ਧੀ ਦੇ ਵਿਆਹ ਤੋਂ ਪਹਿਲਾਂ ਕਿਸਾਨ ਦੀ ਚਮਕੀ ਕਿਸਮਤ, ਨਿਕਲੀ 10000000 ਦੀ ਲਾਟਰੀ
Diwali Bumper lottery; ਕਹਿੰਦੇ ਹਨ ਕਿ ਕਿਸਮਤ ਕਦੋਂ ਕਿਸੇ ’ਤੇ ਮਿਹਰਬਾਨ ਹੋ ਜਾਵੇ, ਇਸ ਦਾ ਕੋਈ ਪਤਾ ਨਹੀਂ ਹੁੰਦਾ। ਅਜਿਹਾ ਹੀ ਕੁਝ ਅਬੋਹਰ ਦੇ ਕਿਸਾਨ ਦਲਜੀਤ ਸਿੰਘ ਨਾਲ ਹੋਇਆ ਹੈ। ਧੀ ਦੇ ਵਿਆਹ ਦੀਆਂ ਤਿਆਰੀਆਂ ਵਿਚਾਲੇ ਕर्ज ਲੈਣ ਦੀ ਸੋਚ ਰਹੇ ਕਿਸਾਨ ਦੀ ਅਜਿਹੀ ਕਿਸਮਤ ਚਮਕੀ ਕਿ ਦੀਵਾਲੀ ਬੰਪਰ ਲਾਟਰੀ ਵਿੱਚ ਉਨ੍ਹਾਂ ਦਾ ਇੱਕ ਕਰੋੜ ਰੁਪਏ ਦਾ ਇਨਾਮ ਨਿਕਲ ਆਇਆ।
ਜਾਣਕਾਰੀ ਮੁਤਾਬਕ, ਕਿਸਾਨ ਦਲਜੀਤ ਸਿੰਘ ਨੇ ਕਰੀਬ 10 ਤੋਂ 15 ਦਿਨ ਪਹਿਲਾਂ ਅਬੋਹਰ ਦੇ ਰੇਲਵੇ ਰੋਡ ਸਥਿਤ ਰਾਧਾ ਸੁਆਮੀ ਲਾਟਰੀ ਸੈਂਟਰ ਤੋਂ ਦੀਵਾਲੀ ਬੰਪਰ ਦਾ ਟਿਕਟ ਖਰੀਦਿਆ ਸੀ। ਮੰਗਲਵਾਰ ਨੂੰ ਜਿਵੇਂ ਹੀ ਉਨ੍ਹਾਂ ਨੂੰ ਇੱਕ ਕਰੋੜ ਰੁਪਏ ਦਾ ਇਨਾਮ ਨਿਕਲਣ ਦੀ ਖ਼ਬਰ ਮਿਲੀ ਤਾਂ ਪੂਰੇ ਪਰਿਵਾਰ ਦੀ ਖੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ।
ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਤੈਅ ਹੈ ਅਤੇ ਵਿਆਹ ਦੇ ਖਰਚਿਆਂ ਲਈ ਉਹ ਕਰਜ਼ਾ ਲੈਣ ਬਾਰੇ ਸੋਚ ਰਹੇ ਸਨ। ਪਰ ਹੁਣ ਲਾਟਰੀ ਨਿਕਲਣ ਨਾਲ ਉਨ੍ਹਾਂ ਦੀ ਵੱਡੀ ਚਿੰਤਾ ਦੂਰ ਹੋ ਗਈ ਹੈ ਅਤੇ ਉਹ ਆਪਣੀ ਧੀ ਦਾ ਵਿਆਹ ਧੂਮਧਾਮ ਨਾਲ ਕਰਨਗੇ।
ਉੱਧਰ, ਰੇਲਵੇ ਰੋਡ ਸਥਿਤ ਰਾਧਾ ਸੁਆਮੀ ਲਾਟਰੀ ਸੈਂਟਰ ਵਿੱਚ ਵੀ ਜਸ਼ਨ ਦਾ ਮਾਹੌਲ ਬਣ ਗਿਆ। ਸੈਂਟਰ ਦੇ ਸੰਚਾਲਕ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਸੈਂਟਰ ਤੋਂ ਪਹਿਲਾਂ ਕਈ ਲੋਕ ਲੱਖਪਤੀ ਬਣ ਚੁੱਕੇ ਹਨ, ਪਰ ਪਹਿਲੀ ਵਾਰ ਕਿਸੇ ਦੀ ਇੱਕ ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ।
ਉਨ੍ਹਾਂ ਦੱਸਿਆ ਕਿ ਜਿਵੇਂ ਹੀ ਇਨਾਮ ਜਿੱਤਣ ਵਾਲੇ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਜੇਤੂ ਦੀ ਭਾਲ ਸ਼ੁਰੂ ਕਰ ਦਿੱਤੀ। ਮੰਗਲਵਾਰ ਨੂੰ ਜੇਤੂ ਦੀ ਪਛਾਣ ਹੋਣ ਤੋਂ ਬਾਅਦ ਸੈਂਟਰ ਵਿੱਚ ਢੋਲ-ਨਗਾੜਿਆਂ ਨਾਲ ਜਸ਼ਨ ਮਨਾਇਆ ਗਿਆ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ।
ਦਲਜੀਤ ਸਿੰਘ ਦੇ ਪੁੱਤਰ ਜਗਦੀਪ ਸਿੰਘ ਵੀ ਖੁਸ਼ੀ ਸਾਂਝੀ ਕਰਨ ਲਈ ਲਾਟਰੀ ਸੈਂਟਰ ਪਹੁੰਚੇ। ਇੱਕ ਸਧਾਰਨ ਕਿਸਾਨ ਪਰਿਵਾਰ ਲਈ ਧੀ ਦੇ ਵਿਆਹ ਤੋਂ ਪਹਿਲਾਂ ਮਿਲਿਆ ਇਹ ਇੱਕ ਕਰੋੜ ਰੁਪਏ ਦਾ ਇਨਾਮ ਕਿਸੇ ਸੁਪਨੇ ਦੇ ਸੱਚ ਹੋਣ ਤੋਂ ਘੱਟ ਨਹੀਂ ਹੈ।