Journalism Of Hope
BREAKING NEWS
MP ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਮਾਮਲੇ ’ਚ ਅੱਜ ਅਦਾਲਤ ’ਚ ਦਾਇਰ ਕੀਤੀ ਜਾਵੇਗੀ ਅਰਜ਼ੀ......ਦਿਲਜੀਤ ਦੋਸਾਂਝ ਨੇ ਧਮਕੀਆਂ ਦੇ ਬਾਵਜੂਦ ਇੰਦੌਰ ਕੰਸਰਟ ਕੀਤਾ ਪੂਰਾ, ਗੀਤਾਂ ’ਤੇ ਝੂਮੇ ਪ੍ਰਸ਼ੰਸਕ.....ਕ੍ਰਿਕਟਰ ਹਰਮਨਪ੍ਰੀਤ ਕੌਰ ਦੇ ਨਾਂ ਇੱਕ ਹੋਰ ਇਤਿਹਾਸਕ ਪ੍ਰਾਪਤੀ, ਮੋਮ ਦੇ ਬੁੱਤ ਦਾ ਖੁਦ ਕੀਤਾ ਉਦਘਾਟਨ.......ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, ਹੁਣ ਤੱਕ 5,835 ਘਟਨਾਵਾਂ ਦਰਜ.....ਪੰਜਾਬ ਵਿੱਚ ਸਾਈਬਰ ਠੱਗੀਆਂ ਦੇ ਮਾਮਲਿਆਂ ’ਚ 74 ਫੀਸਦੀ ਵਾਧਾ, ਰੋਜ਼ਾਨਾ ਮਿਲ ਰਹੀਆਂ 2 ਤੋਂ 3 ਨਵੀਆਂ ਸ਼ਿਕਾਇਤਾਂ......ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ਜਨਗਣਨਾ: 15 ਦਿਨਾਂ ਤੱਕ ਘਰ ਬੈਠੇ ਆਨਲਾਈਨ ਭਰੀ ਜਾ ਸਕੇਗੀ ਜਾਣਕਾਰੀ.......ਸੁਖਬੀਰ ਬਾਦਲ ’ਤੇ ਹੋਏ ਹਮਲਿਆਂ ਦੀ NIA ਜਾਂਚ ਦੀ ਮੰਗ......ਪੰਜਾਬ ਚੋਣਾਂ 2027: ਭਾਜਪਾ ਨੇ 13 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਕੀਤਾ ਐਲਾਨ

500 ਰੁਪਏ ਦੀ ਟਿਕਟ ਨੇ ਬਦਲੀ ਟਿੱਪਰ ਡਰਾਈਵਰ ਦੀ ਕਿਸਮਤ, ਜਿੱਤੇ 12 ਕਰੋੜ

ਡੇਰਾਬੱਸੀ ਦੇ ਹੁਮਾਯੂੰਪੁਰ ਪਿੰਡ ਦੇ ਬਲਜਿੰਦਰ ਸਿੰਘ ਨੇ 500 ਰੁਪਏ ਦੀ ਟਿਕਟ ਨਾਲ ਜਿੱਤਿਆ ਦੀਵਾਲੀ ਬੰਪਰ ਦਾ ਪਹਿਲਾ ਇਨਾਮ ਮੋਹਾਲੀ ਦੇ ਇੱਕ ਟਿੱਪਰ ਡਰਾਈਵਰ ਦੀ 12 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। ਡੇਰਾਬੱਸੀ ਨੇੜਲੇ ਪਿੰਡ ਹੁਮਾਯੂੰਪੁਰ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਦੀਵਾਲੀ ਬੰਪਰ ਲਾਟਰੀ ਦਾ ਪਹਿਲਾ ਇਨਾਮ ਜਿੱਤਿਆ ਹੈ। ਸੋਮਵਾਰ ਰਾਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
500 ਰੁਪਏ ਦੀ ਟਿਕਟ ਨੇ ਬਦਲੀ ਟਿੱਪਰ ਡਰਾਈਵਰ ਦੀ ਕਿਸਮਤ, ਜਿੱਤੇ 12 ਕਰੋੜ

