Journalism Of Hope
BREAKING NEWS
PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ......ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ.....ਨਸ਼ਾ ਵੇਚਣ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦੀ ਡੰਡਿਆਂ ਨਾਲ ਕੀਤੀ ਕੁੱਟਮਾਰ......ਮੈਂ ਹੀ ਪੰਨੂ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼, ਨਿਖਿਲ ਗੁਪਤਾ ਨੇ ਅਦਾਲਤ ਕੋਲ ਮੰਨੀ ਆਪਣੀ ਗ਼ਲਤੀ.....ਵੈਸਟਰਨ ਡਿਸਟਰਬੈਂਸ ਕਾਰਨ ਕਈ ਸੂਬਿਆਂ ’ਚ ਬਦਲਿਆ ਮੌਸਮ, ਮੀਂਹ ਤੇ ਬਰਫ਼ਬਾਰੀ ਦਾ ਅਲਰਟ.....IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ 22 ਨਵੰਬਰ ਤੋਂ ਸੁਰਜੀਤ ਹਾਕੀ ਟੂਰਨਾਮੈਂਟ

ਜਲੰਧਰ: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਹੁਣ ਜਲੰਧਰ ਵਿੱਚ ਇੱਕ ਵਾਰ ਫਿਰ ਦੇਸ਼ ਦੇ ਨਾਮੀ ਹਾਕੀ ਖਿਡਾਰੀਆਂ ਦਾ ਜਲਵਾ ਦੇਖਣ ਨੂੰ ਮਿਲੇਗਾ। ਹਾਕੀ ਇੰਡੀਆ ਤੋਂ ਮਾਨਤਾ ਪ੍ਰਾਪਤ ਦੇਸ਼ ਦਾ ਵੱਕਾਰੀ ਏ-ਗ੍ਰੇਡ ਸੁਰਜੀਤ ਹਾਕੀ ਟੂਰਨਾਮੈਂਟ 22 ਤੋਂ 28 ਨਵੰਬਰ ਤੱਕ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਕਰਵਾਇਆ ਜਾਵੇਗਾ। ਇਸ ਵਾਰ ਟੂਰਨਾਮੈਂਟ ਵਿੱਚ ਦੇਸ਼ ਦੀਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ 22 ਨਵੰਬਰ ਤੋਂ ਸੁਰਜੀਤ ਹਾਕੀ ਟੂਰਨਾਮੈਂਟ
  • ਹਰਮਨਪ੍ਰੀਤ ਸਣੇ ਕਈ ਓਲੰਪੀਅਨ ਦਿਖਾਉਣਗੇ ਜੌਹਰ
  • ਜੇਤੂ ਟੀਮ ਨੂੰ ਮਿਲਣਗੇ 6 ਲੱਖ ਰੁਪਏ, ਦਰਸ਼ਕਾਂ ਲਈ ਐਂਟਰੀ ਮੁਫ਼ਤ

ਜਲੰਧਰ: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਹੁਣ ਜਲੰਧਰ ਵਿੱਚ ਇੱਕ ਵਾਰ ਫਿਰ ਦੇਸ਼ ਦੇ ਨਾਮੀ ਹਾਕੀ ਖਿਡਾਰੀਆਂ ਦਾ ਜਲਵਾ ਦੇਖਣ ਨੂੰ ਮਿਲੇਗਾ। ਹਾਕੀ ਇੰਡੀਆ ਤੋਂ ਮਾਨਤਾ ਪ੍ਰਾਪਤ ਦੇਸ਼ ਦਾ ਵੱਕਾਰੀ ਏ-ਗ੍ਰੇਡ ਸੁਰਜੀਤ ਹਾਕੀ ਟੂਰਨਾਮੈਂਟ 22 ਤੋਂ 28 ਨਵੰਬਰ ਤੱਕ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਕਰਵਾਇਆ ਜਾਵੇਗਾ। ਇਸ ਵਾਰ ਟੂਰਨਾਮੈਂਟ ਵਿੱਚ ਦੇਸ਼ ਦੀਆਂ 13 ਪ੍ਰਮੁੱਖ ਟੀਮਾਂ ਖ਼ਿਤਾਬ ਲਈ ਮੁਕਾਬਲਾ ਕਰਨਗੀਆਂ। ਸੁਰਜੀਤ ਹਾਕੀ ਸੋਸਾਇਟੀ ਵੱਲੋਂ ਇਸ ਵਾਰ ਇਨਾਮੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਜੇਤੂ ਟੀਮ ਨੂੰ ਪਹਿਲਾਂ ਮਿਲਣ ਵਾਲੇ 5.50 ਲੱਖ ਰੁਪਏ ਦੀ ਬਜਾਏ ਹੁਣ 6 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਉਪ ਜੇਤੂ ਟੀਮ ਨੂੰ 2.50 ਲੱਖ ਰੁਪਏ ਅਤੇ ਟੂਰਨਾਮੈਂਟ ਦੇ ਸਰਵੋਤਮ ਖਿਡਾਰੀ ਨੂੰ 51 ਹਜ਼ਾਰ ਰੁਪਏ ਮਿਲਣਗੇ।

