Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਦਿੱਲੀ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ: ਤਿਲਕ ਨਗਰ ਥਾਣੇ ’ਚ FIR ਦਰਜ

ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਤਿਲਕ ਨਗਰ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ, ਓਲਡ ਸਹਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਤਿਲਕ ਨਗਰ ਥਾਣੇ ਵਿੱਚ ਐੱਫਆਈਆਰ ਨੰਬਰ 0461 ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਪ੍ਰੇਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਿੱਲੀ ਦੇ ਗੁਰਦੁਆਰਾ ਸਾਹਿਬ ’ਚ ਬੇਅਦਬੀ: ਤਿਲਕ ਨਗਰ ਥਾਣੇ ’ਚ FIR ਦਰਜ
  • CCTV ਫੁਟੇਜ ਦੇ ਆਧਾਰ ’ਤੇ ਜਾਂਚ ਜਾਰੀ

ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਤਿਲਕ ਨਗਰ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ, ਓਲਡ ਸਹਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਤਿਲਕ ਨਗਰ ਥਾਣੇ ਵਿੱਚ ਐੱਫਆਈਆਰ ਨੰਬਰ 0461 ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ਼ਿਕਾਇਤਕਰਤਾ ਪ੍ਰੇਮ ਸਿੰਘ ਵੱਲੋਂ ਪੁਲਿਸ ਨੂੰ ਦਿੱਤੀ ਜਾਣਕਾਰੀ ਅਨੁਸਾਰ, ਇਹ ਘਟਨਾ 15 ਨਵੰਬਰ 2026 ਨੂੰ ਦੁਪਹਿਰ ਕਰੀਬ 4:15 ਵਜੇ ਵਾਪਰੀ। ਦੋਸ਼ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਪਾਠ ਦੌਰਾਨ ਇੱਕ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਨੰਬਰ 703 ਅਤੇ 704 ਨੂੰ ਨੁਕਸਾਨ ਪਹੁੰਚਾਇਆ।

CCTV ਫੁਟੇਜ ’ਚ ਵਿਅਕਤੀ ਦੇ ਆਉਣ ਦਾ ਦਾਅਵਾ
ਸ਼ਿਕਾਇਤ ਮੁਤਾਬਕ, ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜਾਂਚੀ ਗਈ। ਇਸ ਵਿੱਚ ਇੱਕ ਵਿਅਕਤੀ ਗੁਰਦੁਆਰਾ ਸਾਹਿਬ ਅੰਦਰ ਆਉਂਦਾ ਦਿਖਾਈ ਦੇ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਇਸੇ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨੂੰ ਨੁਕਸਾਨ ਪਹੁੰਚਾਇਆ। ਇਸ ਘਟਨਾ ਕਾਰਨ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੀ ਗੱਲ ਕਹੀ ਗਈ ਹੈ। ਸੰਗਤ ਵੱਲੋਂ ਮਾਮਲੇ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 298, 299 ਅਤੇ 192 ਤਹਿਤ ਕੇਸ ਦਰਜ ਕੀਤਾ ਹੈ। ਮਾਮਲੇ ਦੀ ਜਾਂਚ ਸਬ-ਇੰਸਪੈਕਟਰ ਤਰੁਣ ਕੁਮਾਰ ਨੂੰ ਸੌਂਪੀ ਗਈ ਹੈ। ਪੁਲਿਸ ਅਨੁਸਾਰ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News