Journalism Of Hope
BREAKING NEWS
PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ......ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ.....ਨਸ਼ਾ ਵੇਚਣ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦੀ ਡੰਡਿਆਂ ਨਾਲ ਕੀਤੀ ਕੁੱਟਮਾਰ......ਮੈਂ ਹੀ ਪੰਨੂ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼, ਨਿਖਿਲ ਗੁਪਤਾ ਨੇ ਅਦਾਲਤ ਕੋਲ ਮੰਨੀ ਆਪਣੀ ਗ਼ਲਤੀ.....ਵੈਸਟਰਨ ਡਿਸਟਰਬੈਂਸ ਕਾਰਨ ਕਈ ਸੂਬਿਆਂ ’ਚ ਬਦਲਿਆ ਮੌਸਮ, ਮੀਂਹ ਤੇ ਬਰਫ਼ਬਾਰੀ ਦਾ ਅਲਰਟ.....IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, ਹੁਣ ਤੱਕ 5,835 ਘਟਨਾਵਾਂ ਦਰਜ

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਕਟਾਈ ਲਗਭਗ ਮੁਕੰਮਲ ਹੋਣ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪ੍ਰਸ਼ਾਸਨ ਵੱਲੋਂ ਸਖ਼ਤੀ ਅਤੇ ਕਾਰਵਾਈ ਦੇ ਦਾਅਵਿਆਂ ਦੇ ਬਾਵਜੂਦ 14 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ 5,835 ਘਟਨਾਵਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਸ ਸਮੇਂ ਤੱਕ ਸੂਬੇ ਵਿੱਚ ਕਰੀਬ 98 ਫੀਸਦੀ ਝੋਨੇ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, ਹੁਣ ਤੱਕ 5,835 ਘਟਨਾਵਾਂ ਦਰਜ

ਚੰਡੀਗੜ੍ਹ: ਪੰਜਾਬ ਵਿੱਚ ਝੋਨੇ ਦੀ ਕਟਾਈ ਲਗਭਗ ਮੁਕੰਮਲ ਹੋਣ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪ੍ਰਸ਼ਾਸਨ ਵੱਲੋਂ ਸਖ਼ਤੀ ਅਤੇ ਕਾਰਵਾਈ ਦੇ ਦਾਅਵਿਆਂ ਦੇ ਬਾਵਜੂਦ 14 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ 5,835 ਘਟਨਾਵਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ। ਇਸ ਸਮੇਂ ਤੱਕ ਸੂਬੇ ਵਿੱਚ ਕਰੀਬ 98 ਫੀਸਦੀ ਝੋਨੇ ਦੀ ਕਟਾਈ ਹੋ ਚੁੱਕੀ ਸੀ। ਪਿਛਲੇ ਸਾਲ ਇਸੇ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 4,826 ਘਟਨਾਵਾਂ ਦਰਜ ਹੋਈਆਂ ਸਨ। ਇਸ ਤਰ੍ਹਾਂ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 1,009 ਵੱਧ ਥਾਵਾਂ ’ਤੇ ਪਰਾਲੀ ਸਾੜੀ ਗਈ ਹੈ। ਦੂਜੇ ਪਾਸੇ, ਵਾਤਾਵਰਨ ਮੁਆਵਜ਼ੇ ਵਜੋਂ 1 ਕਰੋੜ 8 ਲੱਖ 55 ਹਜ਼ਾਰ ਰੁਪਏ ਦੇ ਜੁਰਮਾਨੇ ਲਾਏ ਗਏ, ਪਰ ਹੁਣ ਤੱਕ ਸਿਰਫ਼ 40 ਲੱਖ 40 ਹਜ਼ਾਰ ਰੁਪਏ ਹੀ ਵਸੂਲੇ ਜਾ ਸਕੇ ਹਨ।

ਫਿਰੋਜ਼ਪੁਰ, ਤਰਨਤਾਰਨ ਅਤੇ ਸੰਗਰੂਰ ’ਚ ਸਭ ਤੋਂ ਵੱਧ ਮਾਮਲੇ
ਜ਼ਿਲ੍ਹਾਵਾਰ ਅੰਕੜਿਆਂ ਅਨੁਸਾਰ ਫਿਰੋਜ਼ਪੁਰ 808 ਘਟਨਾਵਾਂ ਨਾਲ ਪਹਿਲੇ ਨੰਬਰ ’ਤੇ ਹੈ। ਤਰਨਤਾਰਨ ਵਿੱਚ 697 ਅਤੇ ਸੰਗਰੂਰ ਵਿੱਚ 678 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਬਠਿੰਡਾ ਵਿੱਚ 513, ਪਟਿਆਲਾ ਵਿੱਚ 391, ਬਰਨਾਲਾ ਵਿੱਚ 337 ਅਤੇ ਲੁਧਿਆਣਾ ਵਿੱਚ ਪਰਾਲੀ ਸਾੜਨ ਦੀਆਂ 300 ਘਟਨਾਵਾਂ ਸਾਹਮਣੇ ਆਈਆਂ ਹਨ।

ਇਨ੍ਹਾਂ ਸ਼ਹਿਰਾਂ ’ਚ AQI ਦਾ ਪੱਧਰ
ਹਵਾ ਦੀ ਗੁਣਵੱਤਾ ਦੇ ਅੰਕੜਿਆਂ ਮੁਤਾਬਕ ਖੰਨਾ ਦਾ ਹਵਾ ਗੁਣਵੱਤਾ ਸੂਚਕ ਅੰਕ (AQI) 255 ਦਰਜ ਕੀਤਾ ਗਿਆ। ਪਟਿਆਲਾ ਵਿੱਚ ਇਹ 242, ਲੁਧਿਆਣਾ ਵਿੱਚ 208, ਮੰਡੀ ਗੋਬਿੰਦਗੜ੍ਹ ਵਿੱਚ 186 ਅਤੇ ਅੰਮ੍ਰਿਤਸਰ ਵਿੱਚ 148 ਰਿਹਾ।

Read Latest News and Breaking News at Daily Post TV, Browse for more News

Ad
Ad

Punjab District News