Journalism Of Hope
BREAKING NEWS
PUNBUS/PRTC ਦੇ ਕੱਚੇ ਮੁਲਾਜ਼ਮਾਂ ਦੀ 16 ਨਵੰਬਰ ਤੋਂ ਹੋਣ ਵਾਲੀ ਤਿੰਨ ਰੋਜ਼ਾ ਹੜਤਾਲ ਮੁਲਤਵੀ......ਅਮਿਤਾਭ ਬੱਚਨ ਦੇ ਘਰ ਗੋਲੀਬਾਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ.....ਨਸ਼ਾ ਵੇਚਣ ਦੇ ਸ਼ੱਕ ’ਚ ਨਿਹੰਗ ਸਿੰਘ ਨੇ ਨੌਜਵਾਨ ਦੀ ਡੰਡਿਆਂ ਨਾਲ ਕੀਤੀ ਕੁੱਟਮਾਰ......ਮੈਂ ਹੀ ਪੰਨੂ ਨੂੰ ਮਾਰਨ ਦੀ ਰਚੀ ਸੀ ਸਾਜ਼ਿਸ਼, ਨਿਖਿਲ ਗੁਪਤਾ ਨੇ ਅਦਾਲਤ ਕੋਲ ਮੰਨੀ ਆਪਣੀ ਗ਼ਲਤੀ.....ਵੈਸਟਰਨ ਡਿਸਟਰਬੈਂਸ ਕਾਰਨ ਕਈ ਸੂਬਿਆਂ ’ਚ ਬਦਲਿਆ ਮੌਸਮ, ਮੀਂਹ ਤੇ ਬਰਫ਼ਬਾਰੀ ਦਾ ਅਲਰਟ.....IPL ਦੇ ਸੰਸਥਾਪਕ ਅਤੇ ਭਾਰਤ ਤੋਂ ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟੇਨ ਦੀ ਨਾਗਰਿਕਤਾ

ਕ੍ਰਿਕਟਰ ਹਰਮਨਪ੍ਰੀਤ ਕੌਰ ਦੇ ਨਾਂ ਇੱਕ ਹੋਰ ਇਤਿਹਾਸਕ ਪ੍ਰਾਪਤੀ, ਮੋਮ ਦੇ ਬੁੱਤ ਦਾ ਖੁਦ ਕੀਤਾ ਉਦਘਾਟਨ

ਜੈਪੁਰ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਹਰਮਨਪ੍ਰੀਤ ਕੌਰ ਨੇ ਇੱਕ ਹੋਰ ਇਤਿਹਾਸਕ ਉਪਲਬਧੀ ਆਪਣੇ ਨਾਂ ਕਰ ਲਈ ਹੈ। ਉਹ ਦੁਨੀਆ ਦੀ ਪਹਿਲੀ ਮਹਿਲਾ ਕ੍ਰਿਕਟਰ ਬਣ ਗਈ ਹੈ, ਜਿਸ ਦਾ ਲਾਈਫ-ਸਾਈਜ਼ ਮੋਮ ਦਾ ਬੁੱਤ ਤਿਆਰ ਕੀਤਾ ਗਿਆ ਹੈ। ਜੈਪੁਰ ਦੇ ਨਾਹਰਗੜ੍ਹ ਕਿਲ੍ਹੇ ਵਿੱਚ ਸਥਿਤ ‘ਹਿਸਟੋਰਿਕਾ-ਸਟੈਪ ਇਨਟੂ ਹਿਸਟਰੀ’ ਵੈਕਸ ਮਿਊਜ਼ੀਅਮ ਵਿੱਚ ਇਸ ਪ੍ਰਤਿਮਾ ਦਾ ਉਦਘਾਟਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕ੍ਰਿਕਟਰ ਹਰਮਨਪ੍ਰੀਤ ਕੌਰ ਦੇ ਨਾਂ ਇੱਕ ਹੋਰ ਇਤਿਹਾਸਕ ਪ੍ਰਾਪਤੀ, ਮੋਮ ਦੇ ਬੁੱਤ ਦਾ ਖੁਦ ਕੀਤਾ ਉਦਘਾਟਨ

