Journalism Of Hope
BREAKING NEWS
PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ......ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ.....ਨਸ਼ਾ ਵੇਚਣ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦੀ ਡੰਡਿਆਂ ਨਾਲ ਕੀਤੀ ਕੁੱਟਮਾਰ......ਮੈਂ ਹੀ ਪੰਨੂ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼, ਨਿਖਿਲ ਗੁਪਤਾ ਨੇ ਅਦਾਲਤ ਕੋਲ ਮੰਨੀ ਆਪਣੀ ਗ਼ਲਤੀ.....ਵੈਸਟਰਨ ਡਿਸਟਰਬੈਂਸ ਕਾਰਨ ਕਈ ਸੂਬਿਆਂ ’ਚ ਬਦਲਿਆ ਮੌਸਮ, ਮੀਂਹ ਤੇ ਬਰਫ਼ਬਾਰੀ ਦਾ ਅਲਰਟ.....IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

ਸੁਖਬੀਰ ਬਾਦਲ ’ਤੇ ਹੋਏ ਹਮਲਿਆਂ ਦੀ NIA ਜਾਂਚ ਦੀ ਮੰਗ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਅਤੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹੋਏ ਹਮਲਿਆਂ ਦੀ ਜਾਂਚ ਕੌਮੀ ਜਾਂਚ ਏਜੰਸੀ (NIA) ਤੋਂ ਕਰਵਾਉਣ ਦੀ ਮੰਗ ਉੱਠੀ ਹੈ। ਇਸ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਪੁਲਿਸ ਦੀ ਜਾਂਚ ’ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੁਖਬੀਰ ਬਾਦਲ ’ਤੇ ਹੋਏ ਹਮਲਿਆਂ ਦੀ NIA ਜਾਂਚ ਦੀ ਮੰਗ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਅਤੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹੋਏ ਹਮਲਿਆਂ ਦੀ ਜਾਂਚ ਕੌਮੀ ਜਾਂਚ ਏਜੰਸੀ (NIA) ਤੋਂ ਕਰਵਾਉਣ ਦੀ ਮੰਗ ਉੱਠੀ ਹੈ। ਇਸ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਪੁਲਿਸ ਦੀ ਜਾਂਚ ’ਤੇ ਸਵਾਲ ਖੜ੍ਹੇ ਕੀਤੇ ਹਨ।

ਜ਼ਿਕਰਯੋਗ ਹੈ ਕਿ 4 ਦਸੰਬਰ 2024 ਨੂੰ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ ’ਤੇ ਸਾਬਕਾ ਅੱਤਵਾਦੀ ਨਾਰਾਇਣ ਸਿੰਘ ਚੌੜਾ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਉਹ ਇਸ ਹਮਲੇ ਵਿੱਚ ਵਾਲ-ਵਾਲ ਬਚ ਗਏ ਸਨ।

ਸੁਖਬੀਰ ਬਾਦਲ ਨੇ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਪੰਜਾਬ ਪੁਲਿਸ ਦੀ ਜਾਂਚ ਪੱਖਪਾਤੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਇਸ ਵਿੱਚ ਸਿਆਸੀ ਦਖ਼ਲਅੰਦਾਜ਼ੀ ਤੇ ਲਾਪਰਵਾਹੀ ਵਰਤੀ ਗਈ ਹੈ। ਉਨ੍ਹਾਂ ਮਾਮਲੇ ਦੀ ਜਾਂਚ ਸੀਬੀਆਈ ਜਾਂ NIA ਨੂੰ ਸੌਂਪਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਮੁੱਖ ਮੁਲਜ਼ਮ ਨੂੰ 25 ਮਾਰਚ 2025 ਨੂੰ ਮਿਲੀ ਜ਼ਮਾਨਤ ਦਾ ਹਵਾਲਾ ਦਿੰਦਿਆਂ ਜਾਂਚ ਵਿੱਚ ਕਥਿਤ ਲਾਪਰਵਾਹੀ ਦਾ ਮੁੱਦਾ ਵੀ ਉਠਾਇਆ ਗਿਆ ਹੈ।

ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ NIA ਨੇ ਆਪਣਾ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ 22 ਮਈ 2025 ਤੱਕ ਮੁਲਤਵੀ ਕਰ ਦਿੱਤੀ ਸੀ।

ਨਾਂਦੇੜ ਵਿੱਚ ਵੀ ਹੋਇਆ ਸੀ ਹਮਲਾ
ਇਸ ਤੋਂ ਇਲਾਵਾ 13 ਅਗਸਤ 2026 ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਵੀ ਸੁਖਬੀਰ ਸਿੰਘ ਬਾਦਲ ’ਤੇ ਕਿਰਪਾਨ ਨਾਲ ਹਮਲਾ ਹੋਇਆ ਸੀ। ਇਸ ਘਟਨਾ ਤੋਂ ਬਾਅਦ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦੋਵਾਂ ਹਮਲਿਆਂ ਦੀ NIA ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ।

ਹਰਸਿਮਰਤ ਕੌਰ ਬਾਦਲ ਨੇ ਦੋਵਾਂ ਘਟਨਾਵਾਂ ਵਿਚਾਲੇ ਸਮਾਨਤਾਵਾਂ ਦਾ ਹਵਾਲਾ ਦਿੰਦਿਆਂ ਕਿਸੇ ਵੱਡੀ ਸਾਜ਼ਿਸ਼ ਦੀ ਸੰਭਾਵਨਾ ਪ੍ਰਗਟਾਈ ਸੀ। ਉਨ੍ਹਾਂ ਦੀ ਮੰਗ ਹੈ ਕਿ ਦੋਵਾਂ ਹਮਲਿਆਂ ਦੇ ਆਪਸੀ ਸਬੰਧਾਂ ਦੀ ਜਾਂਚ ਕੀਤੀ ਜਾਵੇ ਅਤੇ ਇਸ ਮਾਮਲੇ ਨੂੰ ਕੌਮੀ ਸੁਰੱਖਿਆ ਦੇ ਪੱਖ ਤੋਂ ਵੀ ਗੰਭੀਰਤਾ ਨਾਲ ਦੇਖਿਆ ਜਾਵੇ। ਹੁਣ ਇਸ ਪੂਰੇ ਮਾਮਲੇ ਵਿੱਚ ਜਾਂਚ ਏਜੰਸੀ ਬਦਲਣ ਦੀ ਮੰਗ ਅਤੇ ਦੋਵਾਂ ਹਮਲਿਆਂ ਦੇ ਸੰਭਾਵਿਤ ਸਬੰਧਾਂ ਨੂੰ ਲੈ ਕੇ ਅਦਾਲਤੀ ਕਾਰਵਾਈ ਮਹੱਤਵਪੂਰਨ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News