Journalism Of Hope
BREAKING NEWS
MP ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਮਾਮਲੇ ’ਚ ਅੱਜ ਅਦਾਲਤ ’ਚ ਦਾਇਰ ਕੀਤੀ ਜਾਵੇਗੀ ਅਰਜ਼ੀ......ਦਿਲਜੀਤ ਦੋਸਾਂਝ ਨੇ ਧਮਕੀਆਂ ਦੇ ਬਾਵਜੂਦ ਇੰਦੌਰ ਕੰਸਰਟ ਕੀਤਾ ਪੂਰਾ, ਗੀਤਾਂ ’ਤੇ ਝੂਮੇ ਪ੍ਰਸ਼ੰਸਕ.....ਕ੍ਰਿਕਟਰ ਹਰਮਨਪ੍ਰੀਤ ਕੌਰ ਦੇ ਨਾਂ ਇੱਕ ਹੋਰ ਇਤਿਹਾਸਕ ਪ੍ਰਾਪਤੀ, ਮੋਮ ਦੇ ਬੁੱਤ ਦਾ ਖੁਦ ਕੀਤਾ ਉਦਘਾਟਨ.......ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, ਹੁਣ ਤੱਕ 5,835 ਘਟਨਾਵਾਂ ਦਰਜ.....ਪੰਜਾਬ ਵਿੱਚ ਸਾਈਬਰ ਠੱਗੀਆਂ ਦੇ ਮਾਮਲਿਆਂ ’ਚ 74 ਫੀਸਦੀ ਵਾਧਾ, ਰੋਜ਼ਾਨਾ ਮਿਲ ਰਹੀਆਂ 2 ਤੋਂ 3 ਨਵੀਆਂ ਸ਼ਿਕਾਇਤਾਂ......ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ਜਨਗਣਨਾ: 15 ਦਿਨਾਂ ਤੱਕ ਘਰ ਬੈਠੇ ਆਨਲਾਈਨ ਭਰੀ ਜਾ ਸਕੇਗੀ ਜਾਣਕਾਰੀ.......ਸੁਖਬੀਰ ਬਾਦਲ ’ਤੇ ਹੋਏ ਹਮਲਿਆਂ ਦੀ NIA ਜਾਂਚ ਦੀ ਮੰਗ......ਪੰਜਾਬ ਚੋਣਾਂ 2027: ਭਾਜਪਾ ਨੇ 13 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਕੀਤਾ ਐਲਾਨ

Punjab News: ਸ਼ਰਧਾਲੂਆਂ ਨਾਲ ਭਰਿਆ ਟੈਂਪੂ ਟਿੱਪਰ ਨਾਲ ਟਕਰਾਇਆ, 3 ਦੀ ਮੌਤ

7 ਲੋਕ ਜ਼ਖ਼ਮੀ, ਮ੍ਰਿਤਕਾਂ ‘ਚ 2 ਨਾਬਾਲਗ ਲੜਕੇ ਤੇ ਇੱਕ ਮਹਿਲਾ ਸ਼ਾਮਲ; ਹਾਦਸੇ ਤੋਂ ਬਾਅਦ ਡਰਾਈਵਰ ਫ਼ਰਾਰ Ludhiana Accident; ਲੁਧਿਆਣਾ ਦੇ ਮਾਛੀਵਾੜਾ ਵਿੱਚ ਦੇਰ ਰਾਤ ਸ਼ਰਧਾਲੂਆਂ ਨਾਲ ਭਰਿਆ ਇੱਕ ਮਹਿੰਦਰਾ ਪਿਕਅੱਪ ਟੈਂਪੂ ਸੜਕ ਕਿਨਾਰੇ ਖੜ੍ਹੇ ਟਿੱਪਰ ਨਾਲ ਟਕਰਾ ਗਿਆ। ਇਸ ਭਿਆਨਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖ਼ਮੀ ਹੋ ਗਏ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Punjab News: ਸ਼ਰਧਾਲੂਆਂ ਨਾਲ ਭਰਿਆ ਟੈਂਪੂ ਟਿੱਪਰ ਨਾਲ ਟਕਰਾਇਆ, 3 ਦੀ ਮੌਤ

7 ਲੋਕ ਜ਼ਖ਼ਮੀ, ਮ੍ਰਿਤਕਾਂ ‘ਚ 2 ਨਾਬਾਲਗ ਲੜਕੇ ਤੇ ਇੱਕ ਮਹਿਲਾ ਸ਼ਾਮਲ; ਹਾਦਸੇ ਤੋਂ ਬਾਅਦ ਡਰਾਈਵਰ ਫ਼ਰਾਰ

Ludhiana Accident; ਲੁਧਿਆਣਾ ਦੇ ਮਾਛੀਵਾੜਾ ਵਿੱਚ ਦੇਰ ਰਾਤ ਸ਼ਰਧਾਲੂਆਂ ਨਾਲ ਭਰਿਆ ਇੱਕ ਮਹਿੰਦਰਾ ਪਿਕਅੱਪ ਟੈਂਪੂ ਸੜਕ ਕਿਨਾਰੇ ਖੜ੍ਹੇ ਟਿੱਪਰ ਨਾਲ ਟਕਰਾ ਗਿਆ। ਇਸ ਭਿਆਨਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਇੱਕ ਮਹਿਲਾ ਅਤੇ ਦੋ ਨਾਬਾਲਗ ਲੜਕੇ ਸ਼ਾਮਲ ਹਨ। ਤਿੰਨੇ ਟੈਂਪੂ ਦੀ ਅਗਲੀ ਸੀਟ ‘ਤੇ ਬੈਠੇ ਸਨ।