ਜੈਪੁਰ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਹਰਮਨਪ੍ਰੀਤ ਕੌਰ ਨੇ ਇੱਕ ਹੋਰ ਇਤਿਹਾਸਕ ਉਪਲਬਧੀ ਆਪਣੇ ਨਾਂ ਕਰ ਲਈ ਹੈ। ਉਹ ਦੁਨੀਆ ਦੀ ਪਹਿਲੀ ਮਹਿਲਾ ਕ੍ਰਿਕਟਰ ਬਣ ਗਈ ਹੈ, ਜਿਸ ਦਾ ਲਾਈਫ-ਸਾਈਜ਼ ਮੋਮ ਦਾ ਬੁੱਤ ਤਿਆਰ ਕੀਤਾ ਗਿਆ ਹੈ। ਜੈਪੁਰ ਦੇ ਨਾਹਰਗੜ੍ਹ ਕਿਲ੍ਹੇ ਵਿੱਚ ਸਥਿਤ ‘ਹਿਸਟੋਰਿਕਾ-ਸਟੈਪ ਇਨਟੂ ਹਿਸਟਰੀ’ ਵੈਕਸ ਮਿਊਜ਼ੀਅਮ ਵਿੱਚ ਇਸ ਪ੍ਰਤਿਮਾ ਦਾ ਉਦਘਾਟਨ ਖੁਦ ਹਰਮਨਪ੍ਰੀਤ ਕੌਰ ਨੇ ਕੀਤਾ। ਇਸ ਮੋਮ ਦੇ ਬੁੱਤ ਨੂੰ ਮਿਊਜ਼ੀਅਮ ਵਿੱਚ ਸਥਾਈ ਤੌਰ ’ਤੇ ਰੱਖਿਆ ਜਾਵੇਗਾ। ਸਾਲ 2025 ਵਿੱਚ ਭਾਰਤੀ ਮਹਿਲਾ ਟੀਮ ਨੂੰ ਪਹਿਲੀ ਵਾਰ ਵਨਡੇ ਵਿਸ਼ਵ ਕੱਪ ਦਾ ਖਿਤਾਬ ਦਿਵਾਉਣ ਵਾਲੀ ਹਰਮਨਪ੍ਰੀਤ ਲਈ ਇਹ ਪ੍ਰਾਪਤੀ ਉਨ੍ਹਾਂ ਦੇ ਸ਼ਾਨਦਾਰ ਕ੍ਰਿਕਟ ਕਰੀਅਰ ਵਿੱਚ ਇੱਕ ਹੋਰ ਯਾਦਗਾਰ ਅਧਿਆਇ ਹੈ।

ਅਸਲੀ ਦਿੱਖ ਦੇਣ ਲਈ ਲਏ ਗਏ ਸਰੀਰ ਦੇ ਮਾਪ
ਹਰਮਨਪ੍ਰੀਤ ਦੀ ਪ੍ਰਤਿਮਾ ਨੂੰ ਹੂ-ਬ-ਹੂ ਅਸਲੀ ਰੂਪ ਦੇਣ ਲਈ ਹਿਸਟੋਰਿਕਾ ਮਿਊਜ਼ੀਅਮ ਦੀ ਮਾਹਿਰ ਟੀਮ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਦੇ ਸਰੀਰ ਦੇ ਸਹੀ ਮਾਪ ਲਏ ਗਏ ਅਤੇ ਵੱਖ-ਵੱਖ ਕੋਣਾਂ ਤੋਂ ਤਸਵੀਰਾਂ ਤੇ ਵੀਡੀਓ ਬਣਾਈਆਂ ਗਈਆਂ। ਇਸ ਤੋਂ ਬਾਅਦ ਉਨ੍ਹਾਂ ਦੀ ਸਰੀਰਕ ਬਣਤਰ, ਚਿਹਰੇ ਦੇ ਹਾਵ-ਭਾਵ ਅਤੇ ਕ੍ਰਿਕਟ ਖੇਡਣ ਦੇ ਅੰਦਾਜ਼ ਨੂੰ ਧਿਆਨ ਵਿੱਚ ਰੱਖਦਿਆਂ ਮੋਮ ਦਾ ਬੁੱਤ ਤਿਆਰ ਕੀਤਾ ਗਿਆ।

