Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਾਰੀਆਂ ਗੈਰ ਕਾਨੂੰਨੀ ਕਲੌਨੀਆਂ ਨੂੰ ਰੈਗੂਲਰ ਕਰਨ ਵਾਸਤੇ ਯਕਮੁਸ਼ਤ ਸੈਟਲਮੈਂਟ ਯਕੀਮ ਲਿਆਵੇਗੀ: ਸੁਖਬੀਰ ਸਿੰਘ ਬਾਦਲ

ਖਰੜ/ਚੰਡੀਗੜ੍ਹ,18 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਸਾਰੀਆਂ ਗੈਰ ਕਾਨੂੰਨੀ ਕਲੌਨੀਆਂ ਨੂੰ ਰੈਗੂਲਰ ਕਰਨ ਵਾਸਤੇ ਜਿਥੇ ਹੈ ਜਿਵੇਂ ਹੈ ਆਧਾਰ ’ਤੇ ਰੈਗੂਲਰ ਕਰਨ ਵਾਸਤੇ ਯਕਮੁਸ਼ਤ ਸਕੀਮ ਲਿਆਵੇਗੀ ਤੇ ਅਜਿਹੀਆਂ ਕਲੌਨੀਆਂ ਵਿਚ ਜਾਇਦਾਦ ਵੇਚਣ ਵਾਸਤੇ ਇਤਰਾਜ਼ ਨਹੀਂ ਸਰਟੀਫਿਕੇਟ (ਐਨ ਓ ਸੀ) ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਾਰੀਆਂ ਗੈਰ ਕਾਨੂੰਨੀ ਕਲੌਨੀਆਂ ਨੂੰ ਰੈਗੂਲਰ ਕਰਨ ਵਾਸਤੇ ਯਕਮੁਸ਼ਤ ਸੈਟਲਮੈਂਟ ਯਕੀਮ ਲਿਆਵੇਗੀ: ਸੁਖਬੀਰ ਸਿੰਘ ਬਾਦਲ
Sukhbir Singh Badal

ਖਰੜ/ਚੰਡੀਗੜ੍ਹ,18 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਸਾਰੀਆਂ ਗੈਰ ਕਾਨੂੰਨੀ ਕਲੌਨੀਆਂ ਨੂੰ ਰੈਗੂਲਰ ਕਰਨ ਵਾਸਤੇ ਜਿਥੇ ਹੈ ਜਿਵੇਂ ਹੈ ਆਧਾਰ ’ਤੇ ਰੈਗੂਲਰ ਕਰਨ ਵਾਸਤੇ ਯਕਮੁਸ਼ਤ ਸਕੀਮ ਲਿਆਵੇਗੀ ਤੇ ਅਜਿਹੀਆਂ ਕਲੌਨੀਆਂ ਵਿਚ ਜਾਇਦਾਦ ਵੇਚਣ ਵਾਸਤੇ ਇਤਰਾਜ਼ ਨਹੀਂ ਸਰਟੀਫਿਕੇਟ (ਐਨ ਓ ਸੀ) ਦੀ ਲੋੜ ਦੀ ਸ਼ਰਤ ਨੂੰ ਖ਼ਤਮ ਕਰੇਗੀ।