ਮ੍ਰਿਤਕਾਂ ਦੀ ਪਛਾਣ ਮੁੰਨਾ ਕੁਮਾਰ (13), ਗੌਰਵ ਕੁਮਾਰ (17) ਅਤੇ ਮਧੂ ਦੇਵੀ (35) ਵਜੋਂ ਹੋਈ ਹੈ। ਤਿੰਨੇ ਮਾਛੀਵਾੜਾ ਦੀ ਗੁਰੂ ਕਾਲੋਨੀ ਦੇ ਰਹਿਣ ਵਾਲੇ ਸਨ। ਜ਼ਖ਼ਮੀਆਂ ਨੂੰ ਇਲਾਜ ਲਈ ਮਾਛੀਵਾੜਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਕੁਝ ਜ਼ਖ਼ਮੀਆਂ ਨੂੰ ਚੰਡੀਗੜ੍ਹ ਅਤੇ ਲੁਧਿਆਣਾ ਰੈਫ਼ਰ ਕੀਤੇ ਜਾਣ ਦੀ ਜਾਣਕਾਰੀ ਹੈ।

ਨੈਣਾ ਦੇਵੀ ਤੋਂ ਵਾਪਸ ਆ ਰਹੇ ਸਨ ਸ਼ਰਧਾਲੂ

ਜਾਣਕਾਰੀ ਅਨੁਸਾਰ ਟੈਂਪੂ ਵਿੱਚ ਸਵਾਰ ਸਾਰੇ ਲੋਕ ਨੈਣਾ ਦੇਵੀ ਦੇ ਦਰਸ਼ਨ ਕਰਕੇ ਮਾਛੀਵਾੜਾ ਵਾਪਸ ਆ ਰਹੇ ਸਨ। ਇਸੇ ਦੌਰਾਨ ਮਾਛੀਵਾੜਾ ਨੇੜੇ ਸੜਕ ‘ਤੇ ਖੜ੍ਹੇ ਇੱਕ ਟਿੱਪਰ ਨਾਲ ਟੈਂਪੂ ਦੀ ਟੱਕਰ ਹੋ ਗਈ। ਹਾਦਸੇ ਵਿੱਚ ਟੈਂਪੂ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਸਵਾਰੀਆਂ ਨੇ ਡਰਾਈਵਰ ‘ਤੇ ਲਾਏ ਲਾਪਰਵਾਹੀ ਦੇ ਦੋਸ਼

ਟੈਂਪੂ ਵਿੱਚ ਸਵਾਰ ਲੋਕਾਂ ਨੇ ਦੋਸ਼ ਲਾਇਆ ਕਿ ਡਰਾਈਵਰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾ ਰਿਹਾ ਸੀ। ਉਨ੍ਹਾਂ ਮੁਤਾਬਕ ਕੀਰਤਪੁਰ ਨੇੜੇ ਵੀ ਹਾਦਸਾ ਹੁੰਦੇ-ਹੁੰਦੇ ਬਚਿਆ ਸੀ। ਕੁਝ ਸਵਾਰੀਆਂ ਨੇ ਡਰਾਈਵਰ ਨੂੰ ਗੱਡੀ ਚਲਾਉਣ ਤੋਂ ਰੋਕਣ ਦੀ ਕੋਸ਼ਿਸ਼ ਕਰਦਿਆਂ ਖੁਦ ਗੱਡੀ ਚਲਾਉਣ ਦੀ ਪੇਸ਼ਕਸ਼ ਵੀ ਕੀਤੀ, ਪਰ ਡਰਾਈਵਰ ਨਹੀਂ ਮੰਨਿਆ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।

ਜ਼ਖ਼ਮੀ ਨੇ ਦੱਸਿਆ ਕਿਵੇਂ ਵਾਪਰਿਆ ਹਾਦਸਾ

ਜ਼ਖ਼ਮੀ ਕਮਲੇਸ਼ ਕੁਮਾਰ ਨੇ ਦੱਸਿਆ ਕਿ ਸਾਰੇ ਲੋਕ ਸੋਮਵਾਰ ਸਵੇਰੇ 10 ਵਜੇ ਨੈਣਾ ਦੇਵੀ ਗਏ ਸਨ। ਵਾਪਸੀ ਦੌਰਾਨ ਮਹਿੰਦਰਾ ਪਿਕਅੱਪ ਟੈਂਪੂ ਵਿੱਚ 30 ਲੋਕ ਸਵਾਰ ਸਨ। ਉਨ੍ਹਾਂ ਮੁਤਾਬਕ ਗੱਡੀ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਅਤੇ ਡਰਾਈਵਰ ਨੇ ਪਿੱਛੇ ਤੋਂ ਸਿੱਧੀ ਟਿੱਪਰ ਵਿੱਚ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਬਾਕੀ ਸਵਾਰੀਆਂ ਵੀ ਜ਼ਖ਼ਮੀ ਹੋ ਗਈਆਂ।

ਕਮਲੇਸ਼ ਕੁਮਾਰ ਨੇ ਇਹ ਵੀ ਦੱਸਿਆ ਕਿ ਐਂਬੂਲੈਂਸ ਲਈ ਕਈ ਵਾਰ ਫ਼ੋਨ ਕੀਤਾ ਗਿਆ, ਪਰ ਐਂਬੂਲੈਂਸ ਨਹੀਂ ਪਹੁੰਚੀ। ਇਸ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਸੜਕ ਤੋਂ ਲੰਘ ਰਹੀਆਂ ਗੱਡੀਆਂ ਰੋਕ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।

Read Latest News and Breaking News at Daily Post TV, Browse for more News

Ad
Ad

Punjab District News