Journalism Of Hope
BREAKING NEWS
PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ......ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ.....ਨਸ਼ਾ ਵੇਚਣ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦੀ ਡੰਡਿਆਂ ਨਾਲ ਕੀਤੀ ਕੁੱਟਮਾਰ......ਮੈਂ ਹੀ ਪੰਨੂ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼, ਨਿਖਿਲ ਗੁਪਤਾ ਨੇ ਅਦਾਲਤ ਕੋਲ ਮੰਨੀ ਆਪਣੀ ਗ਼ਲਤੀ.....ਵੈਸਟਰਨ ਡਿਸਟਰਬੈਂਸ ਕਾਰਨ ਕਈ ਸੂਬਿਆਂ ’ਚ ਬਦਲਿਆ ਮੌਸਮ, ਮੀਂਹ ਤੇ ਬਰਫ਼ਬਾਰੀ ਦਾ ਅਲਰਟ.....IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

ਚੰਡੀਗੜ੍ਹ ‘ਚ ਦੋ ਕਾਰਾਂ ਨੂੰ ਲੱਗੀ ਅੱਗ ਭਿਆਨਕ ਅੱਗ, ਇੰਜਣ ਸੜ ਕੇ ਹੋਇਆ ਸੁਆਹ

Chandigarh Car Fire; ਚੰਡੀਗੜ੍ਹ ਦੇ ਸੈਕਟਰ-25 ਵਿੱਚ ਐਤਵਾਰ ਦੁਪਹਿਰ ਕਰੀਬ 12 ਵਜੇ ਪਾਰਕਿੰਗ ਵਿੱਚ ਖੜ੍ਹੀ ਸਕੋਡਾ ਕਾਰ ਦੇ ਇੰਜਣ ਵਿੱਚ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਤੇਜ਼ ਹੋ ਗਈਆਂ ਅਤੇ ਕੋਲ ਖੜ੍ਹੀ ਇੱਕ ਹੁੰਡਈ ਕਾਰ ਵੀ ਇਸ ਦੀ ਲਪੇਟ ਵਿੱਚ ਆ ਗਈ। ਅੱਗ ਕਾਰਨ ਸਕੋਡਾ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੰਡੀਗੜ੍ਹ ‘ਚ ਦੋ ਕਾਰਾਂ ਨੂੰ ਲੱਗੀ ਅੱਗ ਭਿਆਨਕ ਅੱਗ, ਇੰਜਣ ਸੜ ਕੇ ਹੋਇਆ ਸੁਆਹ

Chandigarh Car Fire; ਚੰਡੀਗੜ੍ਹ ਦੇ ਸੈਕਟਰ-25 ਵਿੱਚ ਐਤਵਾਰ ਦੁਪਹਿਰ ਕਰੀਬ 12 ਵਜੇ ਪਾਰਕਿੰਗ ਵਿੱਚ ਖੜ੍ਹੀ ਸਕੋਡਾ ਕਾਰ ਦੇ ਇੰਜਣ ਵਿੱਚ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਤੇਜ਼ ਹੋ ਗਈਆਂ ਅਤੇ ਕੋਲ ਖੜ੍ਹੀ ਇੱਕ ਹੁੰਡਈ ਕਾਰ ਵੀ ਇਸ ਦੀ ਲਪੇਟ ਵਿੱਚ ਆ ਗਈ।

ਅੱਗ ਕਾਰਨ ਸਕੋਡਾ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ, ਜਦਕਿ ਹੁੰਡਈ ਕਾਰ ਦਾ ਵੀ ਇੱਕ ਹਿੱਸਾ ਨੁਕਸਾਨਿਆ ਗਿਆ। ਕਾਰ ਵਿੱਚੋਂ ਉੱਚਾ ਧੂੰਆਂ ਉੱਠਦਾ ਦੇਖ ਕੇ ਆਲੇ-ਦੁਆਲੇ ਦੇ ਲੋਕਾਂ ਨੇ ਤੁਰੰਤ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।

ਲੋਕਾਂ ਨੇ ਰੇਤ ਅਤੇ ਪਾਣੀ ਨਾਲ ਅੱਗ ਬੁਝਾਉਣ ਦੀ ਕੀਤੀ ਕੋਸ਼ਿਸ਼

ਮੌਕੇ ‘ਤੇ ਮੌਜੂਦ ਲੋਕਾਂ ਨੇ ਰੇਤ ਅਤੇ ਪਾਣੀ ਪਾ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਦੀਆਂ ਲਪਟਾਂ ਤੇਜ਼ ਹੋਣ ਕਾਰਨ ਇਹ ਫੈਲਦੀ ਗਈ। ਇਸੇ ਦੌਰਾਨ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ।