ਅਕਾਲੀ ਦਲ ਦੇ ਪ੍ਰਧਾਨ, ਖਰੜ ਦੇ ਹਲਕੇ ਇੰਚਾਰਜ ਰਵਿੰਦਰ ਸਿੰਘ ਖੈੜਾ ਦੀ ਪਹਿਲਕਦਮੀ ’ਤੇ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਚੰਗੀ ਗੱਲਬਾਤ ਦੇ ਸੈਸ਼ਨ ਵਿਚ ਭਾਗ ਲਿਆ, ਨੇ ਕਿਹਾ ਕਿ ਐਨ ਓ ਸੀ ਦੀ ਜ਼ਰੂਰਤ ਹੁਣ ਭ੍ਰਿਸ਼ਟਾਚਾਰ ਦਾ ਅੱਡਾ ਬਣ ਚੁੱਕੀ ਹੈ ਤੇ ਇਹ ਤੁਰੰਤ ਖ਼ਤਮ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਨਕਸ਼ਿਆਂ ਦੀ ਪ੍ਰਵਾਨਗੀ ਸਮੇਤ ਸਾਰੀਆਂ ਪ੍ਰਵਾਨਗੀਆਂ ਨਵੀਂ ਅਕਾਲੀ ਦਲ ਦੀ ਸਰਕਾਰ ਵਿਚ ਨਵੇਂ ਬਣਨ ਵਾਲੇ ਬਿਲਡ ਪੰਜਾਬ ਵਿਭਾਗ ਵੱਲੋਂ ਇਕ ਮਹੀਨੇ ਦੇ ਅੰਦਰ-ਅੰਦਰ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਅਸੀਂ ਡਵਲੈਪਮੈਂਟ ਚਾਰਜਿਜ਼ ਸਮੇਤ ਸਾਰੇ ਟੈਕਸਾਂ ਨੂੰ ਤਰਕਸੰਗਤ ਬਣਾ ਕੇ ਲੋਕਾਂ ਨੂੰ ਰਾਹਤ ਦਿਆਂਗੇ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸਾਰੀਆਂ ਗੈਰ ਕਾਨੂੰਨੀ ਕਲੌਨੀਆਂਜਿਹਨਾਂ ਵਿਚ ਸੀਵਰੇਜ ਸਹੂਲਤਾਂ ਤੇ ਸੜਕਾਂ ਨਹੀਂ ਹਨ, ਨੂੰ ਸਰਕਾਰ ਆਪਣੇ ਕੰਟਰੋਲ ਹੇਠ ਲੈ ਕੇ ਇਹ ਸਹੂਲਤਾਂ ਪ੍ਰਦਾਨ ਕਰੇਗੀ। ਉਹਨਾਂ ਲੋਕਾਂ ਨੂੰ ਇਹ ਵਾਅਦਾ ਉਦੋਂ ਕੀਤਾ ਲੋਕਾਂ ਨੇ ਦੱਸਿਆ ਕਿ ਉਹ ਮੁਸ਼ਕਿਲਾਂ ਇਸ ਕਰ ਕੇ ਝੱਲ ਰਹੇ ਹਨ ਕਿਉਂਕਿ ਸਰਕਾਰ ਕਹਿੰਦੀ ਹੈ ਕਿ ਉਹਨਾਂ ਦੀ ਰਿਹਾਇਸ਼ ਵਾਲੀਆਂ ਕਲੌਨੀਆਂ ਪ੍ਰਵਾਨਤ ਕਲੌਨੀਆਂ ਨਹੀਂ ਹਨ। ਉਹਨਾਂ ਕਿਹਾ ਕਿ ਅਸੀਂ ਅਜਿਹੇ ਸਾਰੇ ਪ੍ਰਾਜੈਕਟਾਂ ਨੂੰ ਸਰਕਾਰ ਦੇ ਕੰਟਰੋਲ ਹੇਠ ਲਵਾਂਗੇ ਤੇ ਡਵੈਲਪਰਾਂ ਨਾਲ ਆਪ ਨਜਿੱਠਾਂਗੇ।

ਸਰਦਾਰ ਬਾਦਲ ਨੇ ਛੋਟੇ ਵਪਾਰੀਆਂ ਨੂੰ ਇਹ ਵੀ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਪਿਛਲੀ ਅਕਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਰਾਹਤ ਸਕੀਮ ਮੁੜ ਤੋਂ ਸ਼ੁਰੂ ਕਰੇਗੀ। ਉਹਨਾਂ ਕਿਹਾ ਕਿ ਛੋਟੇ ਦੁਕਾਨਦਾਰਾਂ ਨੂੰ ਸਾਲਾਨਾ 1000 ਰੁਪਏ ਯਕਮੁਸ਼ਤ ਜੀ ਐਸ ਟੀ ਦੇਣਾ ਪਵੇਗਾ ਤੇ ਉਹਨਾਂ ਨੂੰ ਕੋਈ ਵਹੀ ਖ਼ਾਤੇ ਨਹੀਂ ਰੱਖਣੇ ਪੈਣਗੇ। ਉਹਨਾਂ ਕਿਹਾ ਕਿ ਵੱਡੇ ਵਪਾਰੀਆਂ ਨੂੰ ਸਵੈ ਘੋਸ਼ਣਾ ਪੱਤਰ ਦੇਣ ਦੀ ਆਗਿਆ ਹੋਵੇਗੀ। ਉਹਨਾਂ ਕਿਹਾ ਕਿ ਸਾਡਾ ਇਹ ਮੰਨਣਾ ਹੈ ਕਿ ਸਾਨੂੰ ਆਪਣੇ ਨਾਗਰਿਕਾਂ ’ਤੇ ਵਿਸ਼ਵਾਸ ਕਰਨਾ ਚਾਹੀਦਾ ਹੈ ਤੇ ਉਹਨਾਂ ਦੇ ਮਨਾਂ ਵਿਚੋਂ ਸਰਕਾਰੀ ਅਧਿਕਾਰੀਆਂ ਬਾਰੇ ਖਦਸ਼ੇ ਦੂਰ ਕਰਨੇ ਚਾਹੀਦੇ ਹਨ ਤਾਂ ਹੀ ਉਹ ਤਰੱਕੀ ਕਰ ਸਕਦੇ ਹਨ ਤੇ ਖੁਸ਼ਹਾਲ ਰਹਿ ਸਕਦੇ ਹਨ।

ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਡਾ. ਜਯੋਤੀ ਲਾਲ ਭਾਰਦਵਾਜ, ਖਰੜ ਆੜ੍ਹਤੀ ਐਸੋਸੀਏਸ਼ਨ ਦੇ ਸੁਨੀਲ ਅਗਰਵਾਲ ਅਤੇ ਕੁਰਾਲੀ ਮੰਡੀ ਦੇ ਬਿੱਟੂ ਖੁੱਲਰ ਨੇ ਵੀ ਐਸੋਸੀਏਸ਼ਨਾਂ ਦੀਆਂ ਮੰਗਾਂ ਦਾ ਜ਼ਿਕਰ ਕੀਤਾ। ਉਹਨਾਂ ਨੇ ਰਜਿਸਟਰੀ ਰੇਟ ਘਟਾਉਣ ਦੀ ਮੰਗ ਦੇ ਨਾਲ-ਨਾਲ ਇਹ ਵੀ ਅਪੀਲ ਕੀਤੀ ਕਿ ਕੁਰਾਲੀ ਮੰਡੀ ਵਿਚ ਇਕ ਹੋਰ ਫੜ ਬਣਾਇਆ ਜਾਵੇ। ਚਨਾਲੋਂ ਫੋਕਲ ਪੁਆਇੰਟ ਐਸੋਸੀਏਸ਼ਨ ਦੇ ਏ ਐਲ ਚੌਧਰੀ ਨੇ ਰੱਦ ਸੂਚੀ ਵਿਚ ਸ਼ਾਮਲ ਕੀਤੀਆਂ ਸਾਰੀਆਂ ਫੈਕਟਰੀਆਂ ਨੂੰ ਨਿਯਮਿਤ ਕਰਨ ਅਤੇ ਫੋਕਲ ਪੁਆਇੰਟ ’ਤੇ ਸੀਵਰੇਜ ਤੇ ਸੜਕੀ ਬੁਨਿਆਦੀ ਢਾਂਚਾ ਸੁਧਾਰਨ ਦੀ ਮੰਗ ਰੱਖੀ।
ਵਪਾਰ ਤੇ ਉਦਯੋਗ ਦੇ ਪ੍ਰਤੀਨਿਧਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਅਗਵਾਈ ਕਰਨ ਦੇ ਮਾਮਲੇ ਵਿਚ ਸਹੀ ਚੋਣ ਕਰਨ। ਉਹਨਾਂ ਕਿਹਾ ਕਿ ਇਕ ਸਹੀ ਮੁੱਖ ਮੰਤਰੀ ਚੁਣਨਾ ਬਹੁਤ ਜ਼ਰੂਰੀ ਹੈ। ਤੁਹਾਨੂੰ ਅਜਿਹਾ ਮੁੱਖ ਮੰਤਰੀ ਚਾਹੀਦਾ ਹੈ ਜਿਸ ਕੋਲ ਦੂਰਅੰਦੇਸ਼ੀ ਸੋਚ ਹੈ।