ਦਰਸ਼ਕਾਂ ਲਈ ਐਂਟਰੀ ਮੁਫ਼ਤ, ਕਾਰ ਜਿੱਤਣ ਦਾ ਵੀ ਮੌਕਾ
ਸੋਸਾਇਟੀ ਦੇ ਸੀਈਓ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਦਰਸ਼ਕਾਂ ਨੂੰ ਸਟੇਡੀਅਮ ਤੱਕ ਪਹੁੰਚਾਉਣ ਲਈ ਦਾਖ਼ਲਾ ਮੁਫ਼ਤ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ‘ਸੁਰਜੀਤ ਹਾਕੀ ਦੇਖੋ-ਕਾਰ ਜਿੱਤੋ’ ਮੁਹਿੰਮ ਤਹਿਤ ਦਰਸ਼ਕਾਂ ਲਈ ਕਾਰ, ਐੱਲਈਡੀ ਅਤੇ ਵਾਸ਼ਿੰਗ ਮਸ਼ੀਨ ਸਮੇਤ ਕਈ ਇਨਾਮ ਰੱਖੇ ਗਏ ਹਨ। ਟੂਰਨਾਮੈਂਟ ਵਿੱਚ ਸ਼ਾਮਲ 13 ਟੀਮਾਂ ਵਿੱਚੋਂ 11 ਨੂੰ ਚਾਰ ਪੂਲਾਂ ਵਿੱਚ ਵੰਡ ਕੇ ਸਿੱਧਾ ਲੀਗ ਪੜਾਅ ਵਿੱਚ ਜਗ੍ਹਾ ਦਿੱਤੀ ਗਈ ਹੈ, ਜਦਕਿ ਇੱਕ ਟੀਮ ਨਾਕਆਊਟ ਮੁਕਾਬਲੇ ਜਿੱਤ ਕੇ ਲੀਗ ਪੜਾਅ ਵਿੱਚ ਪਹੁੰਚੇਗੀ।

ਹਰਮਨਪ੍ਰੀਤ, ਮਨਪ੍ਰੀਤ ਤੇ ਹਾਰਦਿਕ ਸਣੇ ਕਈ ਸਿਤਾਰੇ ਖੇਡਣਗੇ
ਟੂਰਨਾਮੈਂਟ ਦਾ ਮੁੱਖ ਆਕਰਸ਼ਣ ਭਾਰਤੀ ਹਾਕੀ ਟੀਮ ਦੇ ਦਿੱਗਜ ਖਿਡਾਰੀ ਹੋਣਗੇ। ਪੰਜਾਬ ਪੁਲਿਸ ਵਿੱਚ ਡੀਐੱਸਪੀ ਵਜੋਂ ਤਾਇਨਾਤ ਭਾਰਤੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਤੋਂ ਇਲਾਵਾ ਮਨਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਦਿਲਪ੍ਰੀਤ ਸਿੰਘ ਪੰਜਾਬ ਪੁਲਿਸ ਦੀ ਟੀਮ ਵੱਲੋਂ ਖੇਡਦੇ ਨਜ਼ਰ ਆਉਣਗੇ। ਇਸੇ ਤਰ੍ਹਾਂ ਹਾਰਦਿਕ ਸਿੰਘ, ਸੁਖਜੀਤ ਸਿੰਘ ਅਤੇ ਜਰਮਨਜੀਤ ਸਿੰਘ ਵਰਗੇ ਓਲੰਪੀਅਨ ਵੀ ਵੱਖ-ਵੱਖ ਟੀਮਾਂ ਦਾ ਹਿੱਸਾ ਹੋਣਗੇ।

ਮੈਦਾਨ ਵਿੱਚ ਉਤਰਨ ਵਾਲੀਆਂ ਟੀਮਾਂ ਵਿੱਚ ਮੌਜੂਦਾ ਚੈਂਪੀਅਨ ਇੰਡੀਅਨ ਆਇਲ ਮੁੰਬਈ, ਉਪ ਜੇਤੂ ਭਾਰਤ ਪੈਟਰੋਲੀਅਮ ਮੁੰਬਈ, ਇੰਡੀਅਨ ਨੇਵੀ ਮੁੰਬਈ, ਬੀਐੱਸਐੱਫ ਜਲੰਧਰ, ਪੀਐੱਨਬੀ ਦਿੱਲੀ, ਸੀਏਜੀ ਦਿੱਲੀ, ਆਰਸੀਐੱਫ ਕਪੂਰਥਲਾ, ਸੀਆਰਪੀਐੱਫ ਦਿੱਲੀ, ਆਰਮੀ-11 ਦਿੱਲੀ, ਪੰਜਾਬ ਪੁਲਿਸ, ਪੰਜਾਬ ਐਂਡ ਸਿੰਧ ਬੈਂਕ ਦਿੱਲੀ, ਇੰਡੀਅਨ ਏਅਰ ਫੋਰਸ ਅਤੇ ਇੰਡੀਅਨ ਰੇਲਵੇ ਦਿੱਲੀ ਸ਼ਾਮਲ ਹਨ।

ਸੈਮੀਫਾਈਨਲ ਤੇ ਫਾਈਨਲ ਦਾ ਹੋਵੇਗਾ ਸਿੱਧਾ ਪ੍ਰਸਾਰਣ
27 ਅਤੇ 28 ਨਵੰਬਰ ਨੂੰ ਹੋਣ ਵਾਲੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲਿਆਂ ਦਾ ਟੀਵੀ ਚੈਨਲਾਂ ’ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਕਾਸ਼ਵਾਣੀ ਜਲੰਧਰ ਵੱਲੋਂ ਫਾਈਨਲ ਮੈਚ ਦੀ ਲਾਈਵ ਕੁਮੈਂਟਰੀ ਸੁਣਾਈ ਜਾਵੇਗੀ। 28 ਨਵੰਬਰ ਨੂੰ ਫਾਈਨਲ ਤੋਂ ਪਹਿਲਾਂ ਸ਼ਾਮ 5 ਵਜੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਆਪਣੀ ਲਾਈਵ ਪੇਸ਼ਕਾਰੀ ਦੇਣਗੇ।

Read Latest News and Breaking News at Daily Post TV, Browse for more News

Ad
Ad

Punjab District News