ਲੋਕਾਂ ਵੱਲੋਂ ਪੁਲਿਸ ਨੂੰ ਵੀ ਸੂਚਨਾ ਦਿੱਤੀ ਗਈ। ਅੱਗ ਦੇ ਫੈਲਣ ਅਤੇ ਕਿਸੇ ਅਣਸੁਖਾਵੀਂ ਘਟਨਾ ਦੇ ਖ਼ਦਸ਼ੇ ਨੂੰ ਦੇਖਦਿਆਂ ਪੁਲਿਸ ਨੇ ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੂੰ ਉੱਥੋਂ ਦੂਰ ਕਰ ਦਿੱਤਾ।

6 ਮਹੀਨੇ ਪਹਿਲਾਂ ਖਰੀਦੀ ਸੀ ਸਕੋਡਾ ਕਾਰ

ਸਕੋਡਾ ਕਾਰ ਦੀ ਮਾਲਕਣ ਸੁਨੀਤਾ ਨੇ ਦੱਸਿਆ ਕਿ ਉਸ ਨੇ ਕਰੀਬ 6 ਮਹੀਨੇ ਪਹਿਲਾਂ ਹੀ ਇਹ ਕਾਰ ਖਰੀਦੀ ਸੀ। ਸ਼ਨੀਵਾਰ ਸ਼ਾਮ ਨੂੰ ਉਸ ਨੇ ਘਰ ਦੇ ਨੇੜੇ ਪਾਰਕਿੰਗ ਵਿੱਚ ਕਾਰ ਖੜ੍ਹੀ ਕੀਤੀ ਸੀ। ਐਤਵਾਰ ਸਵੇਰੇ ਜਦੋਂ ਉਹ ਕਾਰ ਦੇਖਣ ਗਈ ਤਾਂ ਸਭ ਕੁਝ ਠੀਕ ਸੀ, ਪਰ ਕੁਝ ਸਮੇਂ ਬਾਅਦ ਉਸ ਨੂੰ ਕਾਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।

ਕਾਰ ਮਾਲਕਣ ਨੇ ਖ਼ਦਸ਼ਾ ਜਤਾਇਆ ਕਿ ਕਿਸੇ ਨੇ ਜਾਣਬੁੱਝ ਕੇ ਕਾਰ ਦੇ ਨੇੜੇ ਪਏ ਕੂੜੇ ਨੂੰ ਅੱਗ ਲਗਾਈ ਹੋ ਸਕਦੀ ਹੈ, ਜਿਸ ਦੀਆਂ ਲਪਟਾਂ ਕਾਰ ਤੱਕ ਪਹੁੰਚ ਗਈਆਂ। ਹਾਲਾਂਕਿ ਅੱਗ ਲੱਗਣ ਦਾ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

ਹੁੰਡਈ ਕਾਰ ਅਜੇ ਵੀ ਪੁਰਾਣੇ ਮਾਲਕ ਦੇ ਨਾਂ ‘ਤੇ ਰਜਿਸਟਰਡ

ਅੱਗ ਦੀ ਲਪੇਟ ਵਿੱਚ ਆਈ ਹੁੰਡਈ ਕਾਰ ਦੇ ਮਾਲਕ ਉਤਸਵ ਨੇ ਦੱਸਿਆ ਕਿ ਉਸ ਨੇ ਵੀ ਇਹ ਕਾਰ ਹਾਲ ਹੀ ਵਿੱਚ ਖਰੀਦੀ ਹੈ। ਕਾਰ ਦੇ ਕਾਗਜ਼ਾਤ ਨਾਮ ਟਰਾਂਸਫਰ ਕਰਵਾਉਣ ਲਈ ਰਜਿਸਟ੍ਰੇਸ਼ਨ ਅਥਾਰਟੀ ਵਿੱਚ ਜਮ੍ਹਾਂ ਕਰਵਾਏ ਹੋਏ ਹਨ, ਪਰ ਅਜੇ ਤੱਕ ਕਾਰ ਉਸ ਦੇ ਨਾਂ ‘ਤੇ ਟਰਾਂਸਫਰ ਨਹੀਂ ਹੋਈ। ਫਿਲਹਾਲ ਇਹ ਪੁਰਾਣੇ ਮਾਲਕ ਦੇ ਨਾਂ ‘ਤੇ ਹੀ ਰਜਿਸਟਰਡ ਹੈ।

ਪੁਲਿਸ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਪਤਾ ਲੱਗ ਸਕੇ ਕਿ ਕਾਰ ਵਿੱਚ ਅੱਗ ਕਿਵੇਂ ਲੱਗੀ ਅਤੇ ਕੀ ਇਸ ਪਿੱਛੇ ਕੋਈ ਸਾਜ਼ਿਸ਼ ਸੀ।

Read Latest News and Breaking News at Daily Post TV, Browse for more News

Ad
Ad

Punjab District News