ਨੌਜਵਾਨ ਕੁੜੀਆਂ ਲਈ ਪ੍ਰੇਰਣਾ
ਮਿਊਜ਼ੀਅਮ ਦੇ ਸੰਸਥਾਪਕ ਅਨੂਪ ਸ਼੍ਰੀਵਾਸਤਵ ਮੁਤਾਬਕ ਹਰਮਨਪ੍ਰੀਤ ਕੌਰ ਸਿਰਫ਼ ਇੱਕ ਸਫਲ ਕ੍ਰਿਕਟਰ ਹੀ ਨਹੀਂ, ਸਗੋਂ ਦੇਸ਼ ਦੀਆਂ ਕਰੋੜਾਂ ਕੁੜੀਆਂ ਅਤੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਵੀ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਤਿਮਾ ਨੂੰ ਸਥਾਪਤ ਕਰਨ ਦਾ ਮੁੱਖ ਮਕਸਦ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਆਪਣੇ ਸੁਪਨੇ ਪੂਰੇ ਕਰਨ ਲਈ ਉਤਸ਼ਾਹਿਤ ਕਰਨਾ ਹੈ। ਨਾਹਰਗੜ੍ਹ ਕਿਲ੍ਹੇ ਵਿੱਚ ਸਥਿਤ ਇਸ ਮਿਊਜ਼ੀਅਮ ਵਿੱਚ ਪਹਿਲਾਂ ਹੀ ਸਚਿਨ ਤੇਂਦੁਲਕਰ, ਮਹਿੰਦਰ ਸਿੰਘ ਧੋਨੀ, ਵਿਰਾਟ ਕੋਹਲੀ, ਕਲਪਨਾ ਚਾਵਲਾ ਅਤੇ ਸਾਇਨਾ ਨੇਹਵਾਲ ਸਮੇਤ 48 ਤੋਂ ਵੱਧ ਪ੍ਰਸਿੱਧ ਹਸਤੀਆਂ ਦੇ ਮੋਮ ਦੇ ਬੁੱਤ ਮੌਜੂਦ ਹਨ। ਹੁਣ ਵਿਸ਼ਵ ਕੱਪ ਜੇਤੂ ਕਪਤਾਨ ਮਹਿੰਦਰ ਸਿੰਘ ਧੋਨੀ ਅਤੇ ਹਰਮਨਪ੍ਰੀਤ ਕੌਰ ਦੀਆਂ ਪ੍ਰਤਿਮਾਵਾਂ ਇੱਕੋ ਮਿਊਜ਼ੀਅਮ ਵਿੱਚ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਨਗੀਆਂ।

ਇਸ ਇਤਿਹਾਸਕ ਪ੍ਰਤਿਮਾ ਰਾਹੀਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਅਤੇ ਕ੍ਰਿਕਟ ਪ੍ਰੇਮੀਆਂ ਨੂੰ ਮਹਿਲਾ ਕ੍ਰਿਕਟ ਦੀ ਇਸ ਉਪਲਬਧੀ ਅਤੇ ਹਰਮਨਪ੍ਰੀਤ ਦੇ ਵਿਸ਼ਵ ਕੱਪ ਜੇਤੂ ਸਫ਼ਰ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲੇਗਾ।

Read Latest News and Breaking News at Daily Post TV, Browse for more News

Ad
Ad

Punjab District News