Journalism Of Hope
BREAKING NEWS
PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ......ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ.....ਨਸ਼ਾ ਵੇਚਣ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦੀ ਡੰਡਿਆਂ ਨਾਲ ਕੀਤੀ ਕੁੱਟਮਾਰ......ਮੈਂ ਹੀ ਪੰਨੂ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼, ਨਿਖਿਲ ਗੁਪਤਾ ਨੇ ਅਦਾਲਤ ਕੋਲ ਮੰਨੀ ਆਪਣੀ ਗ਼ਲਤੀ.....ਵੈਸਟਰਨ ਡਿਸਟਰਬੈਂਸ ਕਾਰਨ ਕਈ ਸੂਬਿਆਂ ’ਚ ਬਦਲਿਆ ਮੌਸਮ, ਮੀਂਹ ਤੇ ਬਰਫ਼ਬਾਰੀ ਦਾ ਅਲਰਟ.....IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

MP ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਮਾਮਲੇ ’ਚ ਅੱਜ ਅਦਾਲਤ ’ਚ ਦਾਇਰ ਕੀਤੀ ਜਾਵੇਗੀ ਅਰਜ਼ੀ

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਸਬੰਧੀ ਕਾਨੂੰਨੀ ਕਾਰਵਾਈ ਅੱਗੇ ਵਧਾਈ ਜਾ ਰਹੀ ਹੈ। ਉਨ੍ਹਾਂ ਦੇ ਵਕੀਲ ਅੱਜ 16 ਨਵੰਬਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਸੋਧ ਅਰਜ਼ੀ (Amendment Application) ਦਾਇਰ ਕਰਨਗੇ। ਮਿਲੀ ਜਾਣਕਾਰੀ ਅਨੁਸਾਰ, ਇਹ ਅਰਜ਼ੀ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਨਾਲ ਜੁੜੇ ਮਾਮਲੇ ਵਿੱਚ ਦਾਇਰ ਕੀਤੀ ਜਾਵੇਗੀ। ਇਸ ਰਾਹੀਂ ਵਕੀਲ ਅਦਾਲਤ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
MP ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਮਾਮਲੇ ’ਚ ਅੱਜ ਅਦਾਲਤ ’ਚ ਦਾਇਰ ਕੀਤੀ ਜਾਵੇਗੀ ਅਰਜ਼ੀ
  • ਵਕੀਲ ਪੇਸ਼ ਕਰਨਗੇ Amendment Application

ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਸਬੰਧੀ ਕਾਨੂੰਨੀ ਕਾਰਵਾਈ ਅੱਗੇ ਵਧਾਈ ਜਾ ਰਹੀ ਹੈ। ਉਨ੍ਹਾਂ ਦੇ ਵਕੀਲ ਅੱਜ 16 ਨਵੰਬਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਸੋਧ ਅਰਜ਼ੀ (Amendment Application) ਦਾਇਰ ਕਰਨਗੇ। ਮਿਲੀ ਜਾਣਕਾਰੀ ਅਨੁਸਾਰ, ਇਹ ਅਰਜ਼ੀ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਨਾਲ ਜੁੜੇ ਮਾਮਲੇ ਵਿੱਚ ਦਾਇਰ ਕੀਤੀ ਜਾਵੇਗੀ। ਇਸ ਰਾਹੀਂ ਵਕੀਲ ਅਦਾਲਤ ਦੇ ਸਾਹਮਣੇ ਜ਼ਮਾਨਤ ਪਟੀਸ਼ਨ ਵਿੱਚ ਲੋੜੀਂਦੀਆਂ ਤਬਦੀਲੀਆਂ ਜਾਂ ਸੋਧਾਂ ਕਰਨ ਦੀ ਮੰਗ ਰੱਖਣਗੇ।

