Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਚੰਡੀਗ੍ਹੜ ‘ਚ 40 ਸਾਲ ਪੁਰਾਣੀ ਮੰਗ ਹੋਵੇਗੀ ਪੂਰੀ, ਹੁਣ ਆਪਣੇ ਘਰਾਂ ਦੇ ਮਾਲਕ ਬਣਨਗੇ ਲੋਕ

Chandigarh Rehabilitation Colonies; ਚੰਡੀਗੜ੍ਹ ਦੀਆਂ ਰੀਹੈਬਿਲਿਟੇਸ਼ਨ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਪਿਛਲੇ 30 ਤੋਂ 40 ਸਾਲਾਂ ਤੋਂ ਚੱਲ ਰਹੀ ਮਾਲਕਾਨਾ ਹੱਕ ਦੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਲੀਜ਼ਹੋਲਡ ਮਕਾਨਾਂ ਨੂੰ ਫ੍ਰੀਹੋਲਡ ਵਿੱਚ ਤਬਦੀਲ ਕਰਨ ਦੇ ਫੈਸਲੇ ਨਾਲ ਕਰੀਬ 50 ਹਜ਼ਾਰ ਪਰਿਵਾਰਾਂ ਨੂੰ ਫਾਇਦਾ ਮਿਲਣ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੰਡੀਗ੍ਹੜ ‘ਚ 40 ਸਾਲ ਪੁਰਾਣੀ ਮੰਗ ਹੋਵੇਗੀ ਪੂਰੀ, ਹੁਣ ਆਪਣੇ ਘਰਾਂ ਦੇ ਮਾਲਕ ਬਣਨਗੇ ਲੋਕ

Chandigarh Rehabilitation Colonies; ਚੰਡੀਗੜ੍ਹ ਦੀਆਂ ਰੀਹੈਬਿਲਿਟੇਸ਼ਨ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਪਿਛਲੇ 30 ਤੋਂ 40 ਸਾਲਾਂ ਤੋਂ ਚੱਲ ਰਹੀ ਮਾਲਕਾਨਾ ਹੱਕ ਦੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਲੀਜ਼ਹੋਲਡ ਮਕਾਨਾਂ ਨੂੰ ਫ੍ਰੀਹੋਲਡ ਵਿੱਚ ਤਬਦੀਲ ਕਰਨ ਦੇ ਫੈਸਲੇ ਨਾਲ ਕਰੀਬ 50 ਹਜ਼ਾਰ ਪਰਿਵਾਰਾਂ ਨੂੰ ਫਾਇਦਾ ਮਿਲਣ ਦੀ ਉਮੀਦ ਹੈ।

ਇਸ ਫੈਸਲੇ ਨੂੰ ਲੈ ਕੇ ਚੰਡੀਗੜ੍ਹ ਭਾਜਪਾ ਦੇ ਸਟੇਟ ਪ੍ਰਧਾਨ ਜਤਿੰਦਰ ਮਲਹੋਤਰਾ ਨੇ ਕਿਹਾ ਕਿ ਇਹ ਲੋਕਾਂ ਦੀ ਕਈ ਦਹਾਕਿਆਂ ਪੁਰਾਣੀ ਮੰਗ ਸੀ। ਉਨ੍ਹਾਂ ਮੁਤਾਬਕ ਇਨ੍ਹਾਂ ਕਲੋਨੀਆਂ ਵਿੱਚ ਜ਼ਿਆਦਾਤਰ ਗਰੀਬ ਪਰਿਵਾਰਾਂ ਨੂੰ ਘਰ ਅਲਾਟ ਕੀਤੇ ਗਏ ਸਨ ਅਤੇ ਹਰ ਵਿਅਕਤੀ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਸਿਰ ’ਤੇ ਆਪਣੀ ਛੱਤ ਹੋਵੇ।

ਜਤਿੰਦਰ ਮਲਹੋਤਰਾ ਨੇ ਦਾਅਵਾ ਕੀਤਾ ਕਿ ਲੋਕਾਂ ਦੀ ਪੈਨਲਟੀ ਅਤੇ ਵਿਆਜ ਮੁਆਫ਼ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ। ਹਾਲਾਂਕਿ ਮਕਾਨਾਂ ਦੀ ਲੀਜ਼ ਮਨੀ ਜਾਂ ਕਿਰਾਇਆ ਬਕਾਇਆ ਹੋਣ ’ਤੇ ਉਸ ਦੀ ਅਦਾਇਗੀ ਕਰਨੀ ਪਵੇਗੀ।

ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਅਧੀਨ ਆਉਣ ਵਾਲੇ ਫਲੈਟਾਂ ਅਤੇ ਅਸਟੇਟ ਆਫਿਸ ਦੇ ਅਧੀਨ ਆਉਣ ਵਾਲੀਆਂ ਪ੍ਰਾਪਰਟੀਆਂ ਲਈ ਵੱਖ-ਵੱਖ ਨਿਯਮ ਲਾਗੂ ਹੋ ਸਕਦੇ ਹਨ। GPA ਰਾਹੀਂ ਮਕਾਨ ਖਰੀਦਣ ਵਾਲਿਆਂ ਦੇ ਮਾਮਲਿਆਂ ਵਿੱਚ ਵੀ ਵੱਖਰੀ ਪ੍ਰਕਿਰਿਆ ਅਪਣਾਈ ਜਾਵੇਗੀ। ਮੂਲ ਅਲਾਟੀ ਦੀ ਮੌਤ ਹੋਣ ਦੀ ਸੂਰਤ ਵਿੱਚ ਕਾਨੂੰਨੀ ਵਾਰਸਾਂ ਨੂੰ ਟਰਾਂਸਫਰ ਦੀ ਇਜਾਜ਼ਤ ਦਿੱਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਚੰਡੀਗੜ੍ਹ ਹਾਊਸਿੰਗ ਬੋਰਡ ਵੱਲੋਂ ਵੱਖ-ਵੱਖ ਕਲੋਨੀਆਂ ਵਿੱਚ ਕੈਂਪ ਲਗਾ ਕੇ ਲੋਕਾਂ ਦੇ ਦਸਤਾਵੇਜ਼ ਅਤੇ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਸਹੂਲਤ ਦਿੱਤੀ ਜਾ ਸਕਦੀ ਹੈ।

ਦੂਜੇ ਪਾਸੇ, ਇਸ ਫੈਸਲੇ ਨੂੰ ਨਗਰ ਨਿਗਮ ਚੋਣਾਂ ਨਾਲ ਜੋੜੇ ਜਾਣ ’ਤੇ ਜਤਿੰਦਰ ਮਲਹੋਤਰਾ ਨੇ ਕਿਹਾ ਕਿ ਇਹ ਕੋਈ ਚੋਣਾਵੀ ਫੈਸਲਾ ਨਹੀਂ, ਸਗੋਂ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਨੂੰ ਪੂਰਾ ਕਰਨ ਦੀ ਕੋਸ਼ਿਸ਼ ਹੈ।

ਹੁਣ ਦੇਖਣਾ ਹੋਵੇਗਾ ਕਿ ਫ੍ਰੀਹੋਲਡ ਦੀ ਪ੍ਰਕਿਰਿਆ ਕਦੋਂ ਸ਼ੁਰੂ ਹੁੰਦੀ ਹੈ ਅਤੇ ਲੋਕਾਂ ਨੂੰ ਅਸਲ ਵਿੱਚ ਮਾਲਕਾਨਾ ਹੱਕ ਦੇ ਦਸਤਾਵੇਜ਼ ਕਦੋਂ ਮਿਲਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News