Journalism Of Hope
BREAKING NEWS
PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ......ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ.....ਨਸ਼ਾ ਵੇਚਣ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦੀ ਡੰਡਿਆਂ ਨਾਲ ਕੀਤੀ ਕੁੱਟਮਾਰ......ਮੈਂ ਹੀ ਪੰਨੂ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼, ਨਿਖਿਲ ਗੁਪਤਾ ਨੇ ਅਦਾਲਤ ਕੋਲ ਮੰਨੀ ਆਪਣੀ ਗ਼ਲਤੀ.....ਵੈਸਟਰਨ ਡਿਸਟਰਬੈਂਸ ਕਾਰਨ ਕਈ ਸੂਬਿਆਂ ’ਚ ਬਦਲਿਆ ਮੌਸਮ, ਮੀਂਹ ਤੇ ਬਰਫ਼ਬਾਰੀ ਦਾ ਅਲਰਟ.....IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ ੫ ॥ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ
hukam

ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਸੋਮਵਾਰ, ੧ ਮੱਘਰ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੬੮੦)

ਪੰਜਾਬੀ ਵਿਆਖਿਆ
ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।

Read Latest News and Breaking News at Daily Post TV, Browse for more News

Ad
Ad

Punjab District News