‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਵਿਛੜੇ ਕਾਂਗਰਸੀ ਵਰਕਰ ਨੂੰ ਅੰਤਿਮ ਵਿਦਾਈ
Charanjit Channi Congress Worker Death; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਯਾਤਰਾ ਵਿੱਚ ਸ਼ਾਮਲ ਕਾਂਗਰਸੀ ਵਰਕਰ ਸੁਰਜੀਤ ਸਿੰਘ ਦਾ ਬੀਤੇ ਦਿਨੀਂ ਤਲਵੰਡੀ ਸਾਬੋ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।
ਬੁੱਧਵਾਰ ਨੂੰ ਕੋਟਲਾ ਨਿਹੰਗ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਐਡਵੋਕੇਟ ਬਰਿੰਦਰ ਸਿੰਘ ਨੇ ਪਿਤਾ ਦੀ ਚਿਖਾ ਨੂੰ ਅਗਨੀ ਭੇਟ ਕੀਤੀ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਗੁਰਪ੍ਰਤਾਪ ਸਿੰਘ ਗੁਰੀ ਗਿੱਲ ਸਮੇਤ ਕਈ ਆਗੂ ਮੌਜੂਦ ਰਹੇ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਨਵੀਂ ਵੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਯੂਥ ਕਾਂਗਰਸ ਰੋਪੜ ਦੇ ਜ਼ਿਲ੍ਹਾ ਪ੍ਰਧਾਨ, ਬਲਾਕ ਸੰਮਤੀ ਮੋਰਿੰਡਾ ਦੇ ਵਾਈਸ ਚੇਅਰਮੈਨ, ਬਾਰ ਐਸੋਸੀਏਸ਼ਨ ਰੋਪੜ ਦੇ ਪ੍ਰਧਾਨ ਅਤੇ ਹੋਰ ਪਤਵੰਤੇ ਸੱਜਣਾਂ ਨੇ ਸੁਰਜੀਤ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ।