Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

SAD ਅਤੇ ਭਾਜਪਾ ਨਾਲ ਗਠਜੋੜ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਸਿਰਫ਼ ਸੱਤਾ ਲਈ ਗਠਜੋੜ ਕਰਨਾ ਮੁਨਾਸਿਬ ਨਹੀਂ…..

Giani Harpreet Singh; ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਜਨਾਲਾ ਚ ਡਾ. ਰਤਨ ਸਿੰਘ ਅਜਨਾਲਾ ਦੇ ਘਰ ਉਹਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਥਕ ਸਿਆਸਤ, ਸਿਆਸੀ ਅਸੂਲਾਂ, ਗਠਜੋੜ ਅਤੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਡਾ. ਰਤਨ ਸਿੰਘ ਅਜਨਾਲਾ ਕੋਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
SAD ਅਤੇ ਭਾਜਪਾ ਨਾਲ ਗਠਜੋੜ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਸਿਰਫ਼ ਸੱਤਾ ਲਈ ਗਠਜੋੜ ਕਰਨਾ ਮੁਨਾਸਿਬ ਨਹੀਂ…..

Giani Harpreet Singh; ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਜਨਾਲਾ ਚ ਡਾ. ਰਤਨ ਸਿੰਘ ਅਜਨਾਲਾ ਦੇ ਘਰ ਉਹਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਥਕ ਸਿਆਸਤ, ਸਿਆਸੀ ਅਸੂਲਾਂ, ਗਠਜੋੜ ਅਤੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਡਾ. ਰਤਨ ਸਿੰਘ ਅਜਨਾਲਾ ਕੋਲ ਸਿਆਸਤ ਬਾਰੇ ਸਿੱਖਣ ਅਤੇ ਵਿਚਾਰ-ਵਟਾਂਦਰਾ ਕਰਨ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪੰਥਕ ਸਿਆਸਤ ਨੈਤਿਕਤਾ, ਅਸੂਲਾਂ ਅਤੇ ਆਪਸੀ ਸੁਮੇਲ ਦੇ ਆਧਾਰ ‘ਤੇ ਹੋਣੀ ਚਾਹੀਦੀ ਹੈ। ਸਿਆਸਤ ਦਾ ਮਕਸਦ ਲੋਕਾਂ ਅਤੇ ਪੰਥ ਦਾ ਭਲਾ ਕਰਨਾ ਹੋਣਾ ਚਾਹੀਦਾ ਹੈ, ਨਾ ਕਿ ਰੌਲਾ ਪਾਉਣਾ ਜਾਂ ਗੰਧਲੀ ਸਿਆਸਤ ਕਰਨਾ।

ਗਠਜੋੜ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਿਆਸੀ ਗਠਜੋੜ ਸਿਰਫ਼ ਸੱਤਾ ਹਾਸਲ ਕਰਨ ਲਈ ਨਹੀਂ ਹੋਣਾ ਚਾਹੀਦਾ, ਸਗੋਂ ਕੌਮ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੋਣਾ ਚਾਹੀਦਾ ਹੈ। ਉਨ੍ਹਾਂ ਅਕਾਲੀ ਦਲ ਬਾਦਲ ਅਤੇ ਭਾਜਪਾ ਨਾਲ ਗਠਜੋੜ ਬਾਰੇ ਵੀ ਆਪਣਾ ਪੱਖ ਰੱਖਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਥ ਨਾਲ ਪਿੱਠ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਮੁੱਖ ਹੋਏ, ਉਨ੍ਹਾਂ ਨਾਲ ਬੈਠਣਾ ਮੁਨਾਸਿਬ ਨਹੀਂ ਹੈ।

ਇਸ ਦੇ ਨਾਲ ਹੀ ਅਜਨਾਲਾ ਹਲਕੇ ਤੋਂ ਉਮੀਦਵਾਰ ਬਾਰੇ ਪੁੱਛੇ ਜਾਣ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਡਾ. ਰਤਨ ਸਿੰਘ ਅਜਨਾਲਾ ਹੀ ਹਲਕੇ ਤੋਂ ਉਮੀਦਵਾਰ ਹਨ ਅਤੇ ਅੱਗੇ ਵੀ ਉਹੀ ਰਹਿਣਗੇ।

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਕਿਸਾਨਾਂ ਦੀ ਐੱਮ.ਐੱਸ.ਪੀ., ਮਜ਼ਦੂਰਾਂ ਦੇ ਮਸਲੇ, ਕਿਸਾਨਾਂ ਦੇ ਕਰਜ਼ੇ, ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਅਤੇ ਕਰਤਾਰਪੁਰ ਲਾਂਘੇ ਵਰਗੇ ਮੁੱਦੇ ਪੰਥਕ ਸਿਆਸਤ ਦੀ ਪਹਿਲ ਹੋਣੇ ਚਾਹੀਦੇ ਹਨ।

ਇਸ ਮੁਲਾਕਾਤ ਦੌਰਾਨ ਪੰਜਾਬ ਦੀ ਭਵਿੱਖੀ ਸਿਆਸਤ ਅਤੇ ਪੰਥਕ ਮੁੱਦਿਆਂ ਨੂੰ ਲੈ ਕੇ ਕਈ ਅਹਿਮ ਵਿਚਾਰ ਸਾਹਮਣੇ ਆਏ।

Read Latest News and Breaking News at Daily Post TV, Browse for more News

Ad
Ad

Punjab District News