Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ

ਮੋਹਾਲੀ: ਮੁੱਲਾਂਪੁਰ ਵਿੱਚ 12 ਦਸੰਬਰ 2026 ਨੂੰ ਹੋਣ ਵਾਲੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ ਨੂੰ ਲੈ ਕੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਡਾ. ਪੰਡਿਤਰਾਓ ਧਰੇਣਵਰ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਮਾਮਲੇ ਵਿੱਚ ਲੋੜੀਂਦੇ ਕਦਮ ਚੁੱਕਣ ਅਤੇ ਕਾਰਵਾਈ ਦੀ ਰਿਪੋਰਟ ਕਮਿਸ਼ਨ ਨੂੰ ਸੌਂਪਣ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ

ਮੋਹਾਲੀ: ਮੁੱਲਾਂਪੁਰ ਵਿੱਚ 12 ਦਸੰਬਰ 2026 ਨੂੰ ਹੋਣ ਵਾਲੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ ਨੂੰ ਲੈ ਕੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਡਾ. ਪੰਡਿਤਰਾਓ ਧਰੇਣਵਰ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਮਾਮਲੇ ਵਿੱਚ ਲੋੜੀਂਦੇ ਕਦਮ ਚੁੱਕਣ ਅਤੇ ਕਾਰਵਾਈ ਦੀ ਰਿਪੋਰਟ ਕਮਿਸ਼ਨ ਨੂੰ ਸੌਂਪਣ ਲਈ ਕਿਹਾ ਹੈ।

ਡਾ. ਪੰਡਿਤਰਾਓ ਨੇ ਆਪਣੀ ਸ਼ਿਕਾਇਤ ਵਿੱਚ ਮੰਗ ਕੀਤੀ ਹੈ ਕਿ ਕੰਸਰਟ ਦੌਰਾਨ ਦਿਲਜੀਤ ਦੋਸਾਂਝ ਨੂੰ ‘ਪਟਿਆਲਾ ਪੈੱਗ’, ‘5 ਤਾਰਾ ਠੇਕੇ’, ‘ਜੇਬ ਵਿੱਚੋਂ ਅਫ਼ੀਮ ਲੱਭੀਆ’ ਅਤੇ ‘ਜੱਟ ਫਾਇਰ ਕਰਦਾ’ ਵਰਗੇ ਗੀਤ ਗਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਉਨ੍ਹਾਂ ਨੇ ਗਾਇਕ ਵੱਲੋਂ ਛਾਤੀ ’ਤੇ ਬੁਲੇਟ ਬੈਲਟ ਪਹਿਨਣ ’ਤੇ ਵੀ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਦੋਂ ਸਮਾਰੋਹ ਦੌਰਾਨ ਉੱਚੀ ਆਵਾਜ਼ ਵਿੱਚ ਸੰਗੀਤ ਅਤੇ ਤੇਜ਼ ਚਮਕਦੀਆਂ ਲਾਈਟਾਂ ਚੱਲ ਰਹੀਆਂ ਹੋਣ ਤਾਂ ਬੱਚਿਆਂ ਨੂੰ ਸਟੇਜ ’ਤੇ ਨਾ ਬੁਲਾਇਆ ਜਾਵੇ।

ਹਾਈਕੋਰਟ ਦੇ ਹੁਕਮਾਂ ਦਾ ਹਵਾਲਾ
ਸ਼ਿਕਾਇਤਕਰਤਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 22 ਜੁਲਾਈ 2019 ਦੇ ਹੁਕਮਾਂ ਦਾ ਹਵਾਲਾ ਵੀ ਦਿੱਤਾ ਹੈ। ਇਹ ਹੁਕਮ CWP-27011-2016 ਨਾਲ ਸਬੰਧਤ ਹਨ। ਸ਼ਿਕਾਇਤ ਅਨੁਸਾਰ, ਇਨ੍ਹਾਂ ਹੁਕਮਾਂ ਤਹਿਤ ਲਾਈਵ ਕੰਸਰਟਾਂ ਵਿੱਚ ਸ਼ਰਾਬ, ਨਸ਼ਿਆਂ ਅਤੇ ਹਥਿਆਰਾਂ ਦੀ ਵਡਿਆਈ ਕਰਨ ਵਾਲੇ ਗੀਤਾਂ ਦੀ ਇਜਾਜ਼ਤ ਨਾ ਦੇਣ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਨੂੰ ਨਿੱਜੀ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਸ਼ੈਰੀ ਮਾਨ ਦੇ ਸ਼ੋਅ ਨੂੰ ਲੈ ਕੇ ਵੀ ਕਮਿਸ਼ਨ ਨੇ ਕੀਤੀ ਕਾਰਵਾਈ
ਇਸੇ ਦੌਰਾਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ 2026 ਨੂੰ ਮੁੱਲਾਂਪੁਰ ਵਿੱਚ ਹੋਣ ਵਾਲੇ ਸ਼ੋਅ ਨੂੰ ਲੈ ਕੇ ਵੀ ਡੀ.ਸੀ. ਮੋਹਾਲੀ ਨੂੰ ਕਾਰਵਾਈ ਕਰਨ ਲਈ ਕਿਹਾ ਹੈ। ਡਾ. ਪੰਡਿਤਰਾਓ ਦੀ ਸ਼ਿਕਾਇਤ ’ਤੇ ਕਮਿਸ਼ਨ ਨੇ ‘ਲਾਕੇ ਤਿੰਨ ਪੈੱਗ ਬੱਲੀਏ’ ਅਤੇ ‘ਹੋਸਟਲ ਵਾਲਾ ਕਮਰਾ ਦੇਵੇ ਜੀ’ ਵਰਗੇ ਗੀਤਾਂ ਸਬੰਧੀ ਇਤਰਾਜ਼ਾਂ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਦੋਵਾਂ ਮਾਮਲਿਆਂ ਵਿੱਚ ਬੱਚਿਆਂ ’ਤੇ ਪੈਣ ਵਾਲੇ ਸੰਭਾਵੀ ਪ੍ਰਭਾਵ ਨੂੰ ਧਿਆਨ ਵਿੱਚ ਰੱਖਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਕਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News