ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਸਭਰਾ ਦਾ ਕਰਨਗੇ ਦੌਰਾ, ਲੋਕਾਂ ਨਾਲ ਕਰਨਗੇ ਮੁਲਾਕਾਤ
ਤਰਨਤਾਰਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਸਭਰਾ ਦਾ ਦੌਰਾ ਕਰਨਗੇ। ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਇਲਾਕੇ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੌਰੇ ਦੌਰਾਨ ਭਗਵੰਤ ਮਾਨ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣ ਸਕਦੇ ਹਨ। ਇਸ ਤੋਂ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
ਤਰਨਤਾਰਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਸਭਰਾ ਦਾ ਦੌਰਾ ਕਰਨਗੇ। ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਇਲਾਕੇ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਦੌਰੇ ਦੌਰਾਨ ਭਗਵੰਤ ਮਾਨ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣ ਸਕਦੇ ਹਨ। ਇਸ ਤੋਂ ਇਲਾਵਾ ਪਾਰਟੀ ਵਰਕਰਾਂ ਨਾਲ ਗੱਲਬਾਤ ਅਤੇ ਉਨ੍ਹਾਂ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਵੀ ਸੰਭਾਵਿਤ ਹੈ।
ਮੁੱਖ ਮੰਤਰੀ ਦੇ ਇਸ ਦੌਰੇ ਦੌਰਾਨ ਇਲਾਕੇ ਦੇ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨਾਲ ਜੁੜੇ ਹੋਰ ਮੁੱਦਿਆਂ ’ਤੇ ਵੀ ਚਰਚਾ ਹੋਣ ਦੀ ਉਮੀਦ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਰਹਿਣਗੀਆਂ ਕਿ ਪਿੰਡ ਸਭਰਾ ਪਹੁੰਚ ਕੇ ਮੁੱਖ ਮੰਤਰੀ ਇਲਾਕੇ ਦੇ ਲੋਕਾਂ ਲਈ ਕਿਹੜੇ ਐਲਾਨ ਕਰਦੇ ਹਨ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਕੀ ਸੌਗਾਤ ਦਿੰਦੇ ਹਨ।