੀ ਕਰਨੀ ਸੀ। ਇਸ ਵਾਰਦਾਤ ਵਿੱਚ ਦੀਪਕ ਸਿੰਘ ਨੂੰ ਵੀ ਸ਼ਾਮਲ ਹੋਣਾ ਸੀ, ਪਰ ਪੁਲਿਸ ਨੇ ਹਮਲੇ ਤੋਂ ਪਹਿਲਾਂ ਹੀ ਵਿਕਾਸ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਮੁੰਬਈ ਵਿੱਚ ਕਾਰਵਾਈ ਕਰਕੇ ਦੀਪਕ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

1984 ਦੇ ਦੰਗਿਆਂ ਨੂੰ ਲੈ ਕੇ ਪਹਿਲਾਂ ਵੀ ਲੱਗੇ ਸਨ ਦੋਸ਼
ਅਮਿਤਾਭ ਬੱਚਨ ’ਤੇ ਕੁਝ ਸਿੱਖ ਜਥੇਬੰਦੀਆਂ ਅਤੇ 1984 ਦੇ ਦੰਗਿਆਂ ਦੀ ਗਵਾਹ ਜਗਦੀਸ਼ ਕੌਰ ਵੱਲੋਂ ਦੋਸ਼ ਲਗਾਏ ਗਏ ਸਨ ਕਿ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ ਦੇ ਬਾਹਰ ਉਨ੍ਹਾਂ ਨੇ ਭੀੜ ਨੂੰ ਭੜਕਾਇਆ ਸੀ।

ਸ਼ਿਕਾਇਤਕਰਤਾਵਾਂ ਦਾ ਦਾਅਵਾ ਸੀ ਕਿ ਦੂਰਦਰਸ਼ਨ ਦੇ ਲਾਈਵ ਪ੍ਰਸਾਰਣ ਦੌਰਾਨ ਅਮਿਤਾਭ ਨੇ ਕਥਿਤ ਤੌਰ ’ਤੇ ਹੱਥ ਉਠਾ ਕੇ ਸਿੱਖਾਂ ਵਿਰੁੱਧ ਭੜਕਾਊ ਨਾਅਰੇ ਲਗਾਏ ਸਨ। ਹਾਲਾਂਕਿ, ਇਸ ਕਥਿਤ ਪ੍ਰਸਾਰਣ ਦੀ ਕੋਈ ਅਧਿਕਾਰਤ ਵੀਡੀਓ ਹੁਣ ਤੱਕ ਜਨਤਕ ਨਹੀਂ ਹੋਈ। ਅਕਤੂਬਰ 2014 ਵਿੱਚ ‘ਸਿੱਖਸ ਫਾਰ ਜਸਟਿਸ’ ਵੱਲੋਂ ਲਾਸ ਏਂਜਲਸ ਦੀ ਸੰਘੀ ਅਦਾਲਤ ਵਿੱਚ ਇਸ ਮਾਮਲੇ ਨੂੰ ਲੈ ਕੇ ਅਮਿਤਾਭ ਵਿਰੁੱਧ ਸਿਵਲ ਕੇਸ ਵੀ ਦਾਇਰ ਕੀਤਾ ਗਿਆ ਸੀ, ਜਿਸ ਦਾ ਉਨ੍ਹਾਂ ਨੇ ਕਾਨੂੰਨੀ ਤੌਰ ’ਤੇ ਖੰਡਨ ਕੀਤਾ ਸੀ। ਭਾਰਤ ਦੀ ਕਿਸੇ ਜਾਂਚ ਏਜੰਸੀ ਨੇ 1984 ਦੇ ਦੰਗਿਆਂ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਮੁਲਜ਼ਮ ਨਹੀਂ ਬਣਾਇਆ ਅਤੇ ਨਾ ਹੀ ਉਨ੍ਹਾਂ ਵਿਰੁੱਧ ਕੋਈ ਸਬੂਤ ਸਾਹਮਣੇ ਆਇਆ।

‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਵੀ ਮਿਲੀਆਂ
ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ 6 ਨਵੰਬਰ ਨੂੰ ਮਿਲੀ ਸੀ। ਇਸ ਤੋਂ ਪਹਿਲਾਂ 23 ਅਕਤੂਬਰ ਨੂੰ ਮੁੰਬਈ ਦੀ ਮੇਅਰ ਰਿਤੂ ਤਾਵੜੇ ਨੂੰ ਵੀ ਧਮਕੀ ਭਰੀ ਈਮੇਲ ਭੇਜੀ ਗਈ ਸੀ। ਇਸ ਵਿੱਚ ਵੀ ਬੱਚਨ ਦੇ ਘਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਸੀ। 23 ਅਕਤੂਬਰ ਦੀ ਈਮੇਲ ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਵੀ ਜ਼ਿਕਰ ਸੀ। ਈਮੇਲ ਭੇਜਣ ਵਾਲੇ ਨੇ ਦਾਅਵਾ ਕੀਤਾ ਸੀ ਕਿ ਦਿਲਜੀਤ ਵੱਲੋਂ ਅਮਿਤਾਭ ਬੱਚਨ ਦੇ ਪੈਰ ਛੂਹਣ ਕਾਰਨ ਉਨ੍ਹਾਂ ’ਤੇ ਹਮਲਾ ਕੀਤਾ ਜਾਵੇਗਾ। ਇਸ ਵਿੱਚ 27 ਨਵੰਬਰ ਨੂੰ ਮਹਾਲਕਸ਼ਮੀ ਰੇਸ ਕੋਰਸ ਵਿਖੇ ਦਿਲਜੀਤ ’ਤੇ ਆਤਮਘਾਤੀ ਹਮਲੇ ਦੀ ਧਮਕੀ ਵੀ ਦਿੱਤੀ ਗਈ ਸੀ। ਧਮਕੀ ਮਿਲਣ ਤੋਂ ਬਾਅਦ ਮੁੰਬਈ ਪੁਲਿਸ, ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੇ ਬੀਐੱਮਸੀ ਹੈੱਡਕੁਆਰਟਰ ਵਿੱਚ ਤਲਾਸ਼ੀ ਲਈ ਸੀ। ਮੇਅਰ ਅਤੇ ਡਿਪਟੀ ਮੇਅਰ ਦੇ ਦਫ਼ਤਰਾਂ ਸਮੇਤ ਵੱਖ-ਵੱਖ ਕਮਰਿਆਂ ਦੀ ਜਾਂਚ ਕੀਤੀ ਗਈ ਸੀ।

ਟਾਈਗਰ ਸ਼ਰਾਫ ਦੀ ਕਾਰ ’ਤੇ ਵੀ ਹੋਈ ਸੀ ਫਾਇਰਿੰਗ
ਮੁੰਬਈ ਵਿੱਚ 18 ਅਕਤੂਬਰ ਨੂੰ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ’ਤੇ ਵੀ ਗੋਲੀਆਂ ਚਲਾਈਆਂ ਗਈਆਂ ਸਨ। ਉਹ ਜੁਹੂ ਇਲਾਕੇ ਵਿੱਚ ਫੁੱਟਬਾਲ ਖੇਡਣ ਤੋਂ ਬਾਅਦ ਵਾਪਸ ਜਾ ਰਹੇ ਸਨ, ਜਦੋਂ ਉਨ੍ਹਾਂ ਦੀ ਕਾਰ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਘਟਨਾ ਵਿੱਚ ਟਾਈਗਰ ਨੂੰ ਕੋਈ ਸੱਟ ਨਹੀਂ ਲੱਗੀ, ਪਰ ਉਨ੍ਹਾਂ ਦਾ ਡਰਾਈਵਰ ਅਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਏ ਸਨ। ਇਸ ਮਾਮਲੇ ਵਿੱਚ ਹੁਣ ਤੱਕ 12 ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।

Read Latest News and Breaking News at Daily Post TV, Browse for more News

Ad
Ad

Punjab District News