ਉਹਨਾਂ ਕਿਹਾ ਕਿ ਤੁਸੀਂ ਵੇਖਿਆ ਹੀ ਹੈ ਕਿ ਕਿਵੇਂ ਕੈਪਟਨ ਅਮਰਿੰਦਰ ਸਿੰਘ ਸੱਤਾ ਵਿਚ ਹੁੰਦਿਆਂ ਆਪਣੇ ਘਰ ਵਿਚੋਂ ਨਹੀਂ ਨਿਕਲਦਾ ਸੀ ਤੇ ਹੁਣ ਕਾਮੇਡੀਅਨ ਭਗਵੰਤ ਮਾਨ ਨੂੰ ਤਾਂ ਪ੍ਰਸ਼ਾਸਨ ਬਾਰੇ ਪਤਾ ਹੀ ਕੱਖ ਨਹੀਂ ਹੈ। ਉਹਨਾਂ ਨੇ ਇਹ ਵੀ ਉਦਾਹਰਣ ਦਿੱਤੀ ਕਿ ਕਿਵੇਂ ਉਹਨਾਂ ਨਿਊ ਚੰਡੀਗੜ੍ਹ ਦੇ ਵਿਕਾਸ ਵਿਚ ਅਹਿਮ ਭੂਮਿਕਾ ਅਦਾ ਕੀਤੀ ਅਤੇ ਕਿਹਾ ਕਿ ਸਿਰਫ ਪ੍ਰਭਾਵਸ਼ਾਲੀ ਲੀਡਰਸ਼ਿਪ ਹੀ ਵਿਕਾਸ ਸੰਭਵ ਬਣਾ ਸਕਦੀ ਹੈ।

ਕੁਰਾਲੀ ਮਾਰਕੀਟ ਐਸੋਸੀਏਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਕਿਵੇਂ ਟੈਕਸ ਅਧਿਕਾਰੀਆਂ ਦੀਆਂ ਮੋਬਾਈਲ ਟੀਮਾਂ ਉਹਨਾਂ ਨੂੰ ਧਮਕਾਉਂਦੀਆਂ ਹਨ ਤੇ ਮੋਟੇ ਜ਼ੁਰਮਾਨੇ ਦੇਣ ਵਾਸਤੇ ਮਜ਼ਬੂਰ ਕਰਦੀਆਂ ਹਨ। ਉਹਨਾਂ ਕਿਹਾ ਕਿ ਇਹ ਸਭ ਕੁਝ ਆਪ ਸਰਕਾਰ ਵੱਲੋਂ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਵਾਲੀ ਸਕੀਮ ਵਾਸਤੇ ਫੰਡ ਜੁਟਾਉਣ ਲਈ ਕੀਤਾ ਜਾ ਰਿਹਾ ਹੈ।
ਸਰਦਾਰ ਬਾਦਲ ਨੇ ਇਹ ਮੁਸ਼ਕਿਲ ਸਵੀਕਾਰ ਕੀਤੀ ਤੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਫਿਰੌਤੀ ਵਸੂਲਣ ਦਾ ਇਹ ਬੰਦ ਕੀਤਾ ਜਾਵੇਗਾ ਤੇ ਉਹਨਾਂ ਨੇ ਗੈਂਗਸਟਰਵਾਦ ਖ਼ਤਮ ਕਰਨ ਦਾ ਵੀ ਭਰੋਸਾ ਦੁਆਇਆ।

ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ’ਤੇ ਭਰੋਸਾ ਕਰਨ ਅਤੇ ਰਵਿੰਦਰ ਸਿੰਘ ਖੈੜਾ ਨੂੰ ਖਰੜਾ ਦਾ ਐਮ ਐਲ ਏ ਚੁਣਨ ਤੇ ਵਾਅਦਾ ਕੀਤਾ ਕਿ ਉਹ ਲੋਕਾਂ ਦੇ ਚੰਗੇ ਵਕੀਲ ਸਾਬਤ ਹੋਣਗੇ।

ਇਸ ਮੌਕੇ ਐਨ ਕੇ ਸ਼ਰਮਾ, ਰਵਿੰਦਰ ਸਿੰਘ ਖੈੜਾ, ਪਰਮਿੰਦਰ ਸਿੰਘ ਸੋਹਣਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਵੀ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News