ਇਸ ਅਰਜ਼ੀ ਰਾਹੀਂ ਜ਼ਮਾਨਤ ਪਟੀਸ਼ਨ ਵਿੱਚ ਕੀਤੀਆਂ ਜਾਣ ਵਾਲੀਆਂ ਤਬਦੀਲੀਆਂ ਬਾਰੇ ਅਦਾਲਤ ਤੋਂ ਮਨਜ਼ੂਰੀ ਮੰਗੀ ਜਾਵੇਗੀ। ਇਸ ਤੋਂ ਬਾਅਦ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਅਦਾਲਤੀ ਫੈਸਲੇ ਅਤੇ ਹੁਕਮਾਂ ਅਨੁਸਾਰ ਅੱਗੇ ਵਧੇਗੀ। ਫਿਲਹਾਲ ਅੱਜ ਦਾਇਰ ਹੋਣ ਵਾਲੀ ਸੋਧ ਅਰਜ਼ੀ ਨੂੰ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਪ੍ਰਕਿਰਿਆ ਵਿੱਚ ਅਗਲਾ ਕਦਮ ਮੰਨਿਆ ਜਾ ਰਿਹਾ ਹੈ।

ਦੱਸ ਦਈਏ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ। ਅਦਾਲਤ ਵੱਲੋਂ ਇੱਕ ਦਿਨ ਦੀ ਕਸਟਡੀਅਲ ਪੈਰੋਲ ਮਨਜ਼ੂਰ ਕੀਤੇ ਜਾਣ ਦੇ ਬਾਵਜੂਦ ਹੁਕਮਾਂ ’ਤੇ ਸਮੇਂ ਸਿਰ ਅਮਲ ਨਾ ਹੋਣ ਕਾਰਨ ਜ਼ਮਾਨਤ ਮਿਲਣ ‘ਚ ਅੜਚਨ ਪੈਦਾ ਹੋਈ ਅਤੇ ਜਿਸ ਕਾਰਨ ਪਰਿਵਾਰ ਨੂੰ ਸਸਕਾਰ ਦੀ ਤਰੀਕ ਅੱਗੇ ਪਾਉਣੀ ਪਈ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਜੇਲ੍ਹ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਕਾਰਵਾਈ ’ਤੇ ਸਵਾਲ ਚੁੱਕੇ। ਉਨ੍ਹਾਂ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੇ ਪੈਰੋਲ ਦੇ ਹੁਕਮ ਲਾਗੂ ਨਾ ਕਰਨ ਪਿੱਛੇ ਛੋਟੇ ਨੋਟਿਸ ਦਾ ਹਵਾਲਾ ਦਿੱਤਾ ਹੈ। ਵਕੀਲ ਨੇ ਪੰਜਾਬ ਸਰਕਾਰ ’ਤੇ ਵੀ ਮਾਮਲੇ ਨੂੰ ਜਾਣਬੁੱਝ ਕੇ ਲਟਕਾਉਣ ਦੇ ਦੋਸ਼ ਲਾਏ।

ਉਨ੍ਹਾਂ ਦੱਸਿਆ ਕਿ ਪੈਰੋਲ ਲਈ ਨਵੀਆਂ ਤਰੀਕਾਂ ਤੈਅ ਕਰਵਾਉਣ ਵਾਸਤੇ ਦਾਇਰ ਕੀਤੀ ਗਈ ਸੋਧ ਅਰਜ਼ੀ ਮਨਜ਼ੂਰ ਨਹੀਂ ਹੋ ਸਕੀ। ਹੁਣ ਇਸ ਮਾਮਲੇ ’ਤੇ ਅੱਜ ਸੋਮਵਾਰ ਨੂੰ ਅਦਾਲਤ ਵਿੱਚ ਸੁਣਵਾਈ ਹੋਵੇਗੀ। ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਦੇ ਪਹੁੰਚਣ ਦੀ ਉਡੀਕ ਵਿੱਚ ਅੰਤਿਮ ਸਸਕਾਰ ਮੁਲਤਵੀ ਕਰ ਦਿੱਤਾ ਹੈ। ਅਦਾਲਤ ਵੱਲੋਂ ਜ਼ਮਾਨਤ ਦੇ ਫੈਸਲੇ ਤੋਂ ਬਾਅਦ ਹੀ ਪਰਿਵਾਰ ਵੱਲੋਂ ਤੈਅ ਕੀਤਾ ਜਾਵੇਗਾ ਕਿ ਸਸਕਾਰ ਕਦੋਂ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News