ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਅੱਜ ਪਹੁੰਚੇਗੀ ਫਰੀਦਕੋਟ, ਕੋਟਕਪੂਰਾ ਤੇ ਜੈਤੋ
ਫਰੀਦਕੋਟ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਅੱਜ ਆਪਣੇ ਪੰਜਵੇਂ ਪੜਾਅ ਵਿੱਚ ਦਾਖ਼ਲ ਹੋਵੇਗੀ। ਇਸ ਦੌਰਾਨ ਯਾਤਰਾ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਪਹੁੰਚੇਗੀ। ਯਾਤਰਾ ਵਿੱਚ ਚਰਨਜੀਤ ਸਿੰਘ ਚੰਨੀ ਦੇ ਨਾਲ ਕਾਂਗਰਸ ਦੇ ਹੋਰ ਆਗੂਆਂ ਅਤੇ ਵਰਕਰਾਂ ਦੇ ਵੀ ਸ਼ਾਮਲ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਫਰੀਦਕੋਟ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਅੱਜ ਆਪਣੇ ਪੰਜਵੇਂ ਪੜਾਅ ਵਿੱਚ ਦਾਖ਼ਲ ਹੋਵੇਗੀ। ਇਸ ਦੌਰਾਨ ਯਾਤਰਾ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਪਹੁੰਚੇਗੀ।
ਯਾਤਰਾ ਵਿੱਚ ਚਰਨਜੀਤ ਸਿੰਘ ਚੰਨੀ ਦੇ ਨਾਲ ਕਾਂਗਰਸ ਦੇ ਹੋਰ ਆਗੂਆਂ ਅਤੇ ਵਰਕਰਾਂ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਮੁਹਿੰਮ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਭਵਿੱਖ ਅਤੇ ਪੰਜਾਬ ਨਾਲ ਜੁੜੇ ਅਹਿਮ ਮੁੱਦੇ ਉਠਾਏ ਜਾ ਰਹੇ ਹਨ।
ਯਾਤਰਾ ਦੇ ਸਵਾਗਤ ਲਈ ਸਬੰਧਤ ਇਲਾਕਿਆਂ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਚੰਨੀ ਸਥਾਨਕ ਲੋਕਾਂ ਅਤੇ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਗੱਲਬਾਤ ਵੀ ਕਰਨਗੇ।