ਡੇਰਾਬੱਸੀ ਦੇ ਹੁਮਾਯੂੰਪੁਰ ਪਿੰਡ ਦੇ ਬਲਜਿੰਦਰ ਸਿੰਘ ਨੇ 500 ਰੁਪਏ ਦੀ ਟਿਕਟ ਨਾਲ ਜਿੱਤਿਆ ਦੀਵਾਲੀ ਬੰਪਰ ਦਾ ਪਹਿਲਾ ਇਨਾਮ

ਮੋਹਾਲੀ ਦੇ ਇੱਕ ਟਿੱਪਰ ਡਰਾਈਵਰ ਦੀ 12 ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। ਡੇਰਾਬੱਸੀ ਨੇੜਲੇ ਪਿੰਡ ਹੁਮਾਯੂੰਪੁਰ ਦੇ ਰਹਿਣ ਵਾਲੇ ਬਲਜਿੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਦੀਵਾਲੀ ਬੰਪਰ ਲਾਟਰੀ ਦਾ ਪਹਿਲਾ ਇਨਾਮ ਜਿੱਤਿਆ ਹੈ। ਸੋਮਵਾਰ ਰਾਤ ਕਰੀਬ 11 ਵਜੇ ਉਨ੍ਹਾਂ ਨੂੰ ਲਾਟਰੀ ਨਿਕਲਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।

ਬਲਜਿੰਦਰ ਸਿੰਘ ਨੇ ਹੰਡੇਸਰਾ ਦੇ ਇੱਕ ਲਾਟਰੀ ਵਿਕਰੇਤਾ ਤੋਂ 500 ਰੁਪਏ ਦੀ ਟਿਕਟ ਖਰੀਦੀ ਸੀ। 45 ਸਾਲਾ ਬਲਜਿੰਦਰ ਖੇਤੀਬਾੜੀ ਦੇ ਨਾਲ-ਨਾਲ ਟਿੱਪਰ ਵੀ ਚਲਾਉਂਦੇ ਹਨ। ਉਹ ਦੋ ਬੱਚਿਆਂ ਦੇ ਪਿਤਾ ਹਨ। ਉਨ੍ਹਾਂ ਦਾ ਪਰਿਵਾਰ ਪਿਛਲੇ 15 ਸਾਲਾਂ ਤੋਂ ਲਾਟਰੀ ਦੀਆਂ ਟਿਕਟਾਂ ਖਰੀਦ ਰਿਹਾ ਸੀ।

ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਲਾਟਰੀ ਇਨਾਮ

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਇਤਿਹਾਸ ਵਿੱਚ 12 ਕਰੋੜ ਰੁਪਏ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਲਾਟਰੀ ਰਾਸ਼ੀ ਹੈ। ਇਸ ਤੋਂ ਪਹਿਲਾਂ ਦੀਵਾਲੀ ਬੰਪਰ 2025 ਵਿੱਚ ਪਹਿਲਾ ਇਨਾਮ 11 ਕਰੋੜ ਰੁਪਏ ਸੀ, ਜੋ ਰਾਜਸਥਾਨ ਦੇ ਸਬਜ਼ੀ ਵਿਕਰੇਤਾ ਅਮਿਤ ਸੇਹਰਾ ਨੇ ਜਿੱਤਿਆ ਸੀ।

ਇਸ ਵਾਰ ਦੀਵਾਲੀ ਬੰਪਰ 2026 ਦਾ ਪਹਿਲਾ ਇਨਾਮ 12 ਕਰੋੜ ਰੁਪਏ ਰੱਖਿਆ ਗਿਆ ਸੀ। ਇਸ ਤੋਂ ਪਹਿਲਾਂ ਜਨਵਰੀ 2025 ਦੇ ਲੋਹੜੀ-ਮਕਰ ਸੰਕ੍ਰਾਂਤੀ ਬੰਪਰ ਦਾ ਪਹਿਲਾ ਇਨਾਮ 10 ਕਰੋੜ ਰੁਪਏ ਸੀ।

