Journalism Of Hope
BREAKING NEWS
MP ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਮਾਮਲੇ ’ਚ ਅੱਜ ਅਦਾਲਤ ’ਚ ਦਾਇਰ ਕੀਤੀ ਜਾਵੇਗੀ ਅਰਜ਼ੀ......ਦਿਲਜੀਤ ਦੋਸਾਂਝ ਨੇ ਧਮਕੀਆਂ ਦੇ ਬਾਵਜੂਦ ਇੰਦੌਰ ਕੰਸਰਟ ਕੀਤਾ ਪੂਰਾ, ਗੀਤਾਂ ’ਤੇ ਝੂਮੇ ਪ੍ਰਸ਼ੰਸਕ.....ਕ੍ਰਿਕਟਰ ਹਰਮਨਪ੍ਰੀਤ ਕੌਰ ਦੇ ਨਾਂ ਇੱਕ ਹੋਰ ਇਤਿਹਾਸਕ ਪ੍ਰਾਪਤੀ, ਮੋਮ ਦੇ ਬੁੱਤ ਦਾ ਖੁਦ ਕੀਤਾ ਉਦਘਾਟਨ.......ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, ਹੁਣ ਤੱਕ 5,835 ਘਟਨਾਵਾਂ ਦਰਜ.....ਪੰਜਾਬ ਵਿੱਚ ਸਾਈਬਰ ਠੱਗੀਆਂ ਦੇ ਮਾਮਲਿਆਂ ’ਚ 74 ਫੀਸਦੀ ਵਾਧਾ, ਰੋਜ਼ਾਨਾ ਮਿਲ ਰਹੀਆਂ 2 ਤੋਂ 3 ਨਵੀਆਂ ਸ਼ਿਕਾਇਤਾਂ......ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ਜਨਗਣਨਾ: 15 ਦਿਨਾਂ ਤੱਕ ਘਰ ਬੈਠੇ ਆਨਲਾਈਨ ਭਰੀ ਜਾ ਸਕੇਗੀ ਜਾਣਕਾਰੀ.......ਸੁਖਬੀਰ ਬਾਦਲ ’ਤੇ ਹੋਏ ਹਮਲਿਆਂ ਦੀ NIA ਜਾਂਚ ਦੀ ਮੰਗ......ਪੰਜਾਬ ਚੋਣਾਂ 2027: ਭਾਜਪਾ ਨੇ 13 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਕੀਤਾ ਐਲਾਨ

ਪੰਜਾਬ ‘ਚ ਅਵਾਰਾ ਕੁੱਤਿਆਂ ਦਾ ਕਹਿਰ ਜਾਰੀ, 3 ਬੱਚਿਆਂ ਨੂੰ ਵੱਢਿਆ, 1 ਦੀ ਹਾਲਤ ਗੰਭੀਰ

7 ਅਤੇ 16 ਸਾਲ ਦੇ ਤਿੰਨ ਬੱਚੇ ਹੋਏ ਜ਼ਖ਼ਮੀ, ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਕੀਤਾ ਗਿਆ ਰੈਫਰ Sultanpur Lodhi Stray Dog Attack; ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਮਹੱਲਾ ਸਿੱਖਾਂ ਵਿਖੇ ਅਵਾਰਾ ਕੁੱਤੇ ਵੱਲੋਂ ਤਿੰਨ ਬੱਚਿਆਂ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਵੱਢਣ ਦੀ ਘਟਨਾ ਸਾਹਮਣੇ ਆਈ ਹੈ। ਇਸ ਹਮਲੇ ਵਿੱਚ ਤਿੰਨੋਂ ਬੱਚੇ ਜ਼ਖ਼ਮੀ ਹੋ ਗਏ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ ਅਵਾਰਾ ਕੁੱਤਿਆਂ ਦਾ ਕਹਿਰ ਜਾਰੀ, 3 ਬੱਚਿਆਂ ਨੂੰ ਵੱਢਿਆ, 1 ਦੀ ਹਾਲਤ ਗੰਭੀਰ

7 ਅਤੇ 16 ਸਾਲ ਦੇ ਤਿੰਨ ਬੱਚੇ ਹੋਏ ਜ਼ਖ਼ਮੀ, ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਕੀਤਾ ਗਿਆ ਰੈਫਰ

Sultanpur Lodhi Stray Dog Attack; ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਮਹੱਲਾ ਸਿੱਖਾਂ ਵਿਖੇ ਅਵਾਰਾ ਕੁੱਤੇ ਵੱਲੋਂ ਤਿੰਨ ਬੱਚਿਆਂ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਵੱਢਣ ਦੀ ਘਟਨਾ ਸਾਹਮਣੇ ਆਈ ਹੈ। ਇਸ ਹਮਲੇ ਵਿੱਚ ਤਿੰਨੋਂ ਬੱਚੇ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਤਿੰਨ ਬੱਚੇ ਕੁੱਤੇ ਦੇ ਹਮਲੇ ਦਾ ਬਣੇ ਸ਼ਿਕਾਰ

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀਆਂ ਦੀ ਪਛਾਣ ਵੰਸ਼ਦੀਪ (7), ਪੁੱਤਰ ਗੁਰਪ੍ਰੀਤ ਸਿੰਘ, ਵਾਸੀ ਮਹੱਲਾ ਸਿੱਖਾਂ, ਸਮਰਪ੍ਰੀਤ ਸਿੰਘ (16), ਪੁੱਤਰ ਲਫ਼ਤਾਨ ਸਿੰਘ, ਵਾਸੀ ਕਰਮਜੀਤਪੁਰ ਅਤੇ ਸਹਜਦੀਪ (7), ਪੁੱਤਰ ਮਨਦੀਪ ਸਿੰਘ, ਵਾਸੀ ਮਹੱਲਾ ਸੱਥ ਰੰਗੜਾ ਵਜੋਂ ਹੋਈ ਹੈ। ਘਟਨਾ ਤੋਂ ਤੁਰੰਤ ਬਾਅਦ ਤਿੰਨਾਂ ਬੱਚਿਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ।

ਇੱਕ ਬੱਚੇ ਦੀ ਹਾਲਤ ਗੰਭੀਰ, ਦੋ ਨੂੰ ਮਿਲੀ ਛੁੱਟੀ

ਸਿਵਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਬੱਚਿਆਂ ਦਾ ਇਲਾਜ ਕੀਤਾ ਗਿਆ। ਇਸ ਦੌਰਾਨ ਇੱਕ ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਬਿਹਤਰ ਇਲਾਜ ਲਈ ਅਗਲੇ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਦਕਿ ਬਾਕੀ ਦੋ ਬੱਚਿਆਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ।

ਅਵਾਰਾ ਕੁੱਤਿਆਂ ਦੀ ਸਮੱਸਿਆ ‘ਤੇ ਉੱਠੇ ਸਵਾਲ

ਇਸ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਵਧ ਰਹੀ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ, ਤਾਂ ਜੋ ਬੱਚਿਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News