Journalism Of Hope
BREAKING NEWS
PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ......ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ.....ਨਸ਼ਾ ਵੇਚਣ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦੀ ਡੰਡਿਆਂ ਨਾਲ ਕੀਤੀ ਕੁੱਟਮਾਰ......ਮੈਂ ਹੀ ਪੰਨੂ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼, ਨਿਖਿਲ ਗੁਪਤਾ ਨੇ ਅਦਾਲਤ ਕੋਲ ਮੰਨੀ ਆਪਣੀ ਗ਼ਲਤੀ.....ਵੈਸਟਰਨ ਡਿਸਟਰਬੈਂਸ ਕਾਰਨ ਕਈ ਸੂਬਿਆਂ ’ਚ ਬਦਲਿਆ ਮੌਸਮ, ਮੀਂਹ ਤੇ ਬਰਫ਼ਬਾਰੀ ਦਾ ਅਲਰਟ.....IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

ਭਿਆਨਕ ਸੜਕ ਹਾਦਸੇ ‘ਚ ਪੁੱਤ ਸਾਹਮਣੇ ਪਿਓ ਦੀ ਮੌਤ

Amritsar Accident; ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਪਿੰਡ ਉੱਗਰ ਔਲਖ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਿਆਨਕ ਸੜਕ ਹਾਦਸੇ ‘ਚ ਪੁੱਤ ਸਾਹਮਣੇ ਪਿਓ ਦੀ ਮੌਤ

Amritsar Accident; ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਪਿੰਡ ਉੱਗਰ ਔਲਖ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।

ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਦਰਜ਼ੀ ਸਨ। ਮ੍ਰਿਤਕ ਦੇ ਪੁੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇੱਕ ਘਰ ਪਿੰਡ ਉੱਗਰ ਔਲਖ ਵਿੱਚ ਹੈ। ਘਟਨਾ ਸਮੇਂ ਉਨ੍ਹਾਂ ਦੇ ਪਿਤਾ ਪਿੰਡ ਰੋਕੇ ਤੋਂ ਉੱਗਰ ਔਲਖ ਵੱਲ ਜਾ ਰਹੇ ਸਨ ਅਤੇ ਉਹ ਖ਼ੁਦ ਦੂਜੇ ਮੋਟਰਸਾਈਕਲ ‘ਤੇ ਉਨ੍ਹਾਂ ਦੇ ਪਿੱਛੇ ਆ ਰਹੇ ਸਨ।

ਹਰਪ੍ਰੀਤ ਮੁਤਾਬਕ, ਅਚਾਨਕ ਇੱਕ ਤੇਜ਼ ਰਫ਼ਤਾਰ ਕਾਰ ਉਨ੍ਹਾਂ ਕੋਲੋਂ ਲੰਘੀ ਅਤੇ ਅੱਗੇ ਜਾ ਰਹੇ ਉਨ੍ਹਾਂ ਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਮਾਰਨ ਤੋਂ ਬਾਅਦ ਕਾਰ ਚਾਲਕ ਉਨ੍ਹਾਂ ਦੇ ਪਿਤਾ ਨੂੰ ਕਾਫ਼ੀ ਦੂਰ ਤੱਕ ਘੜੀਸਦਾ ਲੈ ਗਿਆ। ਸੜਕ ‘ਤੇ ਡਿੱਗਣ ਕਾਰਨ ਰਣਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਕਾਰ ਦਾ ਨੰਬਰ ਆਇਆ ਸਾਹਮਣੇ, ਪਰਿਵਾਰ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ

ਮ੍ਰਿਤਕ ਦੇ ਪੁੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਮੁਲਜ਼ਮ ਕਾਰ ਚਾਲਕ ਗੱਡੀ ਲੈ ਕੇ ਫ਼ਰਾਰ ਹੋ ਗਿਆ, ਪਰ ਪਰਿਵਾਰ ਕੋਲ ਕਾਰ ਦਾ ਨੰਬਰ ਮੌਜੂਦ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।

ਪੋਸਟਮਾਰਟਮ ਤੋਂ ਬਾਅਦ ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਹਾਦਸਾ ਬੀਤੇ ਦਿਨ ਵਾਪਰਿਆ ਸੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਅੱਜ ਮ੍ਰਿਤਕ ਰਣਜੀਤ ਸਿੰਘ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਾਰ ਦੇ ਨੰਬਰ ਦੇ ਆਧਾਰ ‘ਤੇ ਫ਼ਰਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News