ਪਰਿਵਾਰ ਤੇ ਰਿਸ਼ਤੇਦਾਰਾਂ ਨੇ ਮਨਾਇਆ ਜਸ਼ਨ

12 ਕਰੋੜ ਰੁਪਏ ਦੀ ਲਾਟਰੀ ਨਿਕਲਣ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਜਸ਼ਨ ਮਨਾਇਆ। ਪਿੰਡ ਦੇ ਲੋਕ ਵੀ ਬਲਜਿੰਦਰ ਸਿੰਘ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ। ਪਰਿਵਾਰ ਮੁਤਾਬਕ, ਫਿਲਹਾਲ ਉਨ੍ਹਾਂ ਨੇ ਇੰਨੀ ਵੱਡੀ ਰਕਮ ਦੀ ਵਰਤੋਂ ਬਾਰੇ ਕੋਈ ਯੋਜਨਾ ਨਹੀਂ ਬਣਾਈ ਹੈ। ਉਨ੍ਹਾਂ ਦੀ ਪਹਿਲੀ ਤਰਜੀਹ ਇਨਾਮੀ ਰਾਸ਼ੀ ਹਾਸਲ ਕਰਨ ਲਈ ਜ਼ਰੂਰੀ ਕਾਗਜ਼ੀ ਕਾਰਵਾਈ ਪੂਰੀ ਕਰਨਾ ਹੈ।

ਇਸੇ ਸਿਲਸਿਲੇ ਵਿੱਚ ਬਲਜਿੰਦਰ ਸਿੰਘ ਆਪਣੇ ਸਾਥੀਆਂ ਨਾਲ ਜ਼ੀਰਕਪੁਰ ਸਥਿਤ ਲਾਟਰੀ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਇਨਾਮ ਦਾ ਦਾਅਵਾ ਪੇਸ਼ ਕਰਨ ਅਤੇ ਭੁਗਤਾਨ ਨਾਲ ਸਬੰਧਤ ਦਸਤਾਵੇਜ਼ੀ ਪ੍ਰਕਿਰਿਆ ਪੂਰੀ ਕੀਤੀ।

ਢਾਈ ਤੋਂ ਤਿੰਨ ਏਕੜ ਜ਼ਮੀਨ ਦੇ ਮਾਲਕ ਹਨ ਬਲਜਿੰਦਰ

ਬਲਜਿੰਦਰ ਸਿੰਘ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਪਰਮਾਤਮਾ ਨੇ ਉਨ੍ਹਾਂ ਦੀ ਸੁਣ ਲਈ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਲਾਟਰੀ ਦੀਆਂ ਟਿਕਟਾਂ ਖਰੀਦ ਰਹੇ ਹਨ ਅਤੇ ਪੇਸ਼ੇ ਵਜੋਂ ਟਿੱਪਰ ਚਲਾਉਂਦੇ ਹਨ। ਉਨ੍ਹਾਂ ਕੋਲ ਢਾਈ ਤੋਂ ਤਿੰਨ ਏਕੜ ਜ਼ਮੀਨ ਹੈ। ਲਾਟਰੀ ਨਿਕਲਣ ਦੀ ਸੂਚਨਾ ਮਿਲਣ ਤੋਂ ਬਾਅਦ ਪੂਰੇ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ।

ਸਰਪੰਚ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਪਿੰਡ ਦੇ ਸਰਪੰਚ ਦਲਬੀਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਉਨ੍ਹਾਂ ਦੇ ਰਿਸ਼ਤੇ ਵਿੱਚ ਭਤੀਜਾ ਲੱਗਦਾ ਹੈ। ਉਹ ਮਹਿੰਦਰ ਸਿੰਘ ਦਾ ਪੁੱਤਰ ਹੈ ਅਤੇ ਇੱਕ ਛੋਟੇ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਹੈ। ਬਲਜਿੰਦਰ ਸਟੋਨ ਕਰਸ਼ਰ ‘ਤੇ ਟਿੱਪਰ ਚਲਾਉਣ ਦਾ ਕੰਮ ਕਰਦਾ ਹੈ।

ਸਰਪੰਚ ਨੇ ਕਿਹਾ ਕਿ ਬਲਜਿੰਦਰ ਦੀ ਲਾਟਰੀ ਨਿਕਲਣ ਨਾਲ ਪੂਰੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਨੇ ਲਾਟਰੀ ਦੀ ਪਹਿਲੀ ਇਨਾਮੀ ਰਾਸ਼ੀ 5 ਕਰੋੜ ਤੋਂ ਵਧਾ ਕੇ 12 ਕਰੋੜ ਰੁਪਏ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਜੇਤੂ ਨੂੰ ਲਾਟਰੀ ਦੀ ਪੂਰੀ ਰਾਸ਼ੀ ਜਲਦ ਜਾਰੀ ਕੀਤੀ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News