Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ ਦੇ ਸੁਖਾਵੇਂ ਹੱਲ ਲਈ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੀ

ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਵਉੱਚ ਸਤਿਕਾਰ ਅਤੇ ਅਦਬ ਸਾਡੇ ਲਈ ਸਭ ਤੋਂ ਉੱਪਰ: ਤਾਲਮੇਲ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, 18 ਨਵੰਬਰ; ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੇ ਅੱਜ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਬਿਨਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ ਦੇ ਸੁਖਾਵੇਂ ਹੱਲ ਲਈ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੀ
Official logo of Daily Post TV – Punjabi News Channel

ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਵਉੱਚ ਸਤਿਕਾਰ ਅਤੇ ਅਦਬ ਸਾਡੇ ਲਈ ਸਭ ਤੋਂ ਉੱਪਰ: ਤਾਲਮੇਲ ਕਮੇਟੀ

ਸ੍ਰੀ ਅੰਮ੍ਰਿਤਸਰ ਸਾਹਿਬ, 18 ਨਵੰਬਰ; ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੇ ਅੱਜ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਬਿਨਾਂ ਕਿਸੇ ਸ਼ਰਤ ਦੇ ਗੱਲਬਾਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਹੈ ਅਤੇ ਮਾਹਿਰ ਕਮੇਟੀ ਨੂੰ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਤਰੀਕ ਅਤੇ ਸਮੇਂ ‘ਤੇ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਹ ਅਪੀਲ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੱਖੀ ਗਈ ਮੀਟਿੰਗ ਵਿੱਚ ਮਾਹਿਰ ਕਮੇਟੀ ਦੇ ਸ਼ਾਮਲ ਨਾ ਹੋਣ ਤੋਂ ਬਾਅਦ ਕੀਤੀ ਗਈ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਇਤਰਾਜ਼ਾਂ, ਸੁਝਾਵਾਂ ਅਤੇ ਹੋਰ ਮਹੱਤਵਪੂਰਨ ਪਹਿਲੂਆਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਤਾਲਮੇਲ ਕਮੇਟੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਡੂੰਘੀ ਤਰ੍ਹਾਂ ਜੁੜੇ ਇਸ ਮੁੱਦੇ ਦਾ ਹੱਲ ਆਪਸੀ ਗੱਲਬਾਤ, ਸਹਿਯੋਗ ਅਤੇ ਸਹਿਮਤੀ ਰਾਹੀਂ ਹੀ ਕੱਢਿਆ ਜਾਣਾ ਚਾਹੀਦਾ ਹੈ।

ਕਮੇਟੀ ਨੇ ਦੁਹਰਾਇਆ ਕਿ ਸਰਕਾਰ ਵੱਲੋਂ ਗੱਲਬਾਤ ਲਈ ਕੋਈ ਵੀ ਪੂਰਵ-ਸ਼ਰਤ ਨਹੀਂ ਰੱਖੀ ਗਈ ਹੈ ਅਤੇ ਉਹ ਐਕਟ ਦੇ ਹਰ ਢੁਕਵੇਂ ਪਹਿਲੂ, ਜਿਸ ਵਿੱਚ ਜਿੱਥੇ ਵੀ ਲੋੜ ਹੋਵੇ ਕੋਈ ਵੀ ਸੋਧ ਕਰਨਾ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ ਅਤੇ ਉਨ੍ਹਾਂ ਦੀ ਪਾਲਣਾ ਸ਼ਾਮਲ ਹੈ, ਦੀ ਪੂਰੀ ਤਰ੍ਹਾਂ ਘੋਖ ਕਰਨ ਲਈ ਤਿਆਰ ਹੈ।

ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਵਉੱਚ ਸਤਿਕਾਰ ਅਤੇ ਅਦਬ ਨਾਲ ਸਬੰਧਤ ਮਾਮਲੇ ਲਈ ਸਭ ਤੋਂ ਵੱਧ ਗੰਭੀਰਤਾ, ਸੁਹਿਰਦਤਾ ਅਤੇ ਸੰਵੇਦਨਸ਼ੀਲਤਾ ਦੀ ਲੋੜ ਹੁੰਦੀ ਹੈ। ਕਮੇਟੀ ਦਾ ਮੰਨਣਾ ਹੈ ਕਿ ਇੱਕ ਸਾਰਥਕ ਅਤੇ ਸਥਾਈ ਹੱਲ ਪ੍ਰਕਿਰਿਆਤਮਕ ਰੁਕਾਵਟਾਂ ਜਾਂ ਪੂਰਵ-ਸ਼ਰਤਾਂ ਦੀ ਬਜਾਏ ਦੋਵਾਂ ਕਮੇਟੀਆਂ ਵਿਚਕਾਰ ਸਿੱਧੀ ਗੱਲਬਾਤ ਰਾਹੀਂ ਹੀ ਨਿਕਲ ਸਕਦਾ ਹੈ।

ਤਾਲਮੇਲ ਕਮੇਟੀ ਨੇ ਪੰਥ ਦੇ ਵਡੇਰੇ ਹਿੱਤਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰਵਉੱਚ ਸਤਿਕਾਰ ਨੂੰ ਮੁੱਖ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨੂੰ ਇੱਕ ਵਾਰ ਫਿਰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਉਹ ਗੱਲਬਾਤ ਲਈ ਅੱਗੇ ਆਉਣ।

ਕਮੇਟੀ ਨੇ ਅੱਗੇ ਭਰੋਸਾ ਦਿਵਾਇਆ ਕਿ ਉਹ ਮਾਹਿਰ ਕਮੇਟੀ ਵੱਲੋਂ ਸੁਝਾਈ ਗਈ ਕਿਸੇ ਵੀ ਤਰੀਕ ਅਤੇ ਸਮੇਂ ‘ਤੇ ਮੁੜ ਮੀਟਿੰਗ ਬੁਲਾਉਣ ਲਈ ਤਿਆਰ ਹੈ, ਤਾਂ ਜੋ ਦੋਵੇਂ ਧਿਰਾਂ ਸਾਰੇ ਸਰੋਕਾਰਾਂ ‘ਤੇ ਆਹਮੋ-ਸਾਹਮਣੇ ਬੈਠ ਕੇ ਵਿਚਾਰ-ਵਟਾਂਦਰਾ ਕਰ ਸਕਣ ਅਤੇ ਇੱਕ ਢੁਕਵੇਂ ਹੱਲ ‘ਤੇ ਪਹੁੰਚ ਸਕਣ।

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਤਾਲਮੇਲ ਕਮੇਟੀ ਨੇ ਕਿਹਾ ਕਿ ਉਸ ਦੀ ਸਭ ਤੋਂ ਪਹਿਲੀ ਤਰਜੀਹ ਇੱਕ ਅਜਿਹੇ ਹੱਲ ‘ਤੇ ਪਹੁੰਚਣਾ ਹੈ ਜੋ ਸਿੱਖ ਕੌਮ ਦੀਆਂ ਭਾਵਨਾਵਾਂ, ਧਾਰਮਿਕ ਰਵਾਇਤਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਮਰਿਆਦਾ ਤੇ ਸਤਿਕਾਰ ਦਾ ਪੂਰਨ ਤੌਰ ‘ਤੇ ਸਨਮਾਨ ਕਰਦਾ ਹੋਵੇ।

ਕਮੇਟੀ ਨੇ ਸਮੂਹ ਸਿੱਖ ਸੰਗਤ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ਦੇ ਸੁਹਿਰਦ, ਉਸਾਰੂ ਅਤੇ ਸਥਾਈ ਹੱਲ ਲਈ ਹਰ ਸੰਭਵ ਯਤਨ ਜਾਰੀ ਰੱਖੇ ਜਾਣਗੇ। ਕਮੇਟੀ ਨੇ ਜ਼ੋਰ ਦੇ ਕੇ ਕਿਹਾ ਕਿ ਆਪਸੀ ਸਤਿਕਾਰ ਅਤੇ ਸਹਿਮਤੀ ਰਾਹੀਂ ਗੱਲਬਾਤ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਸਰਕਾਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ।

ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਇਸ ਮਹੱਤਵਪੂਰਨ ਮਾਮਲੇ ‘ਤੇ ਸਾਰਥਕ ਵਿਚਾਰ-ਵਟਾਂਦਰਾ ਕਰਨ ਅਤੇ ਲੋੜ ਅਨੁਸਾਰ ਐਕਟ ਵਿੱਚ ਢੁਕਵੀਆਂ ਸੋਧਾਂ ‘ਤੇ ਸਹਿਮਤੀ ਬਣਾਉਣ ਦੇ ਮੁੱਖ ਉਦੇਸ਼ ਨਾਲ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੀ ਹੈ।

ਸੂਬਾ ਸਰਕਾਰ ਵੱਲੋਂ ਗਠਿਤ ਇਸ 7 ਮੈਂਬਰੀ ਉੱਚ-ਪੱਧਰੀ ਤਾਲਮੇਲ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਜਤਿੰਦਰ ਸਿੰਘ ਔਲਖ ਆਈਪੀਐਸ (ਸੇਵਾਮੁਕਤ) ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਇਸ ਵਿਚਾਰ-ਵਟਾਂਦਰੇ ਵਿੱਚ ਐਕਟ ਦੀਆਂ ਵੱਖ-ਵੱਖ ਧਾਰਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਤੇ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਸਮੇਤ ਸਾਰੇ ਸਬੰਧਤ ਪਹਿਲੂਆਂ ਨੂੰ ਸ਼ਾਮਲ ਕੀਤਾ ਜਾਵੇਗਾ। ਸਰਕਾਰ ਬਿਨਾਂ ਕਿਸੇ ਪੂਰਵ-ਸ਼ਰਤ ਦੇ ਗੱਲਬਾਤ ਕਰਨ ਲਈ ਤਿਆਰ ਹੈ, ਕਿਉਂਕਿ ਸਰਕਾਰ ਦਾ ਪੱਕਾ ਵਿਸ਼ਵਾਸ ਹੈ ਕਿ ਅਜਿਹੇ ਸੰਵੇਦਨਸ਼ੀਲ ਮਾਮਲੇ ਦਾ ਸਾਰਥਕ ਹੱਲ ਕੇਵਲ ਆਪਸੀ ਗੱਲਬਾਤ, ਵਿਸ਼ਵਾਸ, ਸਹਿਯੋਗ ਅਤੇ ਸਹਿਮਤੀ ਰਾਹੀਂ ਹੀ ਸੰਭਵ ਹੈ।

Read Latest News and Breaking News at Daily Post TV, Browse for more News

Ad
Ad

